ਨਵੀਂ ਦਿੱਲੀ- ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਝਟਕਾ ਲੱਗਾ ਹੈ ਅਤੇ 'ਆਪ' ਆਗੂ ਸੁਖਬੀਰ ਸਿੰਘ ਦਲਾਲ ਭਾਜਪਾ 'ਚ ਸ਼ਾਮਲ ਹੋ ਗਏ ਹਨ। ਸਾਬਕਾ ਵਿਧਾਇਕ ਅਤੇ 5 ਸਾਲ ਤੱਕ 'ਆਪ' ਦੇ ਮੈਂਬਰ ਰਹੇ ਸੁਖਬੀਰ ਸਿੰਘ ਦਲਾਲ ਕੇਂਦਰੀ ਮੰਤਰੀ ਹਰਸ਼ ਮਲਹੋਤਰਾ, ਭਾਜਪਾ ਦੇ ਸੂਬਾ ਪ੍ਰਧਾਨ ਵਰਿੰਦਰ ਸਚਦੇਵਾ ਅਤੇ ਹੋਰ ਪ੍ਰਮੁੱਖ ਆਗੂਆਂ ਦੀ ਹਾਜ਼ਰੀ 'ਚ ਭਾਜਪਾ 'ਚ ਸ਼ਾਮਲ ਹੋਏ।
ਤੁਹਾਨੂੰ ਦੱਸ ਦੇਈਏ ਕਿ ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਫਰਵਰੀ 2025 'ਚ ਹੋਣੀਆਂ ਹਨ ਅਤੇ 'ਆਪ' ਤੀਜੀ ਵਾਰ ਸੱਤਾ 'ਤੇ ਕਬਜ਼ਾ ਬਣਾਏ ਰੱਖਣ ਦੀ ਕੋਸ਼ਿਸ਼ ਕਰ ਰਹੀ ਹੈ। ਸਾਲ 2020 ਦੀਆਂ ਵਿਧਾਨ ਸਭਾ ਚੋਣਾਂ 'ਚ ਪਾਰਟੀ ਨੇ 70 'ਚੋਂ 62 ਸੀਟਾਂ ਜਿੱਤੀਆਂ ਸਨ। 'ਆਪ' ਨੇ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਦੀ ਸੂਚੀ ਅਨੁਸਾਰ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਹਲਕੇ ਤੋਂ ਚੋਣ ਲੜਨਗੇ ਅਤੇ ਮੁੱਖ ਮੰਤਰੀ ਆਤਿਸ਼ੀ ਇਕ ਵਾਰ ਫਿਰ ਕਾਲਕਾਜੀ ਤੋਂ ਚੋਣ ਮੈਦਾਨ 'ਚ ਹੋਵੇਗੀ। 'ਆਪ' ਦੀ ਸੂਚੀ 'ਚ ਹੋਰ ਉਮੀਦਵਾਰਾਂ 'ਚ ਬੁਰਾੜੀ ਤੋਂ ਸੰਜੀਵ ਝਾਅ, ਬਾਦਲੀ ਤੋਂ ਅਜੇਸ਼ ਯਾਦਵ ਅਤੇ ਰਾਜਿੰਦਰ ਨਗਰ ਤੋਂ ਦੁਰਗੇਸ਼ ਪਾਠਕ ਸ਼ਾਮਲ ਹਨ। ਪਾਰਟੀ ਨੇ ਓਖਲਾ ਤੋਂ ਅਮਾਨਤੁੱਲਾ ਖਾਨ ਨੂੰ ਮੈਦਾਨ 'ਚ ਉਤਾਰਿਆ ਹੈ। ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜੰਗਪੁਰਾ ਤੋਂ ਉਮੀਦਵਾਰ ਬਣਾਇਆ ਗਿਆ ਹੈ, ਜਦਕਿ ਹਾਲ ਹੀ 'ਚ 'ਆਪ' 'ਚ ਸ਼ਾਮਲ ਹੋਏ ਅਵਧ ਓਝਾ ਨੂੰ ਸਿਸੋਦੀਆ ਦੇ ਸਾਬਕਾ ਹਲਕੇ ਪਤਪੜਗੰਜ ਤੋਂ ਉਮੀਦਵਾਰ ਬਣਾਇਆ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੇਜਰੀਵਾਲ ਖਿਲਾਫ਼ ਚੱਲੇਗਾ ਮੁਕੱਦਮਾ, ਉਪ ਰਾਜਪਾਲ ਨੇ ED ਨੂੰ ਦਿੱਤੀ ਮਨਜ਼ੂਰੀ
NEXT STORY