ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ 'ਚ ਇਕ ਹੀ ਦਿਨ 'ਚ ਹੁਣ ਤਕ ਦੇ ਸਭ ਤੋਂ ਜ਼ਿਆਦਾ ਕੋਰੋਨਾ ਵਾਇਰਸ ਦੇ 2,137 ਨਵੇਂ ਮਾਮਲੇ ਸ਼ੁੱਕਰਵਾਰ ਨੂੰ ਸਾਹਮਣੇ ਆਏ ਹਨ ਤੇ ਇਸ ਦੇ ਨਾਲ ਹੀ ਦਿੱਲੀ 'ਚ ਪੀੜਤ ਲੋਕਾਂ ਦੀ ਕੁੱਲ ਗਿਣਤੀ 36,824 ਹੋ ਗਈ। ਦਿੱਲੀ ਸਿਹਤ ਵਿਭਾਗ ਵਲੋਂ ਜਾਰੀ ਬੁਲੇਟਿਨ ਦੇ ਅਨੁਸਾਰ ਪਿਛਲੇ 24 ਘੰਟਿਆਂ 'ਚ ਕੋਵਿਡ-19 ਨਾਲ 71 ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਮ੍ਰਿਤਕਾਂ ਦਾ ਅੰਕੜਾ 1,214 ਤਕ ਪਹੁੰਚ ਗਿਆ। ਅਜਿਹਾ ਪਹਿਲੀ ਵਾਰ ਹੈ ਕਿ ਜਦੋਂ ਦਿੱਲੀ 'ਚ ਇਕ ਹੀ ਦਿਨ 'ਚ 2,00 ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਪਹਿਲਾਂ ਵੀਰਵਾਰ ਨੂੰ 1,877 ਨਵੇਂ ਮਾਮਲੇ ਸਾਹਮਣੇ ਆਏ ਸਨ। ਬੁਲੇਟਿਨ ਦੇ ਅਨੁਸਾਰ ਮੌਤ ਦੇ 58 ਮਾਮਲੇ 9 ਮਈ ਤੋਂ 6 ਜੂਨ ਦੇ ਵਿਚ ਹੈ ਪਰ ਇਹ ਵੀ ਸ਼ੁੱਕਰਵਾਰ ਨੂੰ ਹੀ ਐਲਾਨ ਕੀਤਾ ਗਿਆ।
ਸ਼ਾਹ ਤੋਂ ਬਾਅਦ ਹੁਣ PM ਕਰਨਗੇ ਬਿਹਾਰ ਦੀਆਂ ਸਾਰੀਆਂ 243 ਸੀਟਾਂ 'ਤੇ ਵਰਚੂਅਲ ਰੈਲੀ
NEXT STORY