ਨੈਸ਼ਨਲ ਡੈਸਕ : ਦਿੱਲੀ ਦੇ ਲਾਲ ਕਿਲ੍ਹੇ ਨੇੜੇ ਬੀਤੀ ਸ਼ਾਮ ਹੋਏ ਬੰਬ ਧਮਾਕੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ, ਜਿਸ ਦੌਰਾਨ 13 ਲੋਕਾਂ ਦੀ ਮੌਤ ਹੋ ਗਈ। ਇਸ ਧਮਾਕੇ ਤੋਂ ਬਾਅਦ ਦਿੱਲੀ ਪੁਲਸ ਨੇ ਲਾਲ ਕਿਲ੍ਹੇ ਨੂੰ ਤਿੰਨ ਦਿਨ ਯਾਨੀ 13 ਨਵੰਬਰ ਤੱਕ ਬੰਦ ਕਰਨ ਦਾ ਐਲਾਨ ਕਰ ਦਿੱਤਾ। ਇਸ ਦੌਰਾਨ ਲਾਲ ਕਿਲ੍ਹੇ 'ਤੇ ਆਉਣ ਵਾਲੇ ਸਾਰੇ ਸੈਲਾਨੀਆਂ ਦੀ ਐਂਟਰੀ 'ਤੇ ਰੋਕ ਲੱਗਾ ਦਿੱਤੀ ਗਈ ਹੈ।
ਪੜ੍ਹੋ ਇਹ ਵੀ : ਰਾਤੋ-ਰਾਤ ਚਮਕੀ ਕਿਸਾਨਾਂ ਦੀ ਕਿਸਮਤ, ਖੇਤਾਂ 'ਚੋਂ ਮਿਲੇ 5 ਕੀਮਤੀ ਹੀਰੇ, ਬਣੇ ਲੱਖਪਤੀ

ਦੱਸ ਦੇਈਏ ਕਿ ਦਿੱਲੀ ਪੁਲਸ ਧਮਾਕੇ ਤੋਂ ਬਾਅਦ ਅਪਰਾਧ ਸਥਾਨ ਦੀ ਜਾਂਚ ਕਰ ਰਹੀ ਹੈ। ਇਸ ਸਬੰਧ ਵਿਚ ਦਿੱਲੀ ਪੁਲਸ ਵੱਲੋਂ ਸੁਪਰਡੈਂਟ ਪੁਰਾਤੱਤਵ ਵਿਗਿਆਨੀ ਨੂੰ ਲਿਖੇ ਪੱਤਰ ਵਿੱਚ ਲਾਲ ਕਿਲ੍ਹੇ ਨੂੰ ਤਿੰਨ ਦਿਨਾਂ ਲਈ ਬੰਦ ਕਰਨ ਲਈ ਕਿਹਾ ਗਿਆ ਹੈ। ਪੱਤਰ ਵਿੱਚ ਲਿਖਿਆ ਗਿਆ, "10/11/2025 ਨੂੰ ਦਿੱਲੀ ਦੇ ਲਾਲ ਕਿਲ੍ਹਾ ਚੌਕ ਨੇੜੇ ਨੇਤਾਜੀ ਸੁਭਾਸ਼ ਮਾਰਗ 'ਤੇ ਇੱਕ ਕਾਰ ਵਿੱਚ ਬੰਬ ਧਮਾਕਾ ਹੋਇਆ। ਅਪਰਾਧ ਸਥਾਨ ਦੀ ਜਾਂਚ ਜਾਰੀ ਹੈ, ਜੋ ਅਜੇ ਤੱਕ ਪੂਰੀ ਨਹੀਂ ਹੋਈ। ਇਸ ਲਈ ਬੇਨਤੀ ਕੀਤੀ ਜਾਂਦੀ ਹੈ ਕਿ ਜਾਂਚ ਨੂੰ ਲੈ ਕੇ ਲਾਲ ਕਿਲ੍ਹਾ 11/11/2025 ਤੋਂ 13/11/2025 ਤੱਕ 3 ਦਿਨਾਂ ਲਈ ਸੈਲਾਨੀਆਂ ਲਈ ਬੰਦ ਰੱਖਿਆ ਜਾਵੇ।"
ਪੜ੍ਹੋ ਇਹ ਵੀ : ਵੱਡਾ ਝਟਕਾ: ਮਹਿੰਗਾ ਹੋਇਆ Gold-Silver, ਕੀਮਤਾਂ 'ਚ ਜ਼ਬਰਦਸਤ ਵਾਧਾ, ਜਾਣੋ ਨਵਾਂ ਰੇਟ
ਦਿੱਲੀ ਬਲਾਸਟ ਮਾਮਲੇ 'ਚ ਰਾਹੁਲ ਗਾਂਧੀ ਨੇ ਜਤਾਇਆ ਦੁੱਖ, ਪੀੜਤਾਂ ਦੇ ਪਰਿਵਾਰਾਂ ਨਾਲ ਜਤਾਈ ਸੰਵੇਦਨਾ
NEXT STORY