ਨਵੀਂ ਦਿੱਲੀ (ਭਾਸ਼ਾ)- ਦਿੱਲੀ 'ਚ ਯਮੁਨਾ ਨਦੀ ਦੇ ਤੱਟਵਰਤੀ ਹੇਠਲੇ ਇਲਾਕਿਆਂ 'ਚ ਰਹਿਣ ਵਾਲੇ ਲੋਕਾਂ ਨੂੰ ਕੱਢਣ ਲਈ 'ਅਲਰਟ' ਜਾਰੀ ਕੀਤਾ ਗਿਆ ਹੈ ਅਤੇ ਨਦੀ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ 205.33 ਮੀਟਰ ਤੋਂ ਉੱਪਰ 206.16 ਮੀਟਰ ਤੱਕ ਪਹੁੰਚ ਗਿਆ ਹੈ, ਜੋ ਉੱਪਰੀ ਜਲ ਗ੍ਰਹਿਣ ਖੇਤਰਾਂ 'ਚ ਲਗਾਤਾਰ ਮੀਂਹ ਤੋਂ ਬਾਅਦ ਇਸ ਸਾਲ ਪਾਣੀ ਦੇ ਪੱਧਰ 'ਚ ਹੁਣ ਤੱਕ ਦਾ ਸਭ ਤੋਂ ਵੱਧ ਵਾਧਾ ਹੈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪੂਰਬੀ ਦਿੱਲੀ ਦੇ ਜ਼ਿਲ੍ਹਾ ਅਧਿਕਾਰੀ ਅਨਿਲ ਬੰਕਾ ਨੇ ਕਿਹਾ ਕਿ ਪਾਣੀ ਦਾ ਪੱਧਰ 206 ਮੀਟਰ ਦੇ ਪੱਧਰ ਨੂੰ ਪਾਰ ਕਰਨ ਤੋਂ ਬਾਅਦ ਮੰਗਲਵਾਰ ਸਵੇਰੇ ਲੋਕਾਂ ਨੂੰ ਕੱਢਣ ਲਈ 'ਅਲਰਟ' ਜਾਰੀ ਕੀਤਾ ਗਿਆ। ਉਨ੍ਹਾਂ ਕਿਹਾ,''ਨਦੀ ਦੇ ਤੱਟਵਰਤੀ ਇਲਾਕਿਆਂ ਨੂੰ ਖ਼ਾਲੀ ਕਰਵਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਉੱਚਾਈ ਵਾਲੀਆਂ ਥਾਂਵਾਂ 'ਤੇ ਭੇਜਿਆ ਜਾ ਰਿਹਾ ਹੈ। ਸਰਕਾਰੀ ਸਕੂਲਾਂ ਅਤੇ ਨੇੜੇ-ਤੇੜੇ ਦੇ ਇਲਾਕਿਆਂ 'ਚ ਰਹਿਣ ਬਸੇਰਿਆਂ 'ਚ ਉਨ੍ਹਾਂ ਦੇ ਰੁਕਣ ਦੀ ਵਿਵਸਥਾ ਕੀਤੀ ਗਈ ਹੈ।''
ਇਹ ਵੀ ਪੜ੍ਹੋ : ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਐਲਾਨ, MSP ਨੂੰ ਲੈ ਕੇ ਦੇਸ਼ ਭਰ ’ਚ ਹੋਵੇਗਾ ਵੱਡਾ ਅੰਦੋਲਨ
ਬੰਕਾ ਨੇ ਕਿਹਾ ਕਿ ਪਾਣੀ ਦੇ ਪੱਧਰ 'ਚ ਹੋਰ ਵਾਧੇ ਦੇ ਖ਼ਦਸ਼ੇ ਦੇ ਮੱਦੇਨਜ਼ਰ ਲੋਕਾਂ ਨੂੰ ਸਾਵਧਾਨ ਕਰਨ ਲਈ ਐਲਾਨ ਕੀਤਾ ਜਾ ਰਿਹਾ ਹੈ। ਦਿੱਲੀ 'ਚ ਨਦੀ ਦੇ ਨੇੜਲੇ ਹੇਠਲੇ ਇਲਾਕਿਆਂ ਨੂੰ ਹੜ੍ਹ ਸੰਭਾਵਿਤ ਖੇਤਰ ਮੰਨਿਆ ਜਾਂਦਾ ਹੈ, ਜਿੱਥੇ ਲਗਭਗ 37 ਹਜ਼ਾਰ ਲੋਕ ਰਹਿੰਦੇ ਹਨ। 2 ਮਹੀਨਿਆਂ ਅੰਦਰ ਇਹ ਦੂਜੀ ਵਾਰ ਹੈ, ਜਦੋਂ ਅਧਿਕਾਰੀਆਂ ਨੇ ਹੜ੍ਹ ਵਰਗੇ ਹਾਲਾਤਾਂ ਕਾਰਨ ਹੇਠਲੇ ਇਲਾਕਿਆਂ 'ਚ ਰਹਿਣ ਵਾਲੇ ਲੋਕਾਂ ਨੂੰ ਸੁਰੱਖਿਅਤ ਸਥਾਨ 'ਤੇ ਪਹੁੰਚਾਇਆ ਹੈ। ਦਿੱਲੀ ਹੜ੍ਹ ਕੰਟਰੋਲ ਰੂਮ ਨੇ ਕਿਹਾ ਕਿ ਪੁਰਾਣੀ ਦਿੱਲੀ ਰੇਲਵੇ ਪੁਲ 'ਤੇ ਪਾਣੀ ਦਾ ਪੱਧਰ ਮੰਗਲਵਾਰ ਸਵੇਰੇ 5.45 ਵਜੇ 206 ਮੀਟਰ ਪਾਰ ਕਰ ਗਿਆ। ਸਵੇਰੇ 8 ਵਜੇ ਤੱਕ ਨਦੀ 'ਚ ਪਾਣੀ ਦਾ ਪੱਧਰ 206.16 ਮੀਟਰ ਹੋ ਗਿਆ। ਹੜ੍ਹ ਕੰਟਰੋਲ ਰੂਮ ਦੀ ਭਵਿੱਖਬਾਣੀ ਅਨੁਸਾਰ, ਦਿਨ 'ਚ 3 ਵਜੇ ਤੋਂ ਸ਼ਾਮ 5 ਵਜੇ ਦਰਮਿਆਨ ਪਾਣੀ ਦਾ ਪੱਧਰ ਵੱਧ ਕੇ 206.5 ਮੀਟਰ ਹੋ ਸਕਦਾ ਹੈ। ਅਧਿਕਾਰੀਆਂ ਨੇ ਹਰਿਆਣਾ ਦੇ ਹਥਨੀਕੁੰਡ ਬੈਰਾਜ ਤੋਂ ਸਵੇਰੇ 7 ਵਜੇ ਲਗਭਗ 96 ਹਜ਼ਾਰ ਕਿਊਸੇਕ ਪਾਣੀ ਛੱਡੇ ਜਾਣ ਦੀ ਸੂਚਨਾ ਦਿੱਤੀ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਐਲਾਨ, MSP ਨੂੰ ਲੈ ਕੇ ਦੇਸ਼ ਭਰ ’ਚ ਹੋਵੇਗਾ ਵੱਡਾ ਅੰਦੋਲਨ
NEXT STORY