ਨਵੀਂ ਦਿੱਲੀ- ਦਿੱਲੀ ਦੀ ਇਕ ਅਦਾਲਤ ਨੇ ਰਾਸ਼ਟਰੀ ਰਾਜਧਾਨੀ ਵਿਚ ਵੱਡੇ-ਵੱਡੇ ਹੋਰਡਿੰਗ ਲਗਾਉਣ ਲਈ ਜਨਤਾ ਦੇ ਪੈਸੇ ਦੀ ਦੁਰਵਰਤੋਂ ਕਰਨ ਦੇ ਦੋਸ਼ ਵਿਚ ‘ਆਪ’ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਹੋਰਾਂ ਵਿਰੁੱਧ ਐੱਫ. ਆਈ. ਆਰ. ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਵਧੀਕ ਮੁੱਖ ਨਿਆਇਕ ਮੈਜਿਸਟ੍ਰੇਟ ਨੇਹਾ ਮਿੱਤਲ ਨੇ ਕਿਹਾ ਕਿ ਇਸ ਅਦਾਲਤ ਦਾ ਮੰਨਣਾ ਹੈ ਕਿ ਅਰਜ਼ੀ ਸੀ. ਆਰ. ਪੀ. ਸੀ. ਦੀ ਧਾਰਾ 156(3) ਦੇ ਤਹਿਤ ਸਵੀਕਾਰ ਕੀਤੇ ਜਾਣ ਯੋਗ ਹੈ।
ਇਸ ਅਨੁਸਾਰ, ਸਬੰਧਤ ਸਟੇਸ਼ਨ ਹਾਊਸ ਅਫਸਰ (ਐੱਸ. ਐੱਚ. ਓ.) ਨੂੰ ਦਿੱਲੀ ਪ੍ਰਾਪਰਟੀ ਰੋਕਥਾਮ ਐਕਟ, 2007 ਦੀ ਧਾਰਾ 3 ਅਤੇ ਮਾਮਲੇ ਦੇ ਤੱਥਾਂ ਤੋਂ ਦਿਖਾਈ ਦੇਣ ਵਾਲੇ ਕਿਸੇ ਵੀ ਹੋਰ ਅਪਰਾਧ ਦੇ ਤਹਿਤ ਤੁਰੰਤ ਐੱਫ. ਆਈ. ਆਰ. ਦਰਜ ਕਰਨ ਦਾ ਨਿਰਦੇਸ਼ ਦਿੱਤਾ ਜਾਂਦਾ ਹੈ। ਸਾਲ 2019 ਵਿਚ ਦਾਇਰ ਕੀਤੀ ਗਈ ਸ਼ਿਕਾਇਤ ਵਿਚ ਦੋਸ਼ ਲਾਇਆ ਗਿਆ ਹੈ ਕਿ ਕੇਜਰੀਵਾਲ ਮਟਿਆਲਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਤਤਕਾਲੀ ਵਿਧਾਇਕ ਗੁਲਾਬ ਸਿੰਘ ਤੇ ਦਵਾਰਕਾ ਏ ਵਾਰਡ ਦੀ ਤਤਕਾਲੀ ਕੌਂਸਲਰ ਨਿਤਿਕਾ ਸ਼ਰਮਾ ਨੇ ਇਲਾਕੇ ’ਚ ਵੱਖ-ਵੱਖ ਥਾਵਾਂ ’ਤੇ ਵੱਡੇ-ਵੱਡੇ ਹੋਰਡਿੰਗ ਲਗਾ ਕੇ ਜਾਣਬੁੱਝ ਕੇ ਜਨਤਾ ਦੇ ਪੈਸੇ ਦੀ ਦੁਰਵਰਤੋਂ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਰਿਆਣਾ ਵਿਧਾਨ ਸਭਾ ’ਚ ਭਿੜੇ ਭਾਜਪਾ ਦੇ ਮੰਤਰੀ ਤੇ ਵਿਧਾਇਕ
NEXT STORY