ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ 'ਚ ਭਾਰੀ ਮੀਂਹ ਦੌਰਾਨ ਸ਼ੁੱਕਰਵਾਰ ਸਵੇਰੇ 5 ਵਜੇ ਦੇ ਕਰੀਬ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ 'ਟਰਮੀਨਲ-1' ਦੀ ਛੱਤ ਦਾ ਇਕ ਹਿੱਸਾ ਵਾਹਨਾਂ 'ਤੇ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 6 ਹੋਰ ਜ਼ਖਮੀ ਹੋ ਗਏ। ਜਿਸ ਤੋਂ ਬਾਅਦ ਇੱਥੋਂ ਉਡਾਣ ਸੰਚਾਲਨ ਅਗਲੇ ਨੋਟਿਸ ਤੱਕ ਮੁਅਲਵੀ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਸਸਕਾਰ ਤੋਂ ਪਹਿਲਾਂ ਬੰਦਾ ਹੋਇਆ ਜ਼ਿੰਦਾ! ਧਾਹਾਂ ਮਾਰ ਰੋਂਦੇ ਪਰਿਵਾਰ ਤੋਂ ਨਹੀਂ ਸਾਂਭੀ ਜਾ ਰਹੀ ਖੁਸ਼ੀ
ਸ਼ਹਿਰੀ ਹਵਾਬਾਜ਼ੀ ਮੰਤਰਾਲਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰੀ ਮੀਂਹ ਕਾਰਨ ਦਿੱਲੀ ਹਵਾਈ ਅੱਡੇ ਦੇ ਟਰਮੀਨਲ-1 ਦੀ ਛੱਤ ਦਾ ਕੁਝ ਹਿੱਸਾ ਡਿੱਗ ਗਿਆ ਹੈ। ਮੰਤਰਾਲਾ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇੱਕ ਪੋਸਟ ਵਿੱਚ ਕਿਹਾ ਕਿ ਟਰਮੀਨਲ-1 ਤੋਂ ਆਉਣ-ਜਾਣ ਵਾਲੀਆਂ ਉਡਾਣਾਂ ਦਾ ਸੰਚਾਲਨ ਅਗਲੇ ਨੋਟਿਸ ਤੱਕ ਰੋਕ ਦਿੱਤਾ ਗਿਆ ਹੈ। "ਉਡਾਣਾਂ ਦੇ ਸੁਚਾਰੂ ਸੰਚਾਲਨ ਲਈ ਵਿਕਲਪਿਕ ਪ੍ਰਬੰਧ ਕੀਤੇ ਜਾ ਰਹੇ ਹਨ।"
ਟਰਮੀਨਲ-1 'ਤੇ ਸਿਰਫ 'ਇੰਡੀਗੋ' ਅਤੇ 'ਸਪਾਈਸਜੈੱਟ' ਏਅਰਲਾਈਨਜ਼ ਦੀਆਂ ਘਰੇਲੂ ਉਡਾਣਾਂ ਹੀ ਸੰਚਾਲਿਤ ਹੁੰਦੀਆਂ ਹਨ। ਹਵਾਈ ਅੱਡੇ 'ਤੇ ਤਿੰਨ ਟਰਮੀਨਲ, ਟੀ-1, ਟੀ-2 ਅਤੇ ਟੀ-3 ਹਨ, ਜੋ ਰੋਜ਼ਾਨਾ ਲਗਭਗ 1,400 ਉਡਾਣਾਂ ਦਾ ਪ੍ਰਬੰਧਨ ਕਰਦੇ ਹਨ।
ਇਹ ਵੀ ਪੜ੍ਹੋ- ਹੋ ਜਾਓ ਸਾਵਧਾਨ! ਫਿਰ ਆ ਗਿਆ ਖ਼ਤਰਨਾਕ ਵਾਇਰਸ, ਦੇਖ ਲਓ ਕਿਤੇ ਤੁਹਾਨੂੰ ਤਾਂ ਨਹੀਂ ਇਹ ਲੱਛਣ
CM ਸੁੱਖੂ ਨੇ ਊਨਾ 'ਚ ਸੂਰਜੀ ਊਰਜਾ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ
NEXT STORY