ਨਵੀਂ ਦਿੱਲੀ- ਦਿੱਲੀ ਵਿਧਾਨ ਸਭਾ ਚੋਣਾਂ ਸਬੰਧੀ ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਸ਼ੁੱਕਰਵਾਰ ਦੇਰ ਸ਼ਾਮ ਇੱਥੇ ਪਾਰਟੀ ਹੈੱਡਕੁਆਰਟਰ ’ਚ ਅਹਿਮ ਬੈਠਕ ਸੱਦੀ ਗਈ, ਜਿਸ ਵਿਚ ਬਾਕੀ ਉਮੀਦਵਾਰਾਂ ਦੇ ਨਾਵਾਂ ’ਤੇ ਫੈਸਲਾ ਲਏ ਜਾਣ ਦੀ ਉਮੀਦ ਹੈ। ਭਾਜਪਾ ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ ਵਿਚੋਂ 29 ਲਈ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ।
ਬੈਠਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਪਾਰਟੀ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਨਾਲ ਕਈ ਸੀਨੀਅਰ ਆਗੂ ਮੌਜੂਦ ਰਹੇ। ਸੂਤਰਾਂ ਮੁਤਾਬਕ ਬੈਠਕ ਵਿਚ ਦਿੱਲੀ ਵਿਧਾਨ ਸਭਾ ਦੀਆਂ ਬਾਕੀ ਬਚੀਆਂ ਸੀਟਾਂ ਲਈ ਉਮੀਦਵਾਰ ਤੈਅ ਕੀਤੇ ਜਾਣਗੇ। ਭਾਜਪਾ ਵੱਲੋਂ ਹੁਣ ਤਕ ਐਲਾਨੇ 29 ਉਮੀਦਵਾਰਾਂ ਵਿਚ ਬਾਹਰੀ ਦਿੱਲੀ ਦੇ ਸਾਬਕਾ ਸੰਸਦ ਮੈਂਬਰ ਪ੍ਰਵੇਸ਼ ਸਾਹਿਬ ਸਿੰਘ ਵਰਮਾ ਦਾ ਨਾਂ ਵੀ ਸ਼ਾਮਲ ਹੈ।
ਇਹ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ 66 ਸਾਲ ਪੁਰਾਣਾ ਸੋਨੇ ਦਾ ਬਿੱਲ, 1 ਤੋਲੇ ਦੀ ਕੀਮਤ ਸੁਣ ਹੋਵੋਗੇ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਕਾਰੀ ਮੁਲਾਜ਼ਮਾਂ ਨੂੰ ਮਿਲਣਗੀਆਂ ਇਕੱਠੀਆਂ 42 ਦਿਨਾਂ ਦੀਆਂ ਛੁੱਟੀਆਂ
NEXT STORY