ਨਵੀਂ ਦਿੱਲੀ (ਏਜੰਸੀ)- ਰਾਸ਼ਟਰੀ ਰਾਜਧਾਨੀ ਵਿਚ ਜ਼ਹਿਰੀਲੀ ਹਵਾ ਦਾ ਪ੍ਰਕੋਪ ਜਾਰੀ ਹੈ ਅਤੇ ਐਤਵਾਰ ਨੂੰ ਲਗਾਤਾਰ ਅੱਠਵੇਂ ਦਿਨ ਹਵਾ ਦੀ ਗੁਣਵੱਤਾ 'ਬਹੁਤ ਖਰਾਬ' ਸ਼੍ਰੇਣੀ ਵਿਚ ਰਹੀ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅੰਕੜਿਆਂ ਅਨੁਸਾਰ, ਸਵੇਰੇ 9 ਵਜੇ ਹਵਾ ਗੁਣਵੱਤਾ ਸੂਚਕਾਂਕ (AQI) 329 ਰਿਹਾ, ਜੋ ਸ਼ਨੀਵਾਰ ਦੇ 24 ਘੰਟਿਆਂ ਦੀ ਔਸਤ 346 ਤੋਂ ਥੋੜ੍ਹਾ ਘੱਟ ਹੈ। ਘੰਟੇ ਦੇ ਹਿਸਾਬ ਨਾਲ ਡਾਟਾ ਪ੍ਰਦਾਨ ਕਰਨ ਵਾਲੀ 'ਸਮੀਰ' ਐਪ ਦੇ ਮੁਤਾਬਕ, ਸ਼ਹਿਰ ਦੇ 38 ਨਿਗਰਾਨੀ ਸਟੇਸ਼ਨਾਂ 'ਚੋਂ 23 'ਚ AQI ਨੂੰ 'ਬਹੁਤ ਖਰਾਬ' ਸ਼੍ਰੇਣੀ 'ਚ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: ਸਾਡੀ ਲੜਾਈ ਭਾਰਤ ਦੀ ਆਤਮਾ ਲਈ : ਪ੍ਰਿਅੰਕਾ ਗਾਂਧੀ
ਜ਼ੀਰੋ ਅਤੇ 50 ਦੇ ਵਿਚਕਾਰ AQI ਨੂੰ 'ਚੰਗਾ', 51 ਤੋਂ 100 'ਤਸੱਲੀਬਖਸ਼', 101 ਤੋਂ 200 'ਮੱਧਮ', 201 ਤੋਂ 300 'ਬਹੁਤ ਮਾੜਾ' ਅਤੇ 401 ਤੋਂ 500 'ਗੰਭੀਰ' ਮੰਨਿਆ ਜਾਂਦਾ ਹੈ। ਇਸ ਦੌਰਾਨ, ਭਾਰਤੀ ਮੌਸਮ ਵਿਭਾਗ (ਆਈ.ਐੱਮ.ਡੀ.) ਅਨੁਸਾਰ, ਘੱਟੋ ਘੱਟ ਤਾਪਮਾਨ 11 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਸਵੇਰੇ 8:30 ਵਜੇ ਨਮੀ ਦਾ ਪੱਧਰ 93 ਫੀਸਦੀ ਦਰਜ ਕੀਤਾ ਗਿਆ। ਵਿਭਾਗ ਮੁਤਾਬਕ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ।
ਇਹ ਵੀ ਪੜ੍ਹੋ: ਮੌਸਮ ਵਿਭਾਗ ਨੇ ਇਨ੍ਹਾਂ 4 ਜ਼ਿਲ੍ਹਿਆਂ ਲਈ ਰੈੱਡ ਅਲਰਟ ਕੀਤਾ ਜਾਰੀ, ਭਲਕੇ ਮੋਹਲੇਧਾਰ ਮੀਂਹ ਦੀ ਸੰਭਾਵਨਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤੇਲੰਗਾਨਾ ’ਚ ਪੁਲਸ ਨਾਲ ਮੁਕਾਬਲੇ 'ਚ ਮਾਰੇ ਗਏ 7 ਨਕਸਲੀ
NEXT STORY