ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ ਦਿੱਲੀ ’ਚ ਐਤਵਾਰ ਯਾਨੀ ਕਿ ਅੱਜ ਹਵਾ ਗੁਣਵੱਤਾ ‘ਬੇਹੱਦ ਖ਼ਰਾਬ’ ਸ਼੍ਰੇਣੀ ’ਚ ਦਰਜ ਕੀਤੀ ਗਈ। ਦਿੱਲੀ ’ਚ ਘੱਟ ਤੋਂ ਘੱਟ ਤਾਪਮਾਨ 17.5 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ 3 ਡਿਗਰੀ ਵੱਧ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅੰਕੜਿਆਂ ਮੁਤਾਬਕ ਦਿੱਲੀ ਦੀ ਹਵਾ ਗੁਣਵੱਤਾ ਸੂਚਕਾਂਕ (AQI) ਸਵੇਰੇ ਸਾਢੇ 10 ਵਜੇ 331 ਦਰਜ ਕੀਤਾ ਗਿਆ।
ਇਹ ਵੀ ਪੜ੍ਹੋ- ਦਿੱਲੀ ਦੀ ਆਬੋ-ਹਵਾ ਨੂੰ ਲੈ ਕੇ ਘਿਰੀ AAP ਸਰਕਾਰ, ਤੇਜਿੰਦਰ ਬੱਗਾ ਨੇ ਕੇਜਰੀਵਾਲ ਨੂੰ ਦੱਸਿਆ ‘ਹਿਟਲਰ’
ਦੱਸ ਦੇਈਏ ਕਿ 0 ਤੋਂ 50 ਦਰਮਿਆਨ AQI ‘ਚੰਗਾ’, 51 ਤੋਂ 100 ਦਰਮਿਆਨ ‘ਤਸੱਲੀਬਖ਼ਸ਼’, 101 ਤੋਂ 200 ਦਰਮਿਆਨ ‘ਮੱਧ’, 201 ਤੋਂ 300 ਦਰਮਿਆਨ ‘ਖਰਾਬ’, 301 ਤੋਂ 400 ਦਰਮਿਆਨ ‘ਬਹੁਤ ਖਰਾਬ’ ਅਤੇ 401 ਤੋਂ 500 ਦਰਮਿਆਨ AQI ‘ਗੰਭੀਰ’ ਮੰਨਿਆ ਜਾਂਦਾ ਹੈ। ਭਾਰਤ ਮੌਸਮ ਵਿਗਿਆਨ ਵਿਭਾਗ (IMD) ਨੇ ਕਿਹਾ ਕਿ ਸਵੇਰੇ ਸਾਢੇ 8 ਵਜੇ ਸਾਪੇਖਿਕ ਨਮੀ 91 ਫੀਸਦੀ ਰਹੀ। IMD ਨੇ ਦਿਨ ’ਚ ਬੱਦਲ ਛਾਏ ਰਹਿਣ ਦਾ ਅਨੁਮਾਨ ਜਤਾਇਆ ਹੈ, ਜਦਕਿ ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਸੈਲਸੀਅਸ ਦੇ ਨੇੜੇ ਰਹਿਣ ਦਾ ਅਨੁਮਾਨ ਹੈ।
ਇਹ ਵੀ ਪੜ੍ਹੋ- ਪੰਜਾਬ ’ਚ ਪਰਾਲੀ ਸਾੜਨ ਕਾਰਨ ਜ਼ਹਿਰੀਲੀ ਹੋਈ ਦਿੱਲੀ ਦੀ ਆਬੋ- ਹਵਾ, ਤਸਵੀਰਾਂ ਨੂੰ ਵੇਖੋ ਹਾਲਾਤ
ਦੱਸ ਦੇਈਏ ਕਿ ਦਿੱਲੀ ’ਚ ਹਵਾ ਪ੍ਰਦੂਸ਼ਣ ਦੀ ਸਥਿਤੀ ਬੇਹੱਦ ਖਰਾਬ ਹੁੰਦੀ ਜਾ ਰਹੀ ਹੈ। ਸਾਹ ਲੈਣਾ ਵੀ ਔਖਾ ਹੁੰਦਾ ਜਾ ਰਿਹਾ ਹੈ। ਰੋਜ਼ਾਨਾ ਲੋਕ ਬੀਮਾਰ ਹੋ ਰਹੇ ਹਨ। ਇਕ ਸਰਵੇ ’ਚ ਇਹ ਗੱਲ ਸਾਹਮਣੇ ਆਈ ਹੈ ਕਿ ਹਰ 5 ’ਚੋਂ 4 ਪਰਿਵਾਰ ਬੀਮਾਰੀ ਦੀ ਲਪੇਟ ’ਚ ਆ ਰਹੇ ਹਨ। ਅਸਥਮਾ, ਸਾਹ ਲੈਣ ’ਚ ਤਕਲੀਫ਼ ਅਤੇ ਬਲੱਡ ਪ੍ਰੈੱਸ਼ਰ ਦੇ ਮਰੀਜ਼ ਵੱਧਦੇ ਜਾ ਰਹੇ ਹਨ।
ਇਹ ਵੀ ਪੜ੍ਹੋ- ਭਾਰਤ ਦੇ ਪਹਿਲੇ ਵੋਟਰ ਸ਼ਿਆਮ ਸਰਨ ਨੇਗੀ ਦਾ 106 ਸਾਲ ਦੀ ਉਮਰ ’ਚ ਦਿਹਾਂਤ, ਕੁਝ ਦਿਨ ਪਹਿਲਾਂ ਪਾਈ ਸੀ ਵੋਟ
ਸਕੂਲ 'ਚ ਸਜ਼ਾ ਮਿਲਣ ਤੋਂ ਬਾਅਦ 9 ਸਾਲਾ ਬੱਚੀ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼
NEXT STORY