ਨਵੀਂ ਦਿੱਲੀ- ਦੱਖਣੀ-ਪੱਛਮੀ ਦਿੱਲੀ ਦੇ ਪਾਲਮ 'ਚ ਮੰਗਲਵਾਰ-ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਇਕ ਘਰ 'ਚ ਅੱਗ ਲੱਗਣ ਮਗਰੋਂ ਸਾਹ ਘੁੱਟਣ ਕਾਰਨ ਇਕ ਔਰਤ ਦੀ ਮੌਤ ਹੋ ਗਈ, ਜਦਕਿ ਉਸ ਦੇ ਪਤੀ ਅਤੇ ਦੋ ਪੁੱਤਰ ਝੁਲਸ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ ਹੈ। ਪੁਲਸ ਨੇ ਦੱਸਿਆ ਕਿ ਘਟਨਾ ਪਾਲਮ ਦੀ ਗਲੀ ਨੰਬਰ-17 ਦੀ ਹੈ। ਜਿਸ ਸਮੇਂ ਅੱਗ ਲੱਗੀ, ਉਦੋਂ ਪਰਿਵਾਰ ਸੁੱਤਾ ਪਿਆ ਸੀ।
ਇਹ ਵੀ ਪੜ੍ਹੋ- 'ਇੰਡੀਆ' 'ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ 'ਤੇ ਕੁਝ ਨਹੀਂ ਕਰ ਸਕਦੇ
ਤਿੰਨ ਫਾਇਰ ਬ੍ਰਿਗੇਡ ਗੱਡੀਆਂ ਨੂੰ ਮੌਕੇ 'ਤੇ ਭੇਜਿਆ ਗਿਆ। ਦਿੱਲੀ ਫਾਇਰ ਬ੍ਰਿਗੇਡ ਸੇਵਾ ਮੁਤਾਬਕ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਫਾਇਰ ਕਰਮੀਆਂ ਅਤੇ ਗੁਆਂਢੀਆਂ ਦੀ ਮਦਦ ਨਾਲ ਬਾਹਰ ਕੱਢਿਆ ਗਿਆ ਪਰ ਔਰਤ ਰੇਨੂੰ ਗੁਪਤਾ ਨੂੰ ਨਹੀਂ ਕੱਢ ਸਕੇ। ਦਿੱਲੀ ਫਾਇਰ ਵਿਭਾਗ ਸੇਵਾ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਗ 'ਤੇ ਕਾਬੂ ਪਾਉਣ ਮਗਰੋਂ ਔਰਤ ਦੀ ਅੱਧ ਸੜੀ ਲਾਸ਼ ਨੂੰ ਬਾਹਰ ਕੱਢਿਆ ਗਿਆ। ਪੁਲਸ ਨੇ ਦੱਸਿਆ ਕਿ ਪੀੜਤਾ ਦੇ ਪਤੀ ਪੱਪੂ ਗੁਪਤਾ ਅਤੇ ਉਨ੍ਹਾਂ ਦੇ ਦੋ ਪੁੱਤਰ ਮਾਮੂਲੀ ਰੂਪ ਨਾਲ ਝੁਲਸ ਗਏ ਅਤੇ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਪਹਿਲੀ ਨਜ਼ਰੇ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਿਟ ਮੰਨਿਆ ਜਾ ਰਿਹਾ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਕਤਰ 'ਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ 8 ਭਾਰਤੀਆਂ ਦੇ ਪਰਿਵਾਰਾਂ ਨੂੰ ਮਿਲੇ ਜੈਸ਼ੰਕਰ, ਦਿੱਤਾ ਇਹ ਭਰੋਸਾ
ਵਿਰੋਧੀ ਨੇਤਾਵਾਂ ਦੀ ਜਾਸੂਸੀ ਕਰਵਾ ਰਹੀ ਹੈ ਸਰਕਾਰ : ਰਾਹੁਲ ਗਾਂਧੀ
NEXT STORY