ਨਵੀਂ ਦਿੱਲੀ— ਰਾਜਧਾਨੀ ਦਿੱਲੀ ਦੇ ਕਈ ਇਲਾਕਿਆਂ 'ਚ ਇਕ ਤੋਂ ਬਾਅਦ ਇਕ ਹਿੰਸਕ ਵਿਰੋਧ ਪ੍ਰਦਰਸ਼ਨ ਅਤੇ ਹਿੰਸਾ ਤੋਂ ਬਾਅਦ ਮਾਹੌਲ ਬੇਹੱਦ ਗੰਭੀਰ ਹੋ ਗਿਆ ਹੈ। ਮੰਗਲਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੀ ਜਨਤਾ ਤੋਂ ਸ਼ਾਂਤੀ ਦੀ ਅਪੀਲ ਕਰਦੇ ਹੋਏ ਟਵੀਟ ਕੀਤਾ ਹੈ। ਉਨ੍ਹਾਂ ਨੇ ਲਿਖਿਆ,''ਮੇਰੀ ਸਾਰੇ ਦਿੱਲੀ ਵਾਸੀਆਂ ਨੂੰ ਅਪੀਲ ਹੈ ਕਿ ਸ਼ਾਂਤੀ ਬਣਾਏ ਰੱਖੋ। ਇਕ ਚੰਗੇ ਸਮਾਜ 'ਚ ਕਿਸੇ ਵੀ ਤਰ੍ਹਾਂ ਦੀ ਹਿੰਸਾ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਹਿੰਸਾ ਨਾਲ ਕੁਝ ਹਾਸਲ ਨਹੀਂ ਹੋਵੇਗਾ। ਆਪਣੀ ਗੱਲ ਸ਼ਾਂਤੀ ਨਾਲ ਕਹਿਣੀ ਹੈ।''
ਦੱਸਣਯੋਗ ਹੈ ਕਿ ਨਾਗਰਿਕਤਾ ਕਾਨੂੰਨ ਵਿਰੁੱਧ ਐਤਵਾਰ ਨੂੰ ਦੇਸ਼ ਦੀ ਰਾਜਧਾਨੀ ਦਿੱਲੀ 'ਚ ਜਾਮੀਆ ਮਿਲੀਆ ਇਸਲਾਮੀਆ 'ਚ ਹਿੰਸਾ ਹੋਈ, ਜੋ ਦਿੱਲੀ ਦੇ ਕਈ ਇਲਾਕਿਆਂ 'ਚ ਫੈਲ ਚੁਕੀ ਹੈ। ਇਸ ਦੌਰਾਨ ਕਈ ਵਿਦਿਆਰਥੀ ਜ਼ਖਮੀ ਹੋ ਗਏ। ਦੋਸ਼ ਹੈ ਕਿ ਪੁਲਸ ਨੇ ਕੈਂਪਸ ਲਾਇਬਰੇਰੀ 'ਚ ਦਾਖਲ ਹੋ ਕੇ ਵਿਦਿਆਰਥੀਆਂ ਨਾਲ ਕੁੱਟਮਾਰ ਕੀਤੀ, ਜਿਸ 'ਚ ਕਈ ਵਿਦਿਆਰਥੀ ਜ਼ਖਮੀ ਹੋਏ।
ਵਾਤਾਵਰਣ ਸੁਰੱਖਿਆ ਦੀ ਅਨੋਖੀ ਪਹਿਲ, ਕੂੜਾ ਲੈ ਕੇ ਪੈਸੇ ਦੇਵੇਗੀ ਗੁਜਰਾਤ ਦੀ ਕੰਪਨੀ
NEXT STORY