ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ 'ਚ ਸ਼ੁੱਕਰਵਾਰ ਸਵੇਰੇ ਹਵਾ ਗੁਣਵੱਤਾ ਸੂਚਕ ਅੰਕ 433 ਦਰਜ ਕੀਤਾ ਗਿਆ, ਜੋ ਕਿ 'ਗੰਭੀਰ' ਸ਼੍ਰੇਣੀ ਵਿਚ ਆਉਂਦਾ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਨੇ ਇਹ ਜਾਣਕਾਰੀ ਦਿੱਤੀ। ਜ਼ੀਰੋ ਅਤੇ 50 ਦੇ ਵਿਚਕਾਰ AQI ਨੂੰ 'ਚੰਗਾ', 51 ਤੋਂ 100 'ਤਸੱਲੀਬਖਸ਼', 101 ਤੋਂ 200 'ਮੱਧਮ', 201 ਤੋਂ 300 'ਖ਼ਰਾਬ', 301 ਤੋਂ 400 ਨੂੰ 'ਬੇਹੱਦ ਖ਼ਰਾਬ' ਅਤੇ 401 ਤੋਂ 500 'ਗੰਭੀਰ' ਮੰਨਿਆ ਜਾਂਦਾ ਹੈ।
ਭਾਰਤੀ ਮੌਸਮ ਵਿਭਾਗ (ਆਈਐੱਮਡੀ) ਨੇ ਕਿਹਾ ਕਿ ਰਾਸ਼ਟਰੀ ਰਾਜਧਾਨੀ 'ਚ ਘੱਟੋ-ਘੱਟ ਤਾਪਮਾਨ 7.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 2.5 ਡਿਗਰੀ ਵੱਧ ਹੈ। ਆਈਐੱਮਡੀ ਨੇ ਕਿਹਾ ਕਿ ਸਵੇਰੇ 8.30 ਵਜੇ ਨਮੀ ਦਾ ਪੱਧਰ 100 ਫ਼ੀਸਦੀ ਸੀ। ਮੌਸਮ ਵਿਭਾਗ ਨੇ ਦਿਨ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣ ਅਤੇ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਸੈਲਸੀਅਸ ਰਹਿਣ ਦੀ ਭਵਿੱਖਬਾਣੀ ਕੀਤੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Gold-Silver : ਸੋਨੇ ਦੀਆਂ ਕੀਮਤਾਂ ਵਧੀਆਂ, ਚਾਂਦੀ ਦੇ ਭਾਅ ਡਿੱਗੇ, ਚੈੱਕ ਕਰੋ ਅੱਜ ਦੇ ਰੇਟ
NEXT STORY