ਨੈਸ਼ਨਲ ਡੈਸਕ : ਦਿੱਲੀ 'ਚ ਹੋਏ ਅਤਵਾਦੀ ਹਮਲੇ ਨੂੰ ਲੈ ਕੇ ਪੀਐੱਮ ਮੋਦੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਭੁਟਾਨ 'ਚ ਲੋਕਾਂ ਨੂੰ ਸੰਬੋਧਨ ਕਰਦਿਆਂ ਪੀਐੱਮ ਮੋਦੀ ਨੇ ਇਸ ਘਟਨਾ 'ਤੇ ਦੁੱਖ ਪ੍ਰਗਟਾਉਂਦਿਆਂ ਸਿੱਧੀ ਚਿਤਾਵਨੀ ਦਿੱਤੀ ਹੈ। ਉਹਨਾਂ ਕਿਹਾ ਕਿ ਜਿਹੜੇ ਵੀ ਲੋਕ ਇਸ ਹਮਲੇ ਵਿਚ ਸ਼ਾਮਲ ਹੋਣਗੇ, ਉਹਨਾਂ ਨੂੰ ਕੋਈ ਵੀ ਬਚਾਅ ਨਹੀਂ ਸਕਦਾ ਅਤੇ ਨਾ ਹੀ ਕਿਸੇ ਕੀਮਤ 'ਤੇ ਬਖ਼ਸ਼ਿਆ ਜਾਵੇਗਾ। ਭੂਟਾਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, "ਮੈਂ ਅੱਜ ਇੱਥੇ ਭਾਰੀ ਮਨ ਨਾਲ ਆਇਆ ਹਾਂ। ਬੀਤੀ ਸ਼ਾਮ ਦਿੱਲੀ ਵਿੱਚ ਵਾਪਰੀ ਭਿਆਨਕ ਘਟਨਾ ਨੇ ਸਾਰਿਆਂ ਨੂੰ ਬਹੁਤ ਦੁਖੀ ਕੀਤਾ ਹੈ। ਮੈਂ ਪੀੜਤ ਪਰਿਵਾਰਾਂ ਦੇ ਦੁੱਖ ਨੂੰ ਸਮਝਦਾ ਹਾਂ। ਅੱਜ, ਪੂਰਾ ਦੇਸ਼ ਉਨ੍ਹਾਂ ਦੇ ਨਾਲ ਖੜ੍ਹਾ ਹੈ।"
ਪੜ੍ਹੋ ਇਹ ਵੀ : Delhi Blast ਮਾਮਲੇ 'ਚ ਸਨਸਨੀਖੇਜ਼ ਖੁਲਾਸਾ, ਅੱਤਵਾਦੀ ਉਮਰ ਦੀ ਪਹਿਲੀ ਤਸਵੀਰ ਆਈ ਸਾਹਮਣੇ
ਲੋਕਾਂ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਦਿੱਲੀ ਦੇ ਲਾਲ ਕਿਲ੍ਹੇ ਨੇੜੇ ਬੀਤੇ ਦਿਨੀਂ ਜ਼ੋਰਦਾਰ ਧਮਾਕਾ ਹੋਇਆ। ਇਸ ਧਮਾਕੇ ਦੀ ਸਾਜ਼ਿਸ਼ ਕਰਨ ਵਾਲੇ ਕਿਸੇ ਵੀ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮਾਮਲੇ ਦੀ ਜਾਂਚ ਸੁਰੱਖਿਆ ਏਜੰਸੀਆਂ ਵਲੋਂ ਕੀਤੀ ਜਾ ਰਹੀ ਹੈ, ਜੋ ਇਸ ਦੀ ਤਹਿ ਤੱਕ ਜਾਣਗੀਆਂ। ਇਸ ਧਮਾਕੇ ਵਿਚ ਸ਼ਾਮਲ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, "ਮੈਂ ਬੀਤੇ ਦਿਨੀਂ ਵਾਪਰੀ ਇਸ ਘਟਨਾ ਦੀ ਜਾਂਚ ਵਿੱਚ ਸ਼ਾਮਲ ਸਾਰੀਆਂ ਏਜੰਸੀਆਂ ਦੇ ਨਾਲ ਮਹੱਤਵਪੂਰਨ ਲੋਕਾਂ ਦੇ ਸੰਪਰਕ ਵਿੱਚ ਸੀ। ਇਸ ਸਬੰਧ ਵਿਚ ਚਰਚਾਵਾਂ ਜਾਰੀ ਰਹੀਆਂ। ਜਾਣਕਾਰੀਆਂ ਇਕੱਠੀਆਂ ਕੀਤੀਆਂ ਜਾ ਰਹੀਆਂ ਸਨ। ਸਾਡੀਆਂ ਏਜੰਸੀਆਂ ਇਸ ਸਾਜ਼ਿਸ਼ ਦੀ ਤਹਿ ਤੱਕ ਪਹੁੰਚਣਗੀਆਂ।"
ਪੜ੍ਹੋ ਇਹ ਵੀ : ਦਿੱਲੀ ਧਮਾਕੇ ਨੂੰ ਲੈ ਕੇ ਵੱਡੀ ਖ਼ਬਰ : ਲਾਲ ਕਿਲ੍ਹਾ ਬੰਦ, ਸੈਲਾਨੀਆਂ ਦੀ ਐਂਟਰੀ 'ਤੇ ਲੱਗੀ ਰੋਕ
ਚਾਰ ਮਹੀਨਿਆਂ 'ਚ 1 ਕਰੋੜ ਤੋਂ ਵੱਧ ਨਵੇਂ ਜਨ ਧਨ ਖਾਤੇ, ਜਾਣੋ ਕੀ ਮਿਲਦੀ ਹੈ ਸਹੂਲਤ
NEXT STORY