ਨਵੀਂ ਦਿੱਲੀ- ਦਿੱਲੀ 'ਚ ਬਰਡ ਫਲੂ ਦੀ ਪੁਸ਼ਟੀ ਹੋਣ ਤੋਂ ਬਾਅਦ ਸੋਮਵਾਰ ਨੂੰ ਕੇਜਰੀਵਾਲ ਸਰਕਾਰ ਨੇ ਚੌਕਸੀ ਕਦਮ ਚੁੱਕਦੇ ਹੋਏ ਰਾਜਧਾਨੀ 'ਚ ਬਾਹਰੋਂ ਆਉਣ ਵਾਲੇ ਪੈਕ ਕੀਤੇ ਹੋਏ ਚਿਕਨ 'ਤੇ ਰੋਕ ਲਾ ਦਿੱਤੀ ਹੈ। ਇਸ ਤੋਂ ਪਹਿਲਾਂ ਦਿੱਲੀ ਸਰਕਾਰ ਨੇ ਰਾਜਧਾਨੀ 'ਚ ਬਰਡ ਫਲੂ ਦੇ ਖ਼ਦਸ਼ੇ 'ਚ ਪੂਰਬੀ ਦਿੱਲੀ ਸਥਿਤ ਮੁਰਗਾ ਮੰਡੀ ਨੂੰ 9 ਜਨਵਰੀ ਨੂੰ ਹੀ 10 ਦਿਨਾਂ ਲਈ ਬੰਦ ਕਰ ਦਿੱਤਾ ਸੀ ਅਤੇ ਜਿਊਂਦੇ ਪੰਛੀਆਂ ਦੇ ਰਾਜਧਾਨੀ 'ਚ ਆਯਾਤ 'ਤੇ ਪਾਬੰਦੀ ਲਾ ਦਿੱਤੀ ਸੀ। ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸੋਮਵਾਰ ਨੂੰ ਮੀਡੀਆ ਨੂੰ ਦੱਸਿਆ ਕਿ ਸੰਜੇ ਝੀਲ ਤੋਂ ਜੋ ਨਮੂਨੇ ਜਾਂਚ ਲਈ ਲਏ ਗਏ ਸਨ, ਉਨ੍ਹਾਂ 'ਚ ਬਰਡ ਫਲੂ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਨੇ ਕਿਹਾ ਜਿੱਥੋਂ ਇਹ ਨਮੂਨੇ ਲਏ ਗਏ ਸਨ, ਉਸ 'ਚ ਬਰਡ ਫਲੂ ਦੀ ਪੁਸ਼ਟੀ ਹੋਈ ਹੈ।
ਉਨ੍ਹਾਂ ਨੇ ਕਿਹਾ ਜਿੱਥੋਂ ਇਹ ਨਮੂਨੇ ਲਏ ਗਏ ਸਨ, ਉਸ ਇਲਾਕੇ ਨੂੰ ਸੈਨੀਟਾਈਜ਼ ਕਰ ਦਿੱਤਾ ਗਿਆ ਹੈ। ਕੁਝ ਨਮੂਨੇ ਹੋਰ ਜਾਂਚ ਲਈ ਭੇਜੇ ਗਏ ਹਨ, ਜਿਨ੍ਹਾਂ ਦੀ ਰਿਪੋਰਟ ਆਉਣੀ ਬਾਕੀ ਹੈ। ਸਿਸੋਦੀਆ ਨੇ ਕਿਹਾ ਕਿ ਘਬਰਾਉਣ ਦੀ ਕੋਈ ਜ਼ਰੂਰਤ ਨਹੀਂ ਹੈ, ਸਰਕਾਰ ਦੀ ਪੂਰੀ ਕੋਸ਼ਿਸ਼ ਹੈ ਕਿ ਬਰਡ ਫਲੂ ਨੂੰ ਹੋਰ ਫ਼ੈਲਣ ਤੋਂ ਰੋਕਿਆ ਜਾਵੇ। ਉਨ੍ਹਾਂ ਨੇ ਕਿਹਾ ਕਿ ਜੋ ਲੋਕ ਚਿਕਨ ਅਤੇ ਆਂਡਾ ਖਾਂਦੇ ਹਨ, ਉਨ੍ਹਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ, ਕਿਉਂਕਿ ਜੇਕਰ ਪੂਰੀ ਤਰ੍ਹਾਂ ਨਾਲ ਪਕਿਆ ਹੋਇਆ ਚਿਕਨ ਜਾਂ ਉਬਲਿਆ ਹੋਇਆ ਆਂਡਾ ਖਾਧਾ ਜਾਵੇਗਾ ਤਾਂ ਇਨਫੈਕਸ਼ਨ ਨਹੀਂ ਹੋਵੇਗਾ। ਉੱਪ ਮੁੱਖ ਮੰਤਰੀ ਨੇ ਕਿਹਾ,''ਮੈਂ ਆਮ ਜਨਤਾ ਨੂੰ ਅਪੀਲ ਕਰਦਾ ਹਾਂ ਕਿ ਉਹ ਘਬਰਾਏ ਨਹੀਂ, ਸਰਕਾਰ ਸਾਰੇ ਚੌਕਸੀ ਕਦਮ ਚੁੱਕ ਰਹੀ ਹੈ।''
ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਕਿਸਾਨ ਅੰਦੋਲਨ ਨੂੰ ਲੈ ਕੇ SC ’ਚ ਸੁਣਵਾਈ ਤੋਂ ਬਾਅਦ ਕਾਂਗਰਸ ਨੇ ਘੇਰੀ ਮੋਦੀ ਸਰਕਾਰ
NEXT STORY