ਨਵੀਂ ਦਿੱਲੀ- ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਏਅਰਪੋਰਟ 'ਤੇ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਜ਼ਿਊਰਿਖ ਜਾ ਰਹੇ ਸਵਿਸ ਇੰਟਰਨੈਸ਼ਨਲ ਏਅਰਲਾਈਨਜ਼ (LX 147) ਦੇ ਜਹਾਜ਼ ਦੇ ਇੰਜਣ ਨੂੰ ਉਡਾਣ ਭਰਨ ਸਮੇਂ ਅਚਾਨਕ ਅੱਗ ਲੱਗ ਗਈ। ਹਾਲਾਂਕਿ ਪਾਇਲਟ ਦੀ ਮੁਸਤੈਦੀ ਸਦਕਾ ਇੱਕ ਵੱਡਾ ਹਾਦਸਾ ਹੋਣੋਂ ਬਚ ਗਿਆ।
ਇਹ ਘਟਨਾ ਦੇਰ ਰਾਤ ਵਾਪਰੀ ਜਦੋਂ ਜਹਾਜ਼ ਰਨਵੇਅ 'ਤੇ ਟੇਕਆਫ਼ ਕਰਨ ਲਈ ਤਿਆਰ ਸੀ। ਇਸੇ ਦੌਰਾਨ ਜਹਾਜ਼ ਦੇ ਇੱਕ ਇੰਜਣ ਵਿੱਚ ਤਕਨੀਕੀ ਖਰਾਬੀ ਕਾਰਨ ਅਚਾਨਕ ਅੱਗ ਲੱਗ ਗਈ ਅਤੇ ਧੂੰਆਂ ਨਿਕਲਣ ਲੱਗਾ। ਪਾਇਲਟ ਨੇ ਤੁਰੰਤ ਟੇਕ-ਆਫ ਰੋਕ ਦਿੱਤਾ ਅਤੇ ਜਹਾਜ਼ ਨੂੰ ਰਨਵੇਅ 'ਤੇ ਹੀ ਰੋਕ ਲਿਆ।
ਇਹ ਵੀ ਪੜ੍ਹੋ- ਆਪਰੇਸ਼ਨ ਸਿੰਦੂਰ ਦੀ 'ਯਾਦ' 'ਚ ਸਮਾਗਮ ਕਰਵਾਇਆ ਕਰੇਗਾ ਪਾਕਿਸਤਾਨ ! PM ਸ਼ਰੀਫ਼ ਨੇ ਕੀਤਾ ਐਲਾਨ
ਜਹਾਜ਼ ਵਿੱਚ 232 ਯਾਤਰੀ ਅਤੇ 13 ਚਾਲਕ ਦਲ ਦੇ ਮੈਂਬਰ ਸਵਾਰ ਸਨ। ਅੱਗ ਦੀ ਸੂਚਨਾ ਮਿਲਦੇ ਹੀ ਐਮਰਜੈਂਸੀ ਸਲਾਈਡਾਂ ਰਾਹੀਂ ਸਾਰੇ ਯਾਤਰੀਆਂ ਨੂੰ ਬਾਹਰ ਕੱਢਿਆ ਗਿਆ। ਨਿਕਾਸੀ ਦੌਰਾਨ ਮਚੀ ਭਗਦੜ ਅਤੇ ਪੈਨਿਕ ਕਾਰਨ 6 ਯਾਤਰੀਆਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ, ਜਿਨ੍ਹਾਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਘਟਨਾ ਤੋਂ ਤੁਰੰਤ ਬਾਅਦ ਹਵਾਈ ਅੱਡੇ 'ਤੇ 'ਫੁੱਲ ਐਮਰਜੈਂਸੀ' ਐਲਾਨ ਦਿੱਤੀ ਗਈ। ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਏਅਰਪੋਰਟ ਅਧਿਕਾਰੀਆਂ ਅਨੁਸਾਰ, ਇਸ ਘਟਨਾ ਕਾਰਨ ਰਨਵੇਅ ਨੂੰ ਕੁਝ ਸਮੇਂ ਲਈ ਬੰਦ ਕਰਨਾ ਪਿਆ, ਪਰ ਹੋਰ ਉਡਾਣਾਂ ਦੇ ਸੰਚਾਲਨ 'ਤੇ ਕੋਈ ਵੱਡਾ ਅਸਰ ਨਹੀਂ ਪਿਆ।
ਭਾਰਤ ਦੀ ਏਅਰਕ੍ਰਾਫਟ ਐਕਸੀਡੈਂਟ ਇਨਵੈਸਟੀਗੇਸ਼ਨ ਬਿਊਰੋ (AAIB) ਨੇ ਇਸ ਗੰਭੀਰ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਂਚ ਵਿੱਚ ਇਸ ਨੂੰ ਇੰਜਣ ਫੇਲ੍ਹ ਹੋਣ ਦਾ ਮਾਮਲਾ ਮੰਨਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਸਰਕਾਰ ਬਣਦਿਆਂ ਹੀ ਵਿਜੇ ਦੀ TVK ਨੂੰ ਕਰਾਰਾ ਝਟਕਾ ! ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਰਕਾਰ ਬਣਦਿਆਂ ਹੀ ਵਿਜੇ ਦੀ TVK ਨੂੰ ਕਰਾਰਾ ਝਟਕਾ ! ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ
NEXT STORY