ਨਵੀਂ ਦਿੱਲੀ, (ਭਾਸ਼ਾ)- ਦਿੱਲੀ ਪੁਲਸ ਨੇ ਮੁੱਖ ਮੰਤਰੀ ਰੇਖਾ ਗੁਪਤਾ ’ਤੇ ਜਨਤਕ ਸੁਣਵਾਈ' ਦੌਰਾਨ ਹਮਲਾ ਕਰਨ ਵਾਲੇ ਮੁਲਜ਼ਮ ਵਿਰੁੱਧ ਮੈਜਿਸਟ੍ਰੇਟ ਦੀ ਅਦਾਲਤ ’ਚ ਲਗਭਗ 400 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਹੈ।
ਸੂਤਰਾਂ ਨੇ ਦੱਸਿਆ ਕਿ ਮੁਲਜ਼ਮ ਸਾਕਰੀਆ ਰਾਜੇਸ਼ਭਾਈ ਖੀਮਜੀਭਾਈ (41) ’ਤੇ ਆਈ. ਪੀ. ਸੀ. ਦੀਆਂ ਵੱਖ-ਵੱਖ ਧਾਰਾਵਾਂ ਹੇਠ ਦੋਸ਼ ਲਾਏ ਗਏ ਹਨ ਜਿਨ੍ਹਾਂ ’ਚ ਕਤਲ ਦੀ ਕੋਸ਼ਿਸ਼, ਹਮਲਾ ਕਰਨਾ, ਇਕ ਸਰਕਾਰੀ ਕਰਮਚਾਰੀ ਨੂੰ ਉਸ ਦੀ ਡਿਊਟੀ ਨਿਭਾਉਣ ਤੋਂ ਰੋਕਣਾ ਅਤੇ ਅਪਰਾਧਿਕ ਸਾਜ਼ਿਸ਼ ਸ਼ਾਮਲ ਹੈ।
ਅਦਾਲਤ ਦੇ ਸੂਤਰਾਂ ਨੇ ਦੱਸਿਆ ਕਿ ਮੈਜਿਸਟ੍ਰੇਟ ਨੇ ਸ਼ਨੀਵਾਰ ਅੰਤਿਮ ਰਿਪੋਰਟ ਦਾ ਨੋਟਿਸ ਲੈਣ ਤੋਂ ਬਾਅਦ ਮਾਮਲੇ ਦੀ ਅਗਲੀ ਸੁਣਵਾਈ 30 ਅਕਤੂਬਰ ਲਈ ਨਿਰਧਾਰਤ ਕੀਤੀ ਹੈ।
ਹਾਦਸੇ 'ਚ ਖਤਮ ਹੋ ਗਿਆ ਪਰਿਵਾਰ! ਸੋਗ 'ਚ ਡੁੱਬਿਆ ਸਾਰਾ ਪਿੰਡ, ਹਟਾਈ ਲਾਈਟਿੰਗ
NEXT STORY