ਨਵੀਂ ਦਿੱਲੀ (ਭਾਸ਼ਾ) - ਸ਼ੁੱਕਰਵਾਰ ਵਾਲੇ ਦਿਨ ਦਿੱਲੀ ਹਵਾਈ ਅੱਡੇ 'ਤੇ ਉਸ ਸਮੇਂ ਹਫ਼ਤਾ-ਦਫ਼ੜੀ ਮੱਚ ਗਈ, ਜਦੋਂ ਟਰਮੀਨਲ-1 ਦੀ ਛੱਤ ਦਾ ਕੁਝ ਹਿੱਸਾ ਹੇਠਾਂ ਡਿੱਗਿਆ ਤਾਂ ਕੁਝ ਟੁੱਟਣ ਵਰਗੀਆਂ ਆਵਾਜ਼ ਨਹੀਂ ਆਈਆਂ। ਹਾਲਾਂਕਿ ਕਾਰਾਂ 'ਤੇ ਲੋਹੇ ਦੀਆਂ ਸ਼ਤੀਆਂ (ਛੱਤ ਦੇ ਕੁਝ ਹਿੱਸੇ ਸਮੇਤ) ਡਿੱਗੀਆਂ ਤਾਂ ਲੋਕਾਂ ਨੂੰ ਘਟਨਾ ਦਾ ਪਤਾ ਲੱਗਾ। ਇਸ ਘਟਨਾ ਨਾਲ ਉਥੇ ਹਫ਼ੜਾ-ਦਫ਼ੜੀ ਮਚ ਗਈ ਅਤੇ ਲੋਕ ਮਦਦ ਲਈ ਰੌਲਾ ਪਾਉਂਦੇ ਦੇਖੇ ਗਏ। ਇਸ ਗੱਲ ਦਾ ਜ਼ਿਕਰ ਮੌਕੇ 'ਤੇ ਮੌਜੂਦ ਇਕ ਚਸ਼ਮਦੀਦ ਵੱਲੋਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ - Indigo Flight ਦੀ ਟਾਇਲਟ 'ਚ ਸਿਗਰਟ ਪੀਂਦਾ ਫੜਿਆ ਵਿਅਕਤੀ, ਖ਼ਤਰੇ 'ਚ ਪਈ 176 ਯਾਤਰੀਆਂ ਦੀ ਜਾਨ
ਰਾਸ਼ਟਰੀ ਰਾਜਧਾਨੀ 'ਚ ਭਾਰੀ ਮੀਂਹ ਦੌਰਾਨ ਸ਼ੁੱਕਰਵਾਰ ਸਵੇਰੇ 5 ਵਜੇ ਦੇ ਕਰੀਬ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ 'ਟਰਮੀਨਲ-1' ਦੀ ਛੱਤ ਦਾ ਇਕ ਹਿੱਸਾ ਵਾਹਨਾਂ 'ਤੇ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 6 ਹੋਰ ਜ਼ਖ਼ਮੀ ਹੋ ਗਏ। ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਟਰਮੀਨਲ ਦੇ 'ਪਿਕ-ਅੱਪ' ਅਤੇ 'ਡ੍ਰੌਪ' ਖੇਤਰ 'ਤੇ ਛੱਤ ਅਤੇ ਸਪੋਰਟਿੰਗ ਬੀਮ ਦੇ ਕੁਝ ਹਿੱਸੇ ਦੇ ਡਿੱਗਣ ਨਾਲ ਕਈ ਕਾਰਾਂ ਨੁਕਸਾਨੀਆਂ ਗਈਆਂ। ਇਕ ਹੋਰ ਕੈਬ ਡਰਾਈਵਰ ਨੇ ਦੱਸਿਆ ਕਿ ਹਾਦਸੇ ਦੇ ਸਮੇਂ ਉੱਥੇ ਬਹੁਤ ਘੱਟ ਲੋਕ ਮੌਜੂਦ ਸਨ ਅਤੇ ਆਵਾਜਾਈ ਵੀ ਸੀਮਤ ਸੀ।
ਇਹ ਵੀ ਪੜ੍ਹੋ - ਇਸ ਦਿਨ ਲੱਗੇਗਾ 21ਵੀਂ ਸਦੀ ਦਾ ਸਭ ਤੋਂ ਲੰਬਾ 'ਸੂਰਜ ਗ੍ਰਹਿਣ', ਜਾਣੋ ਭਾਰਤ 'ਚ ਵਿਖਾਈ ਦੇਵੇਗਾ ਜਾਂ ਨਹੀਂ
ਅਧਿਕਾਰੀਆਂ ਨੇ ਦੱਸਿਆ ਕਿ ਡਿਊਟੀ 'ਤੇ ਮੌਜੂਦ ਕੇਂਦਰੀ ਰਿਜ਼ਰਵ ਪੁਲਸ ਬਲ (ਸੀਆਰਪੀਐੱਫ) ਦੇ ਜਵਾਨਾਂ ਨੇ ਤੁਰੰਤ ਘਟਨਾ ਬਾਰੇ ਹਵਾਈ ਅੱਡੇ 'ਤੇ ਤਾਇਨਾਤ ਸਥਾਨਕ ਪੁਲਸ ਅਤੇ ਫਾਇਰ ਸਰਵਿਸ ਨੂੰ ਸੂਚਿਤ ਕੀਤਾ। ਘਟਨਾ ਦੇ ਸਮੇਂ ਡਿਊਟੀ 'ਤੇ ਮੌਜੂਦ ਇੱਕ ਪੁਲਸ ਕਰਮਚਾਰੀ ਨੇ ਕਿਹਾ, “ਬੀਮ ਦਾ ਭਾਰ ਬਹੁਤ ਜ਼ਿਆਦਾ ਸੀ, ਇਸ ਲਈ ਅਸੀਂ ਤੁਰੰਤ ਫਾਇਰ ਵਿਭਾਗ ਨੂੰ ਕਰੇਨ ਮਸ਼ੀਨ ਭੇਜਣ ਲਈ ਕਿਹਾ। ਸਵੇਰੇ ਸਾਢੇ ਪੰਜ ਵਜੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਅਤੇ ਉਨ੍ਹਾਂ ਦੇ ਅਧਿਕਾਰੀ ਵੀ ਕਰੇਨ ਨਾਲ ਪਹੁੰਚ ਗਏ।''
ਇਹ ਵੀ ਪੜ੍ਹੋ - ਕੇਂਦਰ ਵਲੋਂ ਦਿੱਲੀ ਹਵਾਈ ਅੱਡੇ ਦੀ ਛੱਤ ਡਿੱਗਣ ਦੀ ਘਟਨਾ ਦੇ ਜਾਂਚ ਦੇ ਹੁਕਮ, ਪੀੜਤਾਂ ਲਈ ਮੁਆਵਜ਼ੇ ਦਾ ਐਲਾਨ
ਡਿਪਟੀ ਕਮਿਸ਼ਨਰ ਆਫ ਪੁਲਸ (ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ) ਊਸ਼ਾ ਰੰਗਨਾਨੀ ਨੇ ਕਿਹਾ ਕਿ ਜਿਸ ਜਗ੍ਹਾ 'ਤੇ ਛੱਤ ਡਿੱਗੀ ਹੈ, ਉਸ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਇਹ ਯਕੀਨੀ ਬਣਾਉਣ ਲਈ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਕਿ ਕੋਈ ਵੀ ਉੱਥੇ ਨਾ ਪਹੁੰਚ ਸਕੇ। ਉਨ੍ਹਾਂ ਨੇ ਕਿਹਾ, “ਪੁਲਸ ਅਤੇ ਸਰਕਾਰ ਦੀਆਂ ਵੱਖ-ਵੱਖ ਟੀਮਾਂ ਜਾਂਚ ਲਈ ਉਕਤ ਸਥਾਨ ਦਾ ਦੌਰਾ ਕਰਨਗੀਆਂ। ਅਸੀਂ ਇਸ ਮਕਸਦ ਲਈ ਇਲਾਕੇ ਨੂੰ ਘੇਰ ਲਿਆ ਹੈ। ਸੁਰੱਖਿਆ ਬਲਾਂ ਅਤੇ ਦਿੱਲੀ ਫਾਇਰ ਸਰਵਿਸ (ਡੀਐਫਐਸ) ਦੇ ਨਾਲ ਸਾਡੇ ਪੁਲਸ ਕਰਮਚਾਰੀਆਂ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤੇ।
ਇਹ ਵੀ ਪੜ੍ਹੋ - ਵੱਡੀ ਖ਼ਬਰ: ਇਸ ਸੂਬੇ ਦੇ ਸਕੂਲਾਂ ਦਾ ਬਦਲਿਆ ਸਮਾਂ, 1 ਜੁਲਾਈ ਤੋਂ ਲਾਗੂ ਹੋਵੇਗਾ ਨਵਾਂ ਸ਼ਡਿਊਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਿਆਨਕ ਹਾਦਸਾ, ਦੋ ਕਾਰਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, 7 ਲੋਕਾਂ ਦੀ ਮੌਤ
NEXT STORY