ਨਵੀਂ ਦਿੱਲੀ, (ਭਾਸ਼ਾ)- ਕਾਂਗਰਸ ਨੇ ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬੁੱਧਵਾਰ ਨੂੰ ‘ਜੀਵਨ ਰਕਸ਼ਾ ਯੋਜਨਾ’ ਦਾ ਐਲਾਨ ਕੀਤਾ, ਜਿਸ ਦੇ ਤਹਿਤ ਉਸਨੇ ਸੱਤਾ ਵਿਚ ਆਉਣ ’ਤੇ ਦਿੱਲੀ ਦੇ ਲੋਕਾਂ ਨੂੰ 25 ਲੱਖ ਰੁਪਏ ਤੱਕ ਦਾ ਮੁਫਤ ਸਿਹਤ ਬੀਮਾ ਦੇਣ ਦਾ ਵਾਅਦਾ ਕੀਤਾ ਹੈ। ਸੀਨੀਅਰ ਕਾਂਗਰਸੀ ਆਗੂ ਅਤੇ ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਇਸ ਯੋਜਨਾ ਦਾ ਐਲਾਨ ਕਰਦਿਆਂ ਕਿਹਾ ਕਿ ਇਹ ਦਿੱਲੀ ਵਿਚ ਸਿਹਤ ਖੇਤਰ ਲਈ ਕ੍ਰਾਂਤੀਕਾਰੀ ਸਾਬਤ ਹੋਵੇਗੀ।
ਗਹਿਲੋਤ ਨੇ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫਤਰ ’ਚ ਪੱਤਰਕਾਰਾਂ ਨੂੰ ਕਿਹਾ ਕਿ ਦਿੱਲੀ ’ਚ ਕਾਂਗਰਸ ਦੀ ਸਰਕਾਰ ਬਣਨ ਦੀਆਂ ਸੰਭਾਵਨਾਵਾਂ ਵਧ ਰਹੀਆਂ ਹਨ।
ਹੁਣ ਤੁਸੀਂ ਵੀ ਸ਼ੁਰੂ ਕਰ ਸਕਦੇ ਹੋ ਆਪਣਾ ਕਾਰੋਬਾਰ, ਸਰਕਾਰ ਬਿਨਾਂ ਵਿਆਜ ਤੇ ਗਰੰਟੀ ਦੇ ਰਹੀ 5 ਲੱਖ ਦਾ ਲੋਨ
NEXT STORY