ਨਵੀਂ ਦਿੱਲੀ— ਰਾਜਧਾਨੀ ਦਿੱਲੀ 'ਚ 12 ਸੀ. ਆਰ. ਪੀ. ਐੱਫ. ਜਵਾਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਹੁਣ ਤਕ 47 ਸੀ. ਆਰ. ਪੀ. ਐੱਫ. ਦੇ ਜਵਾਨ ਕੋਰੋਨ ਪਾਜ਼ੀਟਿਵ ਪਾਏ ਜਾ ਚੁੱਕੇ ਹਨ। ਇਸ 'ਚ ਇਕ ਜਵਾਨ ਦੀ ਮੌਤ ਵੀ ਹੋ ਚੁੱਕੀ ਹੈ। ਕੇਂਦਰੀ ਰਿਜਰਬ ਪੁਲਸ ਬਲ ਦੇ 55 ਸਾਲਾ ਇਕ ਕਰਮਚਾਰੀ ਦੀ ਕੋਰੋਨਾ ਵਾਇਰਸ ਨਾਲ ਮੰਗਲਵਾਰ ਨੂੰ ਮੌਤ ਹੋ ਗਈ।

ਕੇਂਦਰੀ ਗ੍ਰਹਿ ਮੰਤਰਾਲੇ ਨੇ ਅਧੀਨ ਕੰਮ ਕਰ ਰਹੇ ਲੱਗਭਗ 10 ਲੱਖ ਕਰਮਚਾਰੀਆਂ ਵਾਲੇ ਕੇਂਦਰੀ ਹਥਿਆਰਬੰਦ ਪੁਲਸ ਬਲਾਂ (ਸੀ. ਆਰ. ਪੀ. ਐੱਫ.) 'ਚ ਕੋਵਿਡ-19 ਮਹਾਮਾਰੀ ਦੇ ਕਾਰਨ ਹੋਣ ਵਾਲੀ ਇਹ ਪਹਿਲੀ ਮੌਤ ਹੈ। ਮ੍ਰਿਤਕ ਸੀ. ਆਰ. ਪੀ. ਐੱਫ. 'ਚ ਸਬ ਇੰਸਪੈਕਟਰ (ਐੱਸ. ਆਈ.) ਦੇ ਅਹੁਦੇ 'ਤੇ ਤਾਇਨਾਤ ਸੀ ਤੇ ਕੁਝ ਦਿਨ ਪਹਿਲਾਂ ਪਾਜ਼ੀਟਿਵ ਦੀ ਪੁਸ਼ਟੀ ਹੋਣ ਤੋਂ ਬਾਅਦ ਉਸ ਨੂੰ ਸਫਦਰਜੰਗ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ।

ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ 55 ਸਾਲਾ ਕਰਮਚਾਰੀ ਦੀ ਕੋਵਿਡ-19 ਪਾਜ਼ੀਟਿਵ ਨਾਲ ਮੰਗਲਵਾਰ ਨੂੰ ਮੌਤ ਹੋ ਗਈ। ਉਹ ਦਿੱਲੀ ਸਥਿਤ ਬਲ ਦੀ 31ਵੀਂ ਬਟਾਲੀਅਨ 'ਚ ਤਾਇਨਾਤ ਸੀ। ਉਨ੍ਹਾਂ ਨੇ ਕਿਹਾ ਕਿ ਐੱਸ. ਆਈ. ਅਸਮ ਦੇ ਬਾਰਪੇਟਾ ਜ਼ਿਲ੍ਹੇ ਦਾ ਨਿਵਾਸੀ ਸੀ।
ਬਟਾਲੀਅਨ ਦੇ ਘੱਟ ਤੋਂ ਘੱਟ 31 ਹੋਰ ਕਰਮਚਾਰੀਆਂ ਨੂੰ ਵੀ ਕੋਰੋਨਾ ਪਾਜ਼ੀਟਿਵ ਦੇ ਕਾਰਨ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਸ਼ੱਕ ਹੈ ਕਿ ਪਾਜ਼ੀਟਿਵ ਦੇ ਸ਼ਿਕਾਰ ਹੋਏ ਕਰਮਚਾਰੀ ਦੇ ਸੰਪਰਕ 'ਚ ਆਉਣ ਨਾਲ ਉਨ੍ਹਾਂ ਨੂੰ ਕੋਰੋਨਾ ਹੋਇਆ ਹੈ। ਸੀਮਾ ਸੁਰੱਖਿਆ ਬਲ ਤੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ ਦੇ ਕੁਝ ਕਰਮਚਾਰੀਆਂ 'ਚ ਵੀ ਕੋਰੋਨਾ ਦੀ ਪੁਸ਼ਟੀ ਹੋਈ ਹੈ।

ਮਮਤਾ ਨੂੰ ਰਾਜਪਾਲ ਦੀ ਨਸੀਹਤ, ਮੌਜੂਦਾ ਸਮਾਂ ਟਕਰਾਅ ਦਾ ਨਹੀਂ
NEXT STORY