ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਪੁਲਸ ਵਲੋਂ 'ਟੂਲਕਿੱਟ' ਮਾਮਲੇ ਦੀ ਜਾਂਚ 21 ਸਾਲਾ ਪੌਣ-ਪਾਣੀ ਵਰਕਰ ਦਿਸ਼ਾ ਰਵੀ ਦੀ ਗ੍ਰਿਫ਼ਤਾਰੀ ਦੀ ਨਿੰਦਾ ਕੀਤੀ। ਉਨ੍ਹਾਂ ਨੇ ਸੋਮਵਾਰ ਨੂੰ ਟਵੀਟ ਕਰ ਕੇ ਲਿਖਿਆ,''21 ਸਾਲਾ ਦਿਸ਼ਾ ਰਵੀ ਦੀ ਗ੍ਰਿਫ਼ਤਾਰੀ ਲੋਕਤੰਤਰ 'ਤੇ ਵੱਡਾ ਹਮਲਾ ਹੈ। ਸਾਡੇ ਕਿਸਾਨਾਂ ਦਾ ਸਮਰਥਨ ਕਰਨਾ ਕੋਈ ਅਪਰਾਧ ਨਹੀਂ ਹੈ। ਬੈਂਗਲੁਰੂ ਤੋਂ ਗ੍ਰਿਫ਼ਤਾਰ ਹੋਈ ਦਿਸ਼ਾ ਰਵੀ ਫ਼ਿਲਹਾਲ ਨਿਆਇਕ ਹਿਰਾਸਤ 'ਚ ਹੈ।
ਇਹ ਵੀ ਪੜ੍ਹੋ : ਗਰੇਟਾ ਥਨਬਰਗ ਮਾਮਲਾ- ਟੂਲਕਿੱਟ ਸਾਂਝੀ ਕਰਨ 'ਤੇ ਬੈਂਗਲੁਰੂ ਦੀ 21 ਸਾਲਾ ਦਿਸ਼ਾ ਰਵੀ ਗ੍ਰਿਫ਼ਤਾਰ
ਦੱਸਣਯੋਗ ਹੈ ਕਿ ਦਿਸ਼ਾ ਰਵੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਐਤਵਾਰ ਨੂੰ ਦਿੱਲੀ ਪੁਲਸ ਨੇ ਇਕ ਪ੍ਰੈੱਸ ਕਾਨਫਰੰਸ ਕੀਤੀ ਸੀ। ਪੁਲਸ ਅਨੁਸਾਰ ਇਸ ਟੂਲਕਿੱਟ ਮਾਮਲੇ ਰਾਹੀਂ ਭਾਰਤ 'ਚ ਖ਼ਾਲਿਸਤਾਨੀ ਗਤੀਵਿਧੀਆਂ ਨੂੰ ਫਿਰ ਤੋਂ ਜਿਊਂਦੇ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਦਿਸ਼ਾ ਦੇ ਖ਼ਾਲਿਸਤਾਨੀ ਸਮਰਥਕ ਪਾਈਟਿਕ ਜਸਟਿਸ ਫਾਊਂਡੇਸ਼ਨ ਨਾਲ ਦੇਸ਼ ਵਿਰੋਧੀ ਪ੍ਰਚਾਰ ਕਰਨ ਦੀ ਜਾਣਕਾਰੀ ਮਿਲੀ ਸੀ। ਜਿਸ ਕਾਰਨ ਦਿਸ਼ਾ ਨੇ ਟੂਲਕਿੱਟ ਦਾ ਗੂਗਲ ਡਾਕਿਊਮੈਂਟ ਬਣਾਇਆ ਅਤੇ ਉਸ ਨੂੰ ਵਾਇਰਲ ਕੀਤਾ। ਉੱਥੇ ਹੀ ਦਿਸ਼ਾ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਟੂਲਕਿੱਟ ਦੀਆਂ 2 ਲਾਈਨਾਂ ਨੂੰ ਹੀ ਐਡਿਟ ਕੀਤਾ ਹੈ, ਜਦੋਂ ਕਿ ਪੁਲਸ ਦਾ ਮੰਨਣਾ ਹੈ ਕਿ ਕਈ ਵਾਰ ਇਸ ਨੂੰ ਐਡਿਟ ਕੀਤਾ ਗਿਆ।
ਇਹ ਵੀ ਪੜ੍ਹੋ : ਜਾਣੋ ਕੌਣ ਹੈ ਟੂਲਕਿੱਟ ਮਾਮਲੇ 'ਚ ਗ੍ਰਿਫ਼ਤਾਰ ਹੋਈ ਦਿਸ਼ਾ ਰਵੀ
ਵਧਦੀ ਮਹਿੰਗਾਈ 'ਤੇ ਰਾਹੁਲ ਦਾ ਤੰਜ- 2 ਲੋਕਾਂ ਦੇ ਵਿਕਾਸ ਲਈ ਜਨਤਾ ਨਾਲ ਹੋ ਰਹੀ ਲੁੱਟ
NEXT STORY