ਨਵੀਂ ਦਿੱਲ- ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਪੂਰੀ ਹੋ ਗਈ ਹੈ। ਰਾਜਧਾਨੀ ਦੀਆਂ ਸਾਰੀਆਂ 70 ਸੀਟਾਂ 'ਤੇ ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੀ। ਇਸ ਸਮੇਂ ਦੌਰਾਨ, 699 ਉਮੀਦਵਾਰਾਂ ਦੀ ਕਿਸਮਤ ਈ.ਵੀ.ਐੱਮ. 'ਚ ਕੈਦ ਹੋ ਗਈ ਹੈ। ਨਤੀਜੇ 8 ਫਰਵਰੀ ਨੂੰ ਐਲਾਨੇ ਜਾਣਗੇ।
ਚੋਣ ਕਮਿਸ਼ਨ (ਈਸੀ) ਦੇ ਅੰਕੜਿਆਂ ਅਨੁਸਾਰ 5 ਵਜੇ ਤੱਕ 57.70 ਫੀਸਦੀ ਵੋਟਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਰੀ ਵੋਟਿੰਗ ਜਾਰੀ ਹੈ। ਵੋਟਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਹੀ ਕਾਰਨ ਹੈ ਕਿ ਸ਼ਾਮ 5 ਵਜੇ ਤੱਕ 57.70 ਫੀਸਦੀ ਵੋਟਿੰਗ ਹੋਈ। ਮੁਸਤਫਾਬਾਦ ਸੀਟ 'ਤੇ ਸਭ ਤੋਂ ਵੱਧ 66.68 ਫੀਸਦੀ ਵੋਟਿੰਗ ਦਰਜ ਕੀਤੀ ਗਈ। ਇਹ ਅੰਕੜਾ ਚੋਣ ਕਮਿਸ਼ਨ ਵੱਲੋਂ ਜਾਰੀ ਕੀਤਾ ਗਿਆ ਹੈ।
ਜਿੱਥੇ ਆਮ ਆਦਮੀ ਪਾਰਟੀ ਤੀਜੀ ਵਾਰ ਸੱਤਾ ਹਾਸਲ ਕਰਨ ਦੀ ਲੜਾਈ ਵਿੱਚ ਰੁੱਝੀ ਹੋਈ ਹੈ, ਉੱਥੇ ਹੀ ਭਾਜਪਾ ਅਤੇ ਕਾਂਗਰਸ ਵੀ ਦਿੱਲੀ ਦੇ ਤਖਤ 'ਤੇ ਕਬਜ਼ਾ ਕਰਨ ਲਈ ਜੱਦੋ-ਜਹਿਦ ਕਰ ਰਹੀਆਂ ਹਨ। ਭਾਜਪਾ 25 ਸਾਲਾਂ ਤੋਂ ਵੱਧ ਸਮੇਂ ਤੋਂ ਸੱਤਾ ਤੋਂ ਬਾਹਰ ਹੈ। ਜਦੋਂ ਕਿ ਆਮ ਆਦਮੀ ਪਾਰਟੀ ਤੋਂ ਪਹਿਲਾਂ ਕਾਂਗਰਸ 15 ਸਾਲ ਸੱਤਾ ਵਿੱਚ ਸੀ ਪਰ ਪਿਛਲੀਆਂ ਦੋ ਚੋਣਾਂ ਵਿੱਚ ਪਾਰਟੀ ਇੱਕ ਵੀ ਸੀਟ ਨਹੀਂ ਜਿੱਤ ਸਕੀ।
ਲੀਬੀਆ 'ਚ ਫਸੇ 18 ਭਾਰਤੀ ਪਰਤੇ ਦੇਸ਼, Indian Embassy ਨੇ ਨਿਭਾਈ ਅਹਿਮ ਭੂਮਿਕਾ
NEXT STORY