ਨਵੀਂ ਦਿੱਲੀ (ਏਜੰਸੀ)- ਦਿੱਲੀ ਹਿੰਸਾ ਵਿਚ ਮਾਰੇ ਗਏ ਲੋਕਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ, ਜਿਸ ਵਿਚ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ 2-2 ਲੱਖ ਰੁਪਏ, ਜਦੋਂ ਕਿ ਇਸ ਦੌਰਾਨ ਜ਼ਖਮੀ ਹੋਣ ਵਾਲਿਆਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ। ਇਹ ਜਾਣਕਾਰੀ ਸੀਨੀਅਰ ਅਧਿਕਾਰੀਆਂ ਵਲੋਂ ਮੀਡੀਆ ਨੂੰ ਦਿੱਤੀ ਗਈ ਹੈ।
ਤੁਹਾਨੂੰ ਦੱਸ ਦਈਏ ਕਿ ਇਸ ਦਿੱਲੀ ਹਿੰਸਾ ਵਿਚ ਹੁਣ ਤੱਕ 23 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦੋਂ ਕਿ 200 ਤੋਂ ਵਧੇਰੇ ਲੋਕ ਜ਼ਖਮੀ ਹੋ ਚੁੱਕੇ ਹਨ। ਹਿੰਸਾ ਪ੍ਰਭਾਵਿਤ ਇਲਾਕਿਆਂ 'ਚ ਧਾਰਾ 144 ਲਾਗੂ ਕੀਤੀ ਗਈ ਹੈ ਅਤੇ ਪੁਲਸ ਤੇ ਸੀ.ਆਰ.ਪੀ.ਐਫ. ਦੇ ਜਵਾਨਾਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ।
ਦਿੱਲੀ ਦੇ ਗੁਰਦੁਆਰਿਆਂ ਨੇ ਦੰਗਾ ਪੀੜਤਾਂ ਲਈ ਖੋਲ੍ਹੇ ਦਰਵਾਜ਼ੇ
NEXT STORY