ਨਵੀਂ ਦਿੱਲੀ : ਨਵੀਂ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼) ਦੀਆਂ ਸੇਵਾਵਾਂ ਸ਼ਨੀਵਾਰ ਨੂੰ ਉਸ ਸਮੇਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ, ਜਦੋਂ ਹਸਪਤਾਲ ਦੁਆਰਾ ਸਾਰੀਆਂ ਔਨਲਾਈਨ ਸੁਵਿਧਾਵਾਂ ਲਈ ਵਰਤਿਆ ਜਾਣ ਵਾਲਾ ਸਰਵਰ ਡਾਊਨ ਹੋ ਗਿਆ। ਸਰਵਰ ਡਾਊਨ ਹੋਣ ਕਾਰਨ ਮਰੀਜ਼ਾਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਅਤੇ ਹਸਪਤਾਲ ਦਾ ਸਾਰਾ ਕੰਮਕਾਜ ਠੱਪ ਹੋ ਗਿਆ।
ਇਹ ਵੀ ਪੜ੍ਹੋ - ਅੰਗਰੇਜ਼ੀ ਨਾ ਪੜ੍ਹ ਸਕਣ ਵਾਲੇ ਬਿਜਲੀ ਖਪਤਕਾਰਾਂ ਲਈ ਚੰਗੀ ਖ਼ਬਰ, ਹੁਣ ਹਿੰਦੀ 'ਚ ਆਵੇਗਾ ਬਿੱਲ
ਦੱਸ ਦੇਈਏ ਕਿ AIIMS, ਨਵੀਂ ਦਿੱਲੀ ਸਾਰੀਆਂ ਔਨਲਾਈਨ ਪ੍ਰਕਿਰਿਆਵਾਂ ਲਈ ਰਾਸ਼ਟਰੀ ਸੂਚਨਾ ਵਿਗਿਆਨ ਕੇਂਦਰ (NIC) ਈ-ਹਸਪਤਾਲ ਸਰਵਰ ਦੀ ਵਰਤੋਂ ਕਰ ਰਿਹਾ ਹੈ। ਇਸ ਲਈ ਸਰਵਰ ਡਾਊਨ ਹੋਣ 'ਤੇ ਫਿਲਹਾਲ ਹਸਪਤਾਲ ਵਿੱਚ ਮਰੀਜ਼ਾਂ ਦੀਆਂ ਪਰਚੀਆਂ ਆਫ ਲਾਈਨ ਮੋਡ ਵਿੱਚ ਬਣਾਈਆਂ ਜਾ ਰਹੀਆਂ ਹਨ। ਹਸਪਤਾਲ ਪ੍ਰਸ਼ਾਸਨ ਨੇ ਅਪੀਲ ਕੀਤੀ ਕਿ ਐਮਰਜੈਂਸੀ ਦੀ ਸਥਿਤੀ ਹੋਣ 'ਤੇ ਹਸਪਤਾਲ ਆਉਣ, ਕਿਉਂਕਿ ਆਨਲਾਈਨ ਪ੍ਰਣਾਲੀ ਵਿੱਚ ਵਿਘਨ ਪੈਣ ਕਾਰਨ ਇਲਾਜ ਵਿੱਚ ਦੇਰੀ ਹੋ ਸਕਦੀ ਹੈ।
ਇਹ ਵੀ ਪੜ੍ਹੋ - ਰੱਖੜੀ ਤੋਂ ਪਹਿਲਾਂ ਭੈਣਾਂ ਨੂੰ ਮਿਲੇਗਾ ਵੱਡਾ ਤੋਹਫ਼ਾ, ਅੱਜ ਆਉਣਗੇ ਖਾਤਿਆਂ 'ਚ ਪੈਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=
'ਸਾਨੂੰ ਭਾਰਤ ਆਉਣ ਦਿਓ', BSF ਨੂੰ ਮਿੰਨਤਾਂ-ਤਰਲੇ ਪਾ ਰਹੇ ਹਜ਼ਾਰਾਂ ਬੰਗਲਾਦੇਸ਼ੀ
NEXT STORY