ਨਵੀਂ ਦਿੱਲੀ : ਦਿੱਲੀ ਦੇ ਕਈ ਸਕੂਲਾਂ ਵਿਚ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਕੁਝ ਸਕੂਲਾਂ ਨੂੰ ਬੰਬ ਨਾਲ ਉਡਾ ਦੇਣ ਦੀ ਧਮਕੀ ਮਿਲੀ। ਬੰਬ ਦੀ ਧਮਕੀ ਇਕ ਈਮੇਲ ਰਾਹੀਂ ਦਿੱਤੀ ਗਈ ਹੈ, ਜਿਸ ਦੀ ਸੂਚਨਾ ਸਕੂਲ ਪ੍ਰਸ਼ਾਸਨ ਨੇ ਪੁਲਸ ਨੂੰ ਦਿੱਤੀ। ਧਮਕੀ ਬਾਰੇ ਪਤਾ ਲੱਗਣ 'ਤੇ ਪੁਲਸ ਦੀਆਂ ਟੀਮਾਂ ਨੂੰ ਕੈਂਪਸਾਂ ਵਿੱਚ ਭੇਜਿਆ ਗਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ।
ਦਿੱਲੀ ਪੁਲਸ, ਬੰਬ ਡਿਸਪੋਜ਼ਲ ਸਕੁਐਡ, ਡੌਗ ਸਕੁਐਡ ਅਤੇ ਫਾਇਰ ਵਿਭਾਗ ਦੀਆਂ ਟੀਮਾਂ ਤੁਰੰਤ ਸਬੰਧਤ ਸਕੂਲਾਂ ਵਿੱਚ ਪਹੁੰਚ ਗਈਆਂ। ਇਸ ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀਆਂ ਨੇ ਕਿਹਾ ਕਿ ਸੁਰੱਖਿਆ ਕਰਮਚਾਰੀ ਸਕੂਲ ਦੇ ਅਹਾਤੇ ਦੀ ਤਲਾਸ਼ੀ ਕਰਨ ਦੇ ਨਾਲ-ਨਾਲ ਇਸ ਮਾਮਲੇ ਦੀ ਜਾਂਚ ਵੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਹੁਣ ਤੱਕ ਕੀਤੀ ਗਈ ਜਾਂਚ ਦੌਰਾਨ ਕਿਸੇ ਤਰ੍ਹਾਂ ਦੀ ਕੋਈ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ। ਪਿਛਲੇ ਕੁਝ ਦਿਨ ਪਹਿਲਾਂ ਵੀ ਦਿੱਲੀ ਅਤੇ ਐਨਸੀਆਰ ਦੇ ਕਈ ਹੋਰ ਸਕੂਲਾਂ ਅਤੇ ਸੰਸਥਾਵਾਂ ਨੂੰ ਵੀ ਇਸੇ ਤਰ੍ਹਾਂ ਦੇ ਜਾਅਲੀ ਧਮਕੀ ਭਰੇ ਈਮੇਲ ਮਿਲੇ ਸਨ।
'ਧਰਮ ਬਦਲਿਆ ਤਾਂ ਨਹੀਂ ਮਿਲੇਗਾ ਰਾਖਵਾਂਕਰਨ ਦਾ ਲਾਭ...', ਸੁਪਰੀਮ ਕੋਰਟ
NEXT STORY