ਨਵੀਂ ਦਿੱਲੀ- ਦਿੱਲੀ ਵਿਧਾਨ ਸਭਾ ਚੋਣ ਨਤੀਜਿਆਂ ਦੇ ਰੁਝਾਨ ਆਉਣ ਲੱਗੇ ਹਨ। ਫਿਲਹਾਲ ਦਿੱਲੀ 'ਚ ਭਾਜਪਾ ਅੱਗੇ ਚੱਲ ਰਹੀ ਹੈ। ਅੱਜ ਫਾਈਨਲ ਨਤੀਜੇ ਇਹ ਤੈਅ ਕਰਨਗੇ ਕਿ ਆਖ਼ਰ ਇਸ ਵਾਰ ਦਿੱਲੀ ਕਿਸ ਦੀ ਹੋਵੇਗੀ? ਦਿੱਲੀ ਦੀ ਜਨਤਾ ਕਿਸ ਦੇ ਸਿਰ 'ਤੇ ਤਾਜ ਰੱਖੇਗੀ। ਚੋਣ ਮੈਦਾਨ 'ਚ ਆਮ ਆਦਮੀ ਪਾਰਟੀ, ਭਾਜਪਾ ਅਤੇ ਕਾਂਗਰਸ 'ਤੇ ਨਜ਼ਰ ਬਣੀ ਹੋਈ ਹੈ। ਆਓ ਜਾਣਦੇ ਹਾਂ ਕਿਹੜੀ ਸੀਟ 'ਤੇ ਕੌਣ ਅੱਗੇ ਚੱਲ ਰਿਹਾ ਹੈ ਅਤੇ ਕੌਣ ਆਪਣੀ ਸੀਟ ਤੋਂ ਪਿੱਛੇ ਚੱਲ ਰਿਹਾ ਹੈ। ਸ਼ੁਰੂਆਤੀ ਰੁਝਾਨਾਂ 'ਚ ਭਾਜਪਾ 30, ਆਮ ਆਦਮੀ ਪਾਰਟੀ 22 ਅਤੇ ਕਾਂਗਰਸ ਇਕ ਸੀਟ 'ਤੇ ਅੱਗ ਹੈ। ਚੋਣ ਕਮਿਸ਼ਨ ਦੀ ਵੈੱਬਸਾਈਟ ਅਨੁਸਾਰ ਨਵੀਂ ਦਿੱਲੀ ਸੀਟ 'ਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਅੱਗੇ ਚੱਲ ਰਹੇ ਹਨ। ਉਨ੍ਹਾਂ ਦਾ ਮੁਕਾਬਲਾ ਭਾਜਪਾ ਦੇ ਪ੍ਰਵੇਸ਼ ਵਰਮਾ ਅਤੇ ਕਾਂਗਰਸ ਦੇ ਸੰਦੀਪ ਦੀਕਸ਼ਤ ਨਾਲ ਹਨ।
ਉੱਥੇ ਹੀ ਕਾਲਕਾਜੀ ਸੀਟ 'ਤੇ ਮੁੱਖ ਮੰਤਰੀ ਆਤਿਸ਼ੀ ਭਾਜਪਾ ਦੇ ਰਮੇਸ਼ ਬਿਥੂੜੀ ਤੋਂ ਪਿੱਛੇ ਹਨ। ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਸ਼ੁਰੂਆਤੀ ਰੁਝਾਨਾਂ 'ਚ ਜੰਗਪੁਰਾ 'ਚ ਪਿੱਛੇ ਦੱਸੇ ਜਾ ਰਹੇ ਹਨ। ਰਾਜੌਰੀ ਗਾਰਡਨ ਸੀਟ ਤੋਂ ਭਾਜਪਾ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਆਪਣੇ ਮੁਕਾਬਲੇਬਾਜ਼ ਆਮ ਆਦਮੀ ਪਾਰਟੀ ਦੇ ਏ.ਧਨਵੰਤੀ ਚੰਦੇਲਾ ਤੋਂ ਅੱਗੇ ਚੱਲ ਰਹੇ ਹਨ। ਮੁਸਤਫਾਬਾਦ ਸੀਟ ਤੋਂ ਭਾਜਪਾ ਉਮੀਦਵਾਰ ਮੋਹਨ ਸਿੰਘ ਬਿਸ਼ਟ ਆਪਣੇ ਮੁਕਾਬਲੇਬਾਜ਼ ਆਮ ਆਦਮੀ ਪਾਰਟੀ ਦੇ ਅਦਿਲ ਅਹਿਮਦ ਖਾਨ ਤੋਂ ਅੱਗੇ ਚੱਲ ਰਹੇ ਹਨ। ਕਰਾਵਲ ਨਗਰ ਸੀਟ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਕਪਿਲ ਮਿਸ਼ਰਾ ਆਪਣੇ ਮੁਕਾਬਲੇ ਆਮ ਆਦਮੀ ਪਾਰਟੀ ਦੇ ਮਨੋਜ ਕੁਮਾਰ ਤਿਆਗੀ ਤੋਂ ਅੱਗੇ ਚੱਲ ਰਹੇ ਹਨ। ਗ੍ਰੇਟਰ ਕੈਲਾਸ਼ 'ਤੇ 'ਆਪ' ਦੇ ਸੌਰਭ ਭਾਰਦਵਾਜ ਬੜ੍ਹਤ ਬਣਾਏ ਹੋਏ ਹਨ। ਦਿੱਲੀ 'ਚ 5 ਫਰਵਰੀ ਨੂੰ ਹੋਈਆਂ ਚੋਣਾਂ 'ਚ 1.55 ਕਰੋੜ ਯੋਗ ਵੋਟਰਾਂ 'ਚੋਂ 60.54 ਫੀਸਦੀ ਨੇ ਵੋਟਿੰਗ ਕੀਤੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿੱਲੀ ਸਮੇਤ ਇਨ੍ਹਾਂ 5 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ
NEXT STORY