ਚੰਡੀਗੜ੍ਹ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ 'ਮੁੱਖ ਮੰਤਰੀ ਤੀਰਥ ਯਾਤਰਾ' ਯੋਜਨਾ ਨੂੰ ਲਾਗੂ ਕਰਨ 'ਚ ਮਦਦ ਦੀ ਪੇਸ਼ਕਸ਼ ਕਰਨ ਦੇ ਇਕ ਦਿਨ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕੇਜਰੀਵਾਲ ਨੂੰ ਦਿੱਲੀ ਦੀ ਵਿਗੜਦੀ ਹਵਾ ਗੁਣਵੱਤਾ ਤੋਂ ਲੋਕਾਂ ਦੀ ਰੱਖਿਆ 'ਤੇ ਧਿਆਨ ਕੇਂਦਰਿਤ ਕਰਨ ਨੂੰ ਕਿਹਾ। ਖੱਟੜ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਹਰਿਆਣਾ ਕਲਿਆਣਕਾਰੀ ਯੋਜਨਾਵਾਂ ਨੂੰ ਲਾਗੂ ਕਰਨ 'ਚ ਪੂਰੀ ਤਰ੍ਹਾਂ ਸਮਰੱਥ ਹੈ ਅਤੇ ਕਿਹਾ ਕਿ ਜੇਕਰ ਕੇਜਰੀਵਾਲ ਨੂੰ ਦਿੱਲੀ 'ਤੇ ਸ਼ਾਸਨ ਕਰਨ ਵਿਚ ਕੋਈ ਸਮੱਸਿਆ ਆਉਂਦੀ ਹੈ ਤਾਂ ਸੂਬੇ ਨੂੰ ਉਨ੍ਹਾਂ ਦੀ ਮਦਦ ਕਰਨ ਵਿਚ ਖੁਸ਼ੀ ਹੋਵੇਗੀ।
ਇਹ ਵੀ ਪੜ੍ਹੋ- ਔਰਤਾਂ ਲਈ ਸ਼ਲਾਘਾਯੋਗ ਪਹਿਲ, ਹਿਮਾਚਲ ਦੇ ਹਰ ਬੱਸ ਸਟੈਂਡ 'ਚ ਬਣੇਗਾ 'ਬੇਬੀ ਫੀਡਿੰਗ ਰੂਮ'
ਦਰਅਸਲ ਭਾਜਪਾ ਅਗਵਾਈ ਵਾਲੀ ਸਰਕਾਰ ਵਲੋਂ ਹਰਿਆਣਾ ਦੇ ਬਜ਼ੁਰਗਾਂ ਲਈ 'ਮੁੱਖ ਮੰਤਰੀ ਤੀਰਥ ਯਾਤਰਾ' ਯੋਜਨਾ ਲਾਗੂ ਕਰਨ ਦੇ ਕੁਝ ਦਿਨ ਬਾਅਦ ਕੇਜਰੀਵਾਲ ਨੇ ਐਤਵਾਰ ਨੂੰ ਕਿਹਾ ਸੀ ਕਿ ਭਾਜਪਾ ਉਨ੍ਹਾਂ ਦੀ ਸਰਕਾਰ ਤੋਂ ਸੀਖ ਲੈ ਕੇ ਲੋਕਾਂ ਲਈ ਕੰਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ 'ਚ ਕੇਜਰੀਵਾਲ ਨੇ ਯੋਜਨਾ ਨੂੰ ਲਾਗੂ ਕਰਨ ਵਿਚ ਖੱਟੜ ਦੀ ਮਦਦ ਕਰਨ ਦੀ ਵੀ ਪੇਸ਼ਕਸ਼ ਕੀਤੀ ।
ਹਰਿਆਣਾ ਦੇ ਮੁੱਖ ਮੰਤਰੀ ਨੇ 'ਐਕਸ' 'ਤੇ ਕਿਹਾ ਕਿ ਸਾਡਾ ਧਾਕੜ ਹਰਿਆਣਾ ਹਰ ਯੋਜਨਾ ਨੂੰ ਲਾਗੂ ਕਰਨ ਵਿਚ ਪੂਰੀ ਤਰ੍ਹਾਂ ਸਮਰੱਥ ਹੈ। ਦਿੱਲੀ ਵਿਚ ਪ੍ਰਦੂਸ਼ਣ ਦੀ ਜ਼ਿੰਮੇਵਾਰੀ ਲੈਂਦੇ ਹੋਏ ਨਾਗਰਿਕਾਂ ਦੀ ਰੱਖਿਆ ਕਰੋ। ਇਸ ਸੰਕਟ ਦੇ ਸਮੇਂ ਦਿੱਲੀ ਛੱਡ ਕੇ ਦੂਜੇ ਸੂਬਿਆਂ ਵਿਚ ਘੁੰਮ ਕੇ ਚੋਣ ਪ੍ਰਚਾਰ ਕਰਨਾ ਤੁਹਾਡੀ ਗੈਰ-ਜ਼ਿੰਮੇਵਾਰੀ ਦਾ ਪ੍ਰਤੀਕ ਹੈ। ਜੇਕਰ ਦਿੱਲੀ ਦਾ ਸ਼ਾਸਨ ਚਲਾਉਣ ਵਿਚ ਕੋਈ ਤਕਲੀਫ਼ ਆਏ ਤਾਂ ਪੁੱਛੋ ਲਓ, ਤੁਹਾਡੀ ਮਦਦ ਕਰਨ 'ਚ ਸਾਨੂੰ ਵੀ ਬਹੁਤ ਖੁਸ਼ੀ ਹੋਵੇਗੀ। ਦੱਸ ਦੇਈਏ ਕਿ ਕੇਜਰੀਵਾਲ ਐਤਵਾਰ ਨੂੰ ਹਰਿਆਣਾ ਦੇ ਰੋਹਤਕ ਵਿਚ ਪਾਰਟੀ ਦੇ ਇਕ ਪ੍ਰੋਗਰਾਮ ਵਿਚ ਵੀ ਸ਼ਾਮਲ ਹੋਏ ਸਨ। ਇਹ ਪਹਿਲੀ ਵਾਰ ਨਹੀਂ ਹੈ, ਜਦੋਂ ਦੋਹਾਂ ਸੂਬਿਆਂ ਦੇ ਮੁੱਖ ਮੰਤਰੀਆਂ ਵਿਚਾਲੇ ਵਾਕ ਯੁੱਧ ਛਿੜਿਆ ਹੋਵੇ। ਸਤੰਬਰ ਵਿਚ ਵੀ ਦੋਹਾਂ ਨੇਤਾਵਾਂ ਵਿਚਾਲੇ ਜ਼ੁਬਾਨੀ ਜੰਗ ਹੋਈ ਸੀ।
ਇਹ ਵੀ ਪੜ੍ਹੋ- ਡਾਕਟਰਾਂ ਦਾ ਕਮਾਲ, ਫੇਫੜੇ 'ਚ ਫਸੀ 4 ਸੈਂਟੀਮੀਟਰ ਦੀ ਸੂਈ ਕੱਢ ਕੇ ਬਚਾਈ ਬੱਚੇ ਦੀ ਜਾਨ
ਜ਼ਿਕਰਯੋਗ ਹੈ ਕਿ ਖੱਟੜ ਸਰਕਾਰ ਅਯੁੱਧਿਆ, ਵਾਰਾਣਸੀ, ਪ੍ਰਯਾਗਰਾਜ, ਮਥੁਰਾ, ਅੰਮ੍ਰਿਤਸਰ, ਪਟਨਾ ਸਾਹਿਬ ਆਦਿ ਤੀਰਥ ਸਥਾਨਾਂ ਲਈ ਮੁਫ਼ਤ ਰੇਲਵੇ ਯਾਤਰਾ ਕਰਵਾਏਗੀ। ਇਸ ਲਈ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ 'ਮੁੱਖ ਮੰਤਰੀ ਤੀਰਥ ਯਾਤਰਾ' ਯੋਜਨਾ ਤਿਆਰ ਕੀਤੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜ਼ੀਕਾ ਵਾਇਰਸ : ਸਿਹਤ ਵਿਭਾਗ ਨੇ ਲੋਕਾਂ ਨੂੰ ਚੌਕਸ ਰਹਿਣ ਦੀ ਕੀਤੀ ਅਪੀਲ
NEXT STORY