ਨਵੀਂ ਦਿੱਲੀ, (ਭਾਸ਼ਾ)- ਦਿੱਲੀ ਦੀ 70 ਮੈਂਬਰੀ ਵਿਧਾਨ ਸਭਾ ਲਈ 5 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਕੁੱਲ 699 ਉਮੀਦਵਾਰ ਮੈਦਾਨ ’ਚ ਹਨ, ਜਦੋਂ ਕਿ ਸਾਲ 2020 ਦੀਆਂ ਵਿਧਾਨ ਸਭਾ ਚੋਣਾਂ ਵਿਚ ਉਮੀਦਵਾਰਾਂ ਦੀ ਗਿਣਤੀ 672 ਸੀ। ਦਿੱਲੀ ਦੇ ਮੁੱਖ ਚੋਣ ਅਧਿਕਾਰੀ ਮੁਤਾਬਕ, ਨਵੀਂ ਦਿੱਲੀ ’ਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਭਾਜਪਾ ਦੇ ਪ੍ਰਵੇਸ਼ ਵਰਮਾ ਅਤੇ ਕਾਂਗਰਸ ਦੇ ਸੰਦੀਪ ਦੀਕਸ਼ਿਤ ਤੋਂ ਸਖ਼ਤ ਚੁਣੌਤੀ ਮਿਲੇਗੀ।
ਨਵੀਂ ਦਿੱਲੀ ਸੀਟ ’ਤੇ ਉਮੀਦਵਾਰਾਂ ਦੀ ਗਿਣਤੀ ਸਭ ਤੋਂ ਵੱਧ 23 ਹੈ। ਕੁੱਲ 16 ਉਮੀਦਵਾਰਾਂ ਨਾਲ ਜਨਕਪੁਰੀ ਸੀਟ ਨਵੀਂ ਦਿੱਲੀ ਤੋਂ ਬਾਅਦ ਦੂਜੇ ਸਥਾਨ ’ਤੇ ਹੈ, ਜਦੋਂ ਕਿ ਰੋਹਤਾਸ ਨਗਰ, ਕਰਾਵਲ ਨਗਰ ਅਤੇ ਲਕਸ਼ਮੀ ਨਗਰ ’ਚ 15-15 ਉਮੀਦਵਾਰ ਮੈਦਾਨ ’ਚ ਹਨ। ਇਸ ਦੇ ਉਲਟ ਪਟੇਲ ਨਗਰ ਤੇ ਕਸਤੂਰਬਾ ਨਗਰ ਸੀਟਾਂ ’ਤੇ ਉਮੀਦਵਾਰਾਂ ਦੀ ਗਿਣਤੀ ਘੱਟ ਹੈ ਅਤੇ ਇਨ੍ਹਾਂ ਦੋਵਾਂ ਸੀਟਾਂ ਤੋਂ 5-5 ਉਮੀਦਵਾਰ ਚੋਣ ਲੜ ਰਹੇ ਹਨ।
‘ਆਪ’ ਅਤੇ ਕਾਂਗਰਸ ਨੇ ਸਾਰੀਆਂ 70 ਸੀਟਾਂ ’ਤੇ ਉਮੀਦਵਾਰ ਖੜ੍ਹੇ ਕੀਤੇ ਹਨ, ਜਦੋਂ ਕਿ ਭਾਜਪਾ 68 ਸੀਟਾਂ ’ਤੇ ਚੋਣ ਲੜ ਰਹੀ ਹੈ ਅਤੇ 2 ਸੀਟਾਂ ਉਸ ਨੇ ਆਪਣੇ ਸਹਿਯੋਗੀ ਜਨਤਾ ਦਲ-ਯੂਨਾਈਟਿਡ (ਜੇ. ਡੀ. ਯੂ.) ਅਤੇ ਲੋਕ ਜਨ ਸ਼ਕਤੀ ਪਾਰਟੀ (ਰਾਮ ਵਿਲਾਸ) ਲਈ ਛੱਡੀਆਂ ਹਨ। ਚੋਣਾਂ 5 ਫਰਵਰੀ ਨੂੰ ਹੋਣਗੀਆਂ ਅਤੇ ਨਤੀਜੇ 8 ਫਰਵਰੀ ਨੂੰ ਐਲਾਨੇ ਜਾਣਗੇ।
ਕੁੰਭਨਗਰੀ 'ਚ UP ਦਾ ਪਹਿਲਾ ਡਬਲ ਡੇਕਰ ਬੱਸ ਰੈਸਟੋਰੈਂਟ ਸ਼ੁਰੂ, ਸ਼ੁੱਧ ਸ਼ਾਕਾਹਾਰੀ ਭੋਜਨ ਦਾ ਲੈ ਸਕੋਗੇ ਲੁਤਫ਼
NEXT STORY