ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਸ਼ਾਮ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਦਫ਼ਤਰ 'ਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰ ਸਕਦੇ ਹਨ। ਰਾਸ਼ਟਰੀ ਰਾਜਧਾਨੀ 'ਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਦੇ ਚੱਲ ਰਹੇ ਰੁਝਾਨਾਂ 'ਚ ਭਾਜਪਾ 27 ਸਾਲਾਂ ਬਾਅਦ ਦਿੱਲੀ 'ਚ ਸਰਕਾਰ ਬਣਾਉਣ ਵੱਲ ਵਧਦੀ ਦਿੱਸ ਰਹੀ ਹੈ। ਚੋਣ ਕਮਿਸ਼ਨ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ, ਦਿੱਲੀ ਦੀਆਂ 70 ਸੀਟਾਂ 'ਚੋਂ, ਭਾਜਪਾ 46 ਸੀਟਾਂ 'ਤੇ ਅੱਗੇ ਹੈ ਜਦੋਂ ਕਿ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ 24 ਸੀਟਾਂ 'ਤੇ ਅੱਗੇ ਹਨ। ਭਾਜਪਾ ਸੂਤਰਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸ਼ਾਮ 7 ਵਜੇ ਭਾਜਪਾ ਹੈੱਡਕੁਆਰਟਰ ਪਹੁੰਚ ਸਕਦੇ ਹਨ ਅਤੇ ਵਰਕਰਾਂ ਨੂੰ ਸੰਬੋਧਨ ਕਰ ਸਕਦੇ ਹਨ। ਇਕ ਸੂਤਰ ਨੇ ਕਿਹਾ,''ਪਰੰਪਰਾ ਜਾਰੀ ਰਹੇਗੀ।"
ਇਹ ਵੀ ਪੜ੍ਹੋ : ਚੋਣ ਕਮਿਸ਼ਨ ਦੇ ਅੰਕੜਿਆਂ 'ਚ ਭਾਜਪਾ ਨੂੰ ਬਹੁਮਤ
ਵਿਧਾਨ ਸਭਾ ਚੋਣਾਂ 'ਚ ਭਾਜਪਾ ਦੀ ਜਿੱਤ ਤੋਂ ਬਾਅਦ ਆਮ ਤੌਰ 'ਤੇ ਪ੍ਰਧਾਨ ਮੰਤਰੀ ਭਾਜਪਾ ਹੈੱਡਕੁਆਰਟਰ ਪਹੁੰਚਦੇ ਰਹੇ ਹਨ ਅਤੇ ਵਰਕਰਾਂ ਨੂੰ ਸੰਬੋਧਨ ਕਰਦੇ ਰਹੇ ਹਨ। ਮਹਾਰਾਸ਼ਟਰ ਵਿਧਾਨ ਸਭਾ ਚੋਣਾਂ 'ਚ ਜਿੱਤ ਤੋਂ ਬਾਅਦ ਵੀ ਉਨ੍ਹਾਂ ਨੇ ਭਾਜਪਾ ਹੈੱਡਕੁਆਰਟਰ ਵਿਖੇ ਵਰਕਰਾਂ ਨੂੰ ਸੰਬੋਧਨ ਕੀਤਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Maha kumbh 2025: 40 ਕਰੋੜ ਤੋਂ ਵਧ ਸ਼ਰਧਾਲੂਆਂ ਨੇ ਮਹਾਕੁੰਭ 'ਚ ਲਗਾਈ ਡੁਬਕੀ
NEXT STORY