ਨਵੀਂ ਦਿੱਲੀ : ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਮੰਗਲਵਾਰ ਸਵੇਰੇ 60 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ। ਹਵਾਈ ਅੱਡੇ ਦੀ ਵੈੱਬਸਾਈਟ ਦੇ ਅਨੁਸਾਰ ਹੁਣ ਤੱਕ ਦਿੱਲੀ ਤੋਂ ਰਵਾਨਾ ਹੋਣ ਵਾਲੀਆਂ 33 ਘਰੇਲੂ ਉਡਾਣਾਂ ਅਤੇ ਦਿੱਲੀ ਪਹੁੰਚਣ ਵਾਲੀਆਂ 31 ਉਡਾਣਾਂ ਰੱਦ ਹੋਣ ਦੀ ਰਿਪੋਰਟ ਕੀਤੀ ਗਈ ਹੈ। ਹਾਲਾਂਕਿ ਅੱਜ ਸੋਮਵਾਰ ਜਿੰਨੀ ਸੰਘਣੀ ਧੁੰਦ ਨਹੀਂ ਸੀ ਪਰ ਸੋਮਵਾਰ ਨੂੰ ਲੇਟ ਅਤੇ ਰੱਦ ਕੀਤੀਆਂ ਗਈਆਂ ਉਡਾਣਾਂ ਦਾ ਪ੍ਰਭਾਵ ਅੱਜ ਵੀ ਦੇਖਣ ਨੂੰ ਮਿਲਿਆ।
ਪੜ੍ਹੋ ਇਹ ਵੀ - ਅੱਜ ਤੋਂ ਨਹੀਂ ਵੱਜਣਗੀਆਂ ਵਿਆਹ ਦੀਆਂ ‘ਸ਼ਹਿਨਾਈਆਂ’, ਲੱਖਾਂ ਰਹਿਣਗੇ ਕੁਆਰੇ!
ਦੱਸ ਦੇਈਏ ਕਿ ਸੋਮਵਾਰ ਵਾਲੇ ਦਿਨ 228 ਉਡਾਣਾਂ ਰੱਦ ਕੀਤੀਆਂ ਗਈਆਂ, ਜਿਨ੍ਹਾਂ ਵਿੱਚ 131 ਰਵਾਨਾ ਹੋਣ ਵਾਲੀਆਂ ਅਤੇ 97 ਆਉਣ ਵਾਲੀਆਂ ਉਡਾਣਾਂ ਸ਼ਾਮਲ ਸਨ। ਇਸ ਤੋਂ ਇਲਾਵਾ ਪੰਜ ਉਡਾਣਾਂ ਨੂੰ ਦੂਜੇ ਸ਼ਹਿਰਾਂ ਵੱਲ ਮੋੜਨਾ ਪਿਆ। ਦਿੱਲੀ ਹਵਾਈ ਅੱਡੇ ਵਲੋਂ ਅੱਜ ਸਵੇਰੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਕਿਹਾ ਕਿ ਉਡਾਣ ਸੰਚਾਲਨ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ। ਹਾਲਾਂਕਿ, ਕੁਝ ਰਵਾਨਗੀ ਅਤੇ ਆਗਮਨ ਉਡਾਣਾਂ ਵਿੱਚ ਵਿਘਨ ਪੈ ਸਕਦਾ ਹੈ। ਉਡਾਣਾਂ ਦੀ ਸਹੀ ਸਥਿਤੀ ਬਾਰੇ ਜਾਣਕਾਰੀ ਲਈ ਸਬੰਧਤ ਏਅਰਲਾਈਨ ਨਾਲ ਸੰਪਰਕ ਕਰਨ ਦੀ ਸਲਾਹ ਦਿੱਤੀ ਹੈ।
ਪੜ੍ਹੋ ਇਹ ਵੀ - ਖ਼ੁਸ਼ਖ਼ਬਰੀ: ਨਵੇਂ ਸਾਲ ਤੋਂ ਵਧੇਗੀ ਮੁਲਾਜ਼ਮਾਂ ਦੀ ਤਨਖ਼ਾਹ! ਇਸ ਸੂਬਾ ਸਰਕਾਰ ਨੇ ਕਰ 'ਤਾ ਐਲਾਨ
ਨਵੇਂ ਸਾਲ 'ਤੇ ਅੰਮ੍ਰਿਤਸਰ ਵਾਸੀਆਂ ਨੂੰ ਮਿਲੇਗਾ ਵੱਡਾ ਤੋਹਫ਼ਾ, ਕੇਂਦਰ ਸਰਕਾਰ ਨੇ ਕਰ'ਤਾ ਐਲਾਨ
NEXT STORY