ਨਵੀਂ ਦਿੱਲੀ- ਦਿੱਲੀ ਵਿਧਾਨ ਸਭਾ ਦਾ 5 ਦਿਨਾਂ ਬਜਟ ਸੈਸ਼ਨ ਸੋਮਵਾਰ ਨੂੰ 'ਖੀਰ' ਸਮਾਰੋਹ ਨਾਲ ਸ਼ੁਰੂ ਹੋਇਆ, ਜਿਸ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾਵਾਂ ਨੇ ਕਿਹਾ ਕਿ 'ਮਿਠਾਸ ਤਰੱਕੀ ਦੀ ਪ੍ਰਤੀਕ ਹੈ'। ਮੁੱਖ ਮੰਤਰੀ ਰੇਖਾ ਗੁਪਤਾ 27 ਸਾਲਾਂ ਬਾਅਦ ਦਿੱਲੀ 'ਚ ਭਾਜਪਾ ਸਰਕਾਰ ਦਾ ਪਹਿਲਾ ਬਜਟ ਪੇਸ਼ ਕਰਨਗੇ। ਵਿੱਤ ਮੰਤਰਾਲਾ ਦਾ ਚਾਰਜ ਉਨ੍ਹਾਂ ਕੋਲ ਹੀ ਹੈ। ਸਮਾਗਮ 'ਚ ਮੰਤਰੀ ਕਪਿਲ ਮਿਸ਼ਰਾ ਨੇ ਕਿਹਾ ਕਿ ਬਜਟ ਸੈਸ਼ਨ ਦਾ ਇਤਿਹਾਸਕ ਮਹੱਤਵ ਹੈ। ਉਨ੍ਹਾਂ ਕਿਹਾ,''ਅੱਜ ਕਾਰੋਬਾਰੀ, ਆਟੋ ਚਾਲਕ, ਦਲਿਤ ਭਰਾ ਅਤੇ ਭੈਣਾਂ ਸਮੇਤ ਵੱਖ-ਵੱਖ ਪਿਛੋਕੜਾਂ ਦੇ ਲੋਕ ਇਕੱਠੇ ਖੀਰ ਖਾਣਗੇ। ਬਜਟ ਕੱਲ੍ਹ ਪੇਸ਼ ਕੀਤਾ ਜਾਵੇਗਾ।'' ਭਾਜਪਾ ਨੇਤਾ ਸਤੀਸ਼ ਉਪਾਧਿਆਏ ਨੇ ਮੁੱਖ ਮੰਤਰੀ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਬਜਟ ਦਿੱਲੀ ਲਈ ਤਰੱਕੀ ਦਾ ਸੰਦੇਸ਼ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਗੁਪਤਾ ਨੇ ਔਰਤਾਂ ਅਤੇ ਨੌਜਵਾਨਾਂ ਤੋਂ ਲੈ ਕੇ ਵਪਾਰੀਆਂ ਅਤੇ ਵੱਖ-ਵੱਖ ਇਲਾਕਿਆਂ ਦੇ ਵਸਨੀਕਾਂ ਤੱਕ ਸਾਰਿਆਂ ਨਾਲ ਗੱਲਬਾਤ ਕੀਤੀ ਅਤੇ ਬਜਟ ਨੂੰ ਆਕਾਰ ਦੇਣ ਲਈ ਸੁਝਾਅ ਇਕੱਠੇ ਕੀਤੇ। ਉਨ੍ਹਾਂ ਕਿਹਾ,"ਮਿਠਾਸ ਤਰੱਕੀ ਦੀ ਪ੍ਰਤੀਕ ਹੈ।" ਮੁੱਖ ਮੰਤਰੀ ਇਹ ਸੁਨੇਹਾ ਦੇ ਰਹੇ ਹਨ ਕਿ ਦਿੱਲੀ ਦਾ ਵਿਕਾਸ ਪਟੜੀ 'ਤੇ ਹੈ। ਇਹ ਬਜਟ ਔਰਤਾਂ, ਨੌਜਵਾਨਾਂ, ਕਾਰੋਬਾਰੀਆਂ ਅਤੇ ਇੱਥੋਂ ਤੱਕ ਕਿ ਵੱਖ-ਵੱਖ ਮੁਹੱਲਿਆਂ ਦੇ ਵਸਨੀਕਾਂ ਦੀਆਂ ਆਵਾਜ਼ਾਂ ਨੂੰ ਦਰਸਾਉਂਦਾ ਹੈ ਅਤੇ ਇਹ ਯਕੀਨੀ ਬਣਾਉਂਦਾ ਹੈ ਕਿ ਉਨ੍ਹਾਂ ਦੇ ਵਿਚਾਰ ਇਸ ਪ੍ਰਕਿਰਿਆ ਦਾ ਹਿੱਸਾ ਹੋਣ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ, ਅਸੀਂ ਸਮਾਵੇਸ਼ੀ ਤਰੱਕੀ ਲਈ ਵਚਨਬੱਧ ਹਾਂ।'' ਭਾਰਤੀ ਜਨਤਾ ਪਾਰਟੀ ਪਿਛਲੇ ਮਹੀਨੇ ਹੋਈਆਂ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਨੂੰ ਹਰਾ ਕੇ 27 ਸਾਲਾਂ ਬਾਅਦ ਦਿੱਲੀ ਦੀ ਸੱਤਾ 'ਚ ਵਾਪਸ ਆਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
SBI FD ਸਕੀਮਾਂ ਵਿੱਚ ਨਿਵੇਸ਼ ਕਰਨ ਦਾ ਆਖਰੀ ਮੌਕਾ, 31 ਮਾਰਚ ਤੱਕ ਮਿਲੇਗਾ ਵਧੀਆ ਰਿਟਰਨ
NEXT STORY