ਨਵੀਂ ਦਿੱਲੀ (ਭਾਸ਼ਾ)- ਦਿੱਲੀ ਵਿਧਾਨ ਸਭਾ ਦੇ ਸਪੀਕਰ ਅਤੇ ਸ਼ਾਹਦਰਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਰਾਮਨਿਵਾਸ ਗੋਇਲ ਨੇ ਆਪਣੀ ਵਧਦੀ ਉਮਰ ਦਾ ਹਵਾਲਾ ਦਿੰਦੇ ਹੋਏ ਚੋਣ ਰਾਜਨੀਤੀ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਗੋਇਲ (76) ਦੇ ਫੈਸਲੇ ਨੂੰ ਭਾਵੁਕ ਪਲ਼ ਦੱਸਿਆ। ਦਿੱਲੀ ਦੀ 70 ਮੈਂਬਰੀ ਵਿਧਾਨ ਸਭਾ ਲਈ ਫਰਵਰੀ 2025 'ਚ ਚੋਣਾਂ ਹੋਣੀਆਂ ਹਨ। ਗੋਇਲ 2015 ਤੋਂ ਦਿੱਲੀ ਵਿਧਾਨ ਸਭਾ ਦੇ ਸਪੀਕਰ ਹਨ ਅਤੇ ਪੂਰਬੀ ਦਿੱਲੀ ਦੇ ਸ਼ਾਹਦਰਾ ਹਲਕੇ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ। ਕੇਜਰੀਵਾਲ ਨੂੰ 11 ਨਵੰਬਰ ਨੂੰ ਲਿਖੇ ਇਕ ਪੱਤਰ 'ਚ ਗੋਇਲ ਨੇ ਕਿਹਾ ਕਿ ਉਨ੍ਹਾਂ ਨੇ ਸ਼ਾਹਦਰਾ ਦੇ ਵਿਧਾਇਕ ਅਤੇ ਵਿਧਾਨ ਸਭਾ ਸਪੀਕਰ ਵਜੋਂ 10 ਸਾਲਾਂ ਤੱਕ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਆਂ ਅਤੇ ਉਨ੍ਹਾਂ ਨੂੰ ਬਹੁਤ ਮਾਣ-ਸਨਮਾਨ ਮਿਲਿਆ, ਜਿਸ ਲਈ ਉਹ ਉਨ੍ਹਾਂ ਦੇ ਧੰਨਵਾਦੀ ਹਨ।
ਇਹ ਵੀ ਪੜ੍ਹੋ : ਗੰਗਾ ਜਲ ਲੈ ਕੇ ਘਰ ਆਇਆ ਵਿਅਕਤੀ, ਮਾਈਕ੍ਰੋਸਕੋਪ ਨਾਲ ਦੇਖਣ 'ਤੇ ਉੱਡੇ ਹੋਸ਼
ਉਨ੍ਹਾਂ ਨੇ ਆਪਣੇ ਪੱਤਰ 'ਚ ਕਿਹਾ,''ਵਧਦੀ ਉਮਰ ਕਾਰਨ ਮੈਂ ਚੋਣ ਰਾਜਨੀਤੀ ਤੋਂ ਖ਼ੁਦ ਨੂੰ ਵੱਖ ਕਰਨਾ ਚਾਹੁੰਦਾ ਹਾਂ। ਮੈਂ ਤੁਹਾਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਮੈਂ ਆਮ ਆਦਮੀ ਪਾਰਟੀ 'ਚ ਰਹਿ ਕੇ ਹਰ ਤਰ੍ਹਾਂ ਨਾਲ ਸੇਵਾ ਕਰਦਾ ਰਹਾਂਗਾ। ਤੁਸੀਂ ਮੈਨੂੰ ਜੋ ਵੀ ਜ਼ਿੰਮੇਵਾਰੀ ਦੇਵੋਗੇ ਮੈਂ ਉਸ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰਾਂਗਾ।'' ਕੇਜਰੀਵਾਲ ਨੇ ਕਿਹਾ ਕਿ ਗੋਇਲ ਦੇ ਮਾਰਗਦਰਸ਼ਨ ਨੇ ਪਾਰਟੀ ਨੂੰ ਸਾਲਾਂ ਤੱਕ ਸਹੀ ਦਿਸ਼ਾ 'ਚ ਅੱਗੇ ਵਧਾਇਆ। ਕੇਜਰੀਵਾਲ ਨੇ ਆਪਣੀ ਪੋਸਟ 'ਚ ਕਿਹਾ,''... ਹਾਲ 'ਚ ਉਨ੍ਹਾਂ ਨੇ ਆਪਣੀ ਵਧਦੀ ਉਮਰ ਅਤੇ ਸਿਹਤ ਕਾਰਨ ਚੋਣ ਰਾਜਨੀਤੀ ਤੋਂ ਵੱਖ ਹੋਣ ਦੀ ਇੱਛਾ ਜ਼ਾਹਰ ਕੀਤੀ ਸੀ। ਅਸੀਂ ਉਨ੍ਹਾਂ ਦੇ ਫ਼ੈਸਲੇ ਦਾ ਸਨਮਾਨ ਕਰਦੇ ਹਾਂ।'' ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਹ (ਗੋਇਲ) 'ਆਪ' ਪਰਿਵਾਰ ਦੇ ਸਰਪ੍ਰਸਤ ਬਣੇ ਰਹਿਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬ੍ਰਾਂਡ ਇੰਡੀਆ ਦੇ ਅਕਸ 'ਚ ਜ਼ਬਰਦਸਤ ਸੁਧਾਰ, ਆਕਸਫੋਰਡ ਯੂਨੀਵਰਸਿਟੀ ਦੇ ਪ੍ਰੋਫੈਸਰ ਦੀ ਰਾਏ
NEXT STORY