ਨਵੀਂ ਦਿੱਲੀ— ਦਿੱਲੀ ’ਚ ਦਿਨੋਂ-ਦਿਨ ਵਿਗੜਦੀ ਹਵਾ ਗੁਣਵੱਤਾ ਨੇ ਲੋਕਾਂ ਨੂੰ ਆਪਣੇ ਘਰਾਂ ’ਚ ਵੀ ਮਾਸਕ ਲਾਉਣ ਲਈ ਮਜ਼ਬੂਰ ਕਰ ਦਿੱਤਾ ਹੈ। ਸ਼ਨੀਵਾਰ ਯਾਨੀ ਕਿ ਅੱਜ ਸੁਪਰੀਮ ਕੋਰਟ ਨੇ ਦਿੱਲੀ ’ਚ ਹਵਾ ਪ੍ਰਦੂਸ਼ਣ ਨੂੰ ਲੈ ਕੇ ਇਕ ਪਟੀਸ਼ਨ ’ਤੇ ਸੁਣਵਾਈ ਕਰ ਰਿਹਾ ਸੀ। ਇਸ ਬਾਬਤ ਚੀਫ਼ ਜਸਟਿਸ ਐੱਨ. ਵੀ. ਰਮਨਾ ਨੇ ਦਿੱਲੀ ਸਰਕਾਰ ਦੀ ਖਿਚਾਈ ਕੀਤੀ। ਉਨ੍ਹਾਂ ਕਿਹਾ ਕਿ ਤੁਸੀਂ ਵੇਖੋ, ਹਾਲਾਤ ਕਿੰਨੇ ਖਰਾਬ ਹਨ। ਅਸੀਂ ਆਪਣੇ ਘਰਾਂ ’ਚ ਵੀ ਮਾਸਕ ਪਹਿਨੇ ਹੋਏ ਹਨ। ਉਨ੍ਹਾਂ ਨੇ ਕੇਂਦਰ ਤੋਂ ਵੀ ਪੁੱਛਿਆ ਉਸ ਨੇ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਕੀ ਕਦਮ ਚੁੱਕੇ ਹਨ। ਚੀਫ਼ ਜਸਟਿਸ ਨੇ ਕਿਹਾ ਕਿ ਸੰਭਵ ਹੋ ਸਕੇ ਤਾਂ 2 ਦਿਨ ਦਾ ਲਾਕਡਾਊਨ ਲਾ ਦਿਓ।
ਇਹ ਵੀ ਪੜ੍ਹੋ : ਪ੍ਰਦੂਸ਼ਣ ਨੇ ਘੇਰੀ ਦਿੱਲੀ; ਜ਼ਹਿਰੀਲੀ ਹੋਈ ਆਬੋ-ਹਵਾ, ਪਿਛਲੇ 5 ਸਾਲਾਂ ਦਾ ਟੁੱਟਿਆ ਰਿਕਾਰਡ
ਕੇਂਦਰ ਸਰਕਾਰ ਵਲੋਂ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਅਸੀਂ ਪਰਾਲੀ ਸਾੜਨ ਨੂੰ ਰੋਕਣ ਲਈ ਕਦਮ ਚੁੱਕੇ ਰਹੇ ਹਾਂ। ਪਿਛਲੇ 5-6 ਦਿਨਾਂ ਵਿਚ ਜਿਸ ਤਰ੍ਹਾਂ ਦਾ ਪ੍ਰਦੂਸ਼ਣ ਹੈ, ਅਸੀਂ ਵੇਖਿਆ ਹੈ। ਸੂਬਾ ਸਰਕਾਰ ਨੂੰ ਕਮਰ ਕੱਸਣ ਦੀ ਜ਼ਰੂਰਤ ਹੈ। ਖੇਤਾਂ ’ਚ ਪਰਾਲੀ ਸਾੜੀ ਜਾ ਰਹੀ ਹੈ। ਇਸ ’ਤੇ ਚੀਫ਼ ਜਸਟਿਸ ਨੇ ਕੇਂਦਰ ਨੂੰ ਫਟਕਾਰ ਲਾਉਂਦੇ ਹੋਏ ਕਿਹਾ ਕਿ ਤੁਸੀਂ ਇਕੱਲੇ ਕਿਸਾਨਾਂ ਨੂੰ ਪ੍ਰਦੂਸ਼ਣ ਲਈ ਜ਼ਿੰਮੇਵਾਰ ਠਹਿਰਾ ਰਹੇ ਹੋ? ਇਹ ਸਿਰਫ ਪ੍ਰਦੂਸ਼ਣ ਦਾ ਇਕ ਨਿਸ਼ਚਿਤ ਫ਼ੀਸਦੀ ਹੈ। ਬਾਕੀ ਦਾ ਕੀ? ਦਿੱਲੀ ਵਿਚ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਤੁਸੀਂ ਕੀ ਕਰ ਰਹੇ ਹੋ? ਤੁਹਾਡੀ ਸਹੀ ਯੋਜਨਾ ਕੀ ਹੈ? ਹਾਲਾਂਕਿ ਸਾਲਿਸਿਟਰ ਜਨਰਲ ਤੁਸ਼ਾਰ ਮਹਿਰਾ ਨੇ ਸੱਪਸ਼ਟ ਕੀਤਾ ਕਿ ਅਸੀਂ ਇਹ ਨਹੀਂ ਕਹਿ ਰਹੇ ਕਿ ਇਹ ਸਿਰਫ਼ ਕਿਸਾਨਾਂ ਕਰ ਕੇ ਹੈ। ਅਸੀਂ ਅਜਿਹਾ ਕਦੇ ਨਹੀਂ ਕਿਹਾ। ਪ੍ਰਦੂਸ਼ਣ ਨਾਲ ਨਜਿੱਠਣ ਲਈ ਸਾਡੇ ਵਲੋਂ ਠੋਸ ਕਦਮ ਚੁੱਕੇ ਜਾ ਰਹੇ ਹਨ।
ਇਹ ਵੀ ਪੜ੍ਹੋ : ਖ਼ਤਰਨਾਕ ਪੱਧਰ ’ਤੇ ਪੁੱਜੀ ਦਿੱਲੀ ਦੀ ਹਵਾ, ਲੋਕਾਂ ਨੂੰ ਘਰਾਂ ’ਚੋਂ ਨਾ ਨਿਕਲਣ ਦੀ ਸਲਾਹ
ਦੱਸ ਦੇਈਏ ਕਿ ਦਿੱਲੀ ’ਚ ਹਵਾ ਗੁਣਵੱਤਾ ਸੂਚਕਾਂਕ ਯਾਨੀ ਕਿ ਏਅਰ ਕੁਆਲਿਟੀ ਲੈਵਲ ਸ਼ਨੀਵਾਰ ਸਵੇਰੇ 499 ’ਤੇ ਪਹੁੰਚ ਗਿਆ ਹੈ, ਜੋ ਕਿ ‘ਗੰਭੀਰ ਸ਼੍ਰੇਣੀ ’ਚ ਦਰਜ ਕੀਤੀ ਗਈ ਹੈ। ਦਿੱਲੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਇਕ ਮਾਹਰ ਮੁਤਾਬਕ ਦਿੱਲੀ ’ਚ ਲੋਕ ਹਰ ਸਾਲ 1 ਨਵੰਬਰ ਤੋਂ 15 ਨਵੰਬਰ ਦਰਮਿਆਨ ਸਭ ਤੋਂ ਖਰਾਬ ਹਵਾ ’ਚ ਸਾਹ ਲੈਂਦੇ ਹਨ। ਦੀਵਾਲੀ ਤੋਂ ਬਾਅਦ ਪਿਛਲੇ 8 ਦਿਨਾਂ ਤੋਂ ਸ਼ਹਿਰ ਦੀ ਹਵਾ ਗੰਭੀਰ ਸ਼੍ਰੇਣੀ ’ਚ ਦਰਜ ਕੀਤੀ ਗਈ ਹੈ।
ਇਸ ਖ਼ਬਰ ਸਬੰਧੀ ਕੀ ਹੈ ਤੁਹਾਡੇ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
ਤਾਮਿਲਨਾਡੂ ’ਚ ਬੈਂਗਲੁਰੂ ਜਾ ਰਹੀ ਟ੍ਰੇਨ ਪੱਟੜੀ ਤੋਂ ਲੱਥੀ
NEXT STORY