ਨਵੀਂ ਦਿੱਲੀ — ਦਿੱਲੀ 'ਚ ਸ਼ੁੱਕਰਵਾਰ ਸਵੇਰੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਇਕ ਬੱਸ ਨੇ ਇਕ ਸਕੂਟਰ ਅਤੇ ਆਟੋ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਤਿੰਨ ਸਕੂਲੀ ਬੱਚਿਆਂ ਸਮੇਤ ਪੰਜ ਹੋਰ ਜ਼ਖਮੀ ਹੋ ਗਏ। ਪੁਲਸ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ ਸਾਢੇ ਸੱਤ ਵਜੇ ਆਈਟੀਓ ਨੇੜੇ ਵਾਪਰਿਆ। ਬੱਸ ਵਿੱਚ 42 ਬੱਚੇ ਸਵਾਰ ਸਨ, ਜਿਨ੍ਹਾਂ ਨੂੰ ਲੈ ਕੇ ਇਹ ਮੱਧ ਦਿੱਲੀ ਦੇ ਇੱਕ ਸਕੂਲ ਜਾ ਰਹੀ ਸੀ।
ਇਹ ਵੀ ਪੜ੍ਹੋ- ਪੰਜਾਬ ਪੁਲਸ ਨੇ ਅੱਤਵਾਦੀ ਪ੍ਰਭਪ੍ਰੀਤ ਸਿੰਘ ਜਰਮਨੀ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ
ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਆਈ.ਟੀ.ਓ ਲਾਲ ਬੱਤੀ ਨੇੜੇ ਬੱਸ ਚਾਲਕ ਸਮੇਂ ਸਿਰ ਬ੍ਰੇਕ ਨਹੀਂ ਲਗਾ ਸਕਿਆ, ਜਿਸ ਕਾਰਨ ਬੱਸ ਪਹਿਲਾਂ ਸਕੂਟਰ ਅਤੇ ਫਿਰ ਆਟੋ ਰਿਕਸ਼ਾ ਨਾਲ ਟਕਰਾ ਗਿਆ। ਅਧਿਕਾਰੀ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਸਕੂਟੀ ਚਾਲਕ ਅਭਿਸ਼ੇਕ ਜੈਨ ਵਾਸੀ ਬ੍ਰਹਮਪੁਰੀ, ਆਟੋ ਚਾਲਕ ਮਹੇਸ਼ ਕੁਮਾਰ ਅਤੇ ਬੱਸ ਚਾਲਕ ਜ਼ਖ਼ਮੀ ਹੋ ਗਏ। ਸੂਚਨਾ ਮਿਲਦੇ ਹੀ ਆਈਪੀ ਅਸਟੇਟ ਥਾਣੇ ਦੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਜੈਨ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ- ਵੱਡਾ ਹਾਦਸਾ: ਰੇਲਵੇ ਲਾਈਨਾਂ ਪਾਰ ਕਰਦੇ ਸਮੇਂ ਡਿੱਗਿਆ ਫਾਟਕ, ਵਿਅਕਤੀ ਗੰਭੀਰ ਜ਼ਖ਼ਮੀ (ਵੀਡੀਓ)
ਪੁਲਸ ਨੇ ਦੱਸਿਆ ਕਿ ਜੈਨ ਦੀ ਏਮਜ਼ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਇਸ ਹਾਦਸੇ ਵਿੱਚ ਸਕੂਲ ਦੇ ਤਿੰਨ ਵਿਦਿਆਰਥੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਇਨ੍ਹਾਂ ਦੀ ਉਮਰ 11 ਤੋਂ 15 ਸਾਲ ਦਰਮਿਆਨ ਹੈ। ਜ਼ਖਮੀਆਂ ਨੂੰ LNJP ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਘਟਨਾ ਦੇ ਸਬੰਧ ਵਿੱਚ ਆਈਪੀ ਅਸਟੇਟ ਪੁਲਸ ਸਟੇਸ਼ਨ ਵਿੱਚ ਉਚਿਤ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮ੍ਰਿਤਕਾਂ ਅਤੇ ਜ਼ਖਮੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭਾਰਤ ਸਰਕਾਰ ਨੇ ਆਪਣੇ ਨਾਗਰਿਕਾਂ ਨੂੰ ਈਰਾਨ ਅਤੇ ਇਜ਼ਰਾਈਲ ਦੀ ਯਾਤਰਾ ਨਾ ਕਰਨ ਦੀ ਦਿੱਤੀ ਸਲਾਹ
NEXT STORY