ਨਵੀਂ ਦਿੱਲੀ (ਏਜੰਸੀ)- ਦਿੱਲੀ ਦੇ ਤਿੰਨ ਸਕੂਲਾਂ ਨੂੰ ਸ਼ੁੱਕਰਵਾਰ ਸਵੇਰੇ ਕਥਿਤ ਤੌਰ 'ਤੇ ਬੰਬ ਨਾਲ ਉਡਾਉਣ ਦੀ ਧਮਕੀ ਵਾਲੇ ਈਮੇਲ ਮਿਲੇ, ਜਿਸ ਕਾਰਨ ਅਧਿਕਾਰੀਆਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਹੁਣ ਤੱਕ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ। ਲੋਦੀ ਅਸਟੇਟ 'ਚ ਸਰਦਾਰ ਪਟੇਲ ਵਿਦਿਆਲਿਆ, ਰੋਹਿਣੀ 'ਚ ਵੈਂਕਟੇਸ਼ਵਰ ਗਲੋਬਲ ਸਕੂਲ ਅਤੇ ਮਯੂਰ ਵਿਹਾਰ 'ਚ ਸਲਵਾਨ ਪਬਲਿਕ ਸਕੂਲ ਨੂੰ ਧਮਕੀ ਭਰੇ ਈਮੇਲ ਮਿਲੇ, ਜਿਸ ਤੋਂ ਬਾਅਦ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ।
ਦਿੱਲੀ ਫਾਇਰ ਸਰਵਿਸ ਨੇ ਕਿਹਾ ਕਿ ਧਮਕੀਆਂ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਟੀਮਾਂ ਸਕੂਲਾਂ 'ਚ ਪਹੁੰਚੀਆਂ ਅਤੇ ਸਾਵਧਾਨੀ ਵਜੋਂ ਇਮਾਰਤ ਨੂੰ ਖਾਲੀ ਕਰਵਾ ਲਿਆ ਗਿਆ। ਅਧਿਕਾਰੀਆਂ ਨੇ ਕਿਹਾ ਕਿ ਬੰਬ ਸਕੁਐਡ, ਡੌਗ ਸਕੁਐਡ, ਫਾਇਰ ਵਿਭਾਗ ਅਤੇ ਪੁਲਿਸ ਕਰਮਚਾਰੀ ਸਕੂਲ ਕੰਪਲੈਕਸਾਂ 'ਚ ਤਲਾਸ਼ੀ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਧਮਕੀ ਭਰੇ ਈਮੇਲਾਂ ਦੇ ਸਰੋਤ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਫ਼ਰਾਂਸ ਦੀ ਹਿੰਸਾ ਤੋਂ ਸਬਕ, ਦੇਸ਼ ’ਚ ਪ੍ਰਦਰਸ਼ਨਾਂ ’ਤੇ ਵਧੇਗੀ ਨਿਗਰਾਨੀ, ਗ੍ਰਹਿ ਮੰਤਰਾਲਾ ਨੇ ਤਿਆਰ ਕੀਤਾ ਐਕਸ਼ਨ ਪਲਾਨ
NEXT STORY