ਨਵੀਂ ਦਿੱਲੀ- ਉੱਤਰੀ ਦਿੱਲੀ ਦੇ ਵਜ਼ੀਰਾਬਾਦ ਇਲਾਕੇ 'ਚ 16 ਸਾਲਾ ਮੁੰਡੇ ਨੂੰ ਅਗਵਾ ਕਰ ਕੇ ਉਸ ਦਾ ਕਤਲ ਕਰ ਦਿੱਤਾ ਗਿਆ। ਪੁਲਸ ਦੇ ਇਕ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਕਤਲ ਦੇ ਸਿਲਸਿਲੇ 'ਚ ਤਿੰਨ ਨਾਬਾਲਗਾਂ ਨੂੰ ਫੜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਮਾਤ 9 ਦੇ ਵਿਦਿਆਰਥੀ ਨੂੰ ਭਲਸਵਾ ਝੀਲ ਕੋਲ ਇਕ ਸੁੰਨਸਾਨ ਇਲਾਕੇ 'ਚ ਲਿਜਾਇਆ ਗਿਆ ਅਤੇ ਉੱਥੇ ਉਸ 'ਤੇ ਕਈ ਵਾਰ ਚਾਕੂ ਨਾਲ ਵਾਰ ਕੀਤਾ ਗਿਆ। ਉਨ੍ਹਾਂ ਕਿਹਾ,''ਮੁੰਡੇ ਦੇ ਪਰਿਵਾਰ ਵਾਲਿਆਂ ਨੂੰ 10 ਲੱਖ ਰੁਪਏ ਦੀ ਫਿਰੌਤੀ ਲਈ ਫੋਨ ਆਇਆ ਸੀ। ਬਾਅਦ 'ਚ ਉਨ੍ਹਾਂ ਨੂੰ ਉਸ ਦੀ ਲਾਸ਼ ਮਿਲੀ।'' ਮੁੰਡਾ ਐਤਵਾਰ ਤੋਂ ਲਾਪਤਾ ਸੀ ਅਤੇ ਸੋਮਵਾਰ ਨੂੰ ਸਥਾਨਕ ਥਾਣੇ 'ਚ ਉਸ ਦੀ ਗੁੰਮਸ਼ੁਦਗੀ ਦੀ ਸ਼ਿਕਾਇਤ ਦਰਜ ਕਰਵਾਈ ਗਈ ਸੀ। ਮੁੰਡਾ ਮੁਖਰਜੀ ਨਗਰ 'ਚ ਪੜ੍ਹਦਾ ਸੀ।
ਇਹ ਵੀ ਪੜ੍ਹੋ : ਵਿਆਹ ਦੇ 15ਵੇਂ ਦਿਨ ਹੀ ਮਰਵਾ ਦਿੱਤਾ ਪਤੀ... ਮੂੰਹ ਦਿਖਾਈ 'ਚ ਮਿਲੇ ਪੈਸਿਆਂ ਨਾਲ ਦਿੱਤੀ ਕਤਲ ਦੀ ਸੁਪਾਰੀ
ਅਧਿਕਾਰੀ ਨੇ ਕਿਹਾ,''ਜਾਂਚ ਦੌਰਾਨ ਪਤਾ ਲੱਗਾ ਕਿ ਮੁੰਡੇ ਨੂੰ ਆਖ਼ਰੀ ਵਾਰ ਤਿੰਨ ਮੁੰਡਿਆਂ ਨਾਲ ਦੇਖਿਆ ਗਿਆ ਸੀ, ਜਿਨ੍ਹਾਂ 'ਚੋਂ 2 ਦੀ ਉਮਰ 16 ਅਤੇ 17 ਸਾਲ ਸੀ। ਉਹ ਝਾਰੋਦਾ ਪੁਸ਼ਤਾ ਰੋਡ 'ਤੇ ਮੋਟਰਸਾਈਕਲ 'ਤੇ ਸਨ।'' ਇਲਾਕੇ 'ਚ ਲੱਗੇ ਸੀਸੀਟੀਵੀ ਦੀ ਫੁਟੇਜ ਤੋਂ ਇਸ ਗੱਲ ਦੀ ਪੁਸ਼ਟੀ ਹੋਈ। ਪੁਲਸ ਨੇ ਤਿੰਨਾਂ ਮੁੰਡਿਆਂ ਨੂੰ ਫੜ ਲਿਆ ਅਤੇ ਦੋਸ਼ੀਆਂ ਨੇ ਪੁੱਛ-ਗਿੱਛ 'ਚ ਦੱਸਿਆ ਕਿ ਉਨ੍ਹਾਂ ਨੇ 10 ਲੱਖ ਰੁਪਏ ਦੀ ਫਿਰੌਤੀ ਲਈ ਮੁੰਡੇ ਨੂੰ ਅਗਵਾ ਕੀਤਾ ਸੀ। ਦੋਸ਼ੀਆਂ ਨੇ ਦੱਸਿਆ ਕਿ ਐਤਵਾਰ ਨੂੰ ਉਹ ਮੁੰਡੇ ਨੂੰ ਮੋਟਰਸਾਈਕਲ 'ਤੇ ਨਾਲ ਘੁੰਮਾਉਣ ਲੈ ਗਏ ਸਨ। ਅਧਿਕਾਰੀਆਂ ਅਨੁਸਾਰ ਦੋਸ਼ੀ ਉਸ ਨੂੰ ਭਲਸਵਾ ਝੀਲ ਕੋਲ ਇਕ ਸੁੰਨਸਾਨ ਇਲਾਕੇ ਲੈ ਗਏ ਅਤੇ ਉਸ 'ਤੇ ਚਾਕੂ ਨਾਲ ਹਮਲਾ ਕੀਤਾ ਅਤੇ ਉਸ ਨੂੰ ਮ੍ਰਿਤਕ ਹਾਲਤ 'ਚ ਛੱਡ ਕੇ ਫਰਾਰ ਹੋ ਗਏ। ਅਗਲੇ ਦਿਨ ਉਨ੍ਹਾਂ ਨੇ ਮੁੰਡੇ ਦੇ ਪਿਤਾ (ਜੋ ਪੇਸ਼ੇ ਤੋਂ ਡਰਾਈਵਰ ਹੈ) ਨੂੰ ਫੋਨ ਕੀਤਾ ਅਤੇ 10 ਲੱਖ ਰੁਪਏ ਦੀ ਫਿਰੌਤੀ ਮੰਗੀ। ਅਧਿਕਾਰੀ ਨੇ ਕਿਹਾ,''ਫੜੇ ਗਏ ਮੁੰਡਿਆਂ ਦੀ ਨਿਸ਼ਾਨਦੇਹੀ 'ਤੇ ਪੁਲਸ ਟੀਮ ਨੇ ਮੁੰਡੇ ਦੀ ਲਾਸ਼ ਬਰਾਮਦ ਕਰ ਲਈ ਹੈ।'' ਪੁਲਸ ਸੂਤਰਾਂ ਨੇ ਦੱਸਿਆ ਕਿ ਦੋਸ਼ੀਆਂ ਨੇ ਮੁੰਡੇ ਦੀ ਲਾਸ਼ ਦੇ ਟੁਕੜੇ ਕਰਨ ਦੀ ਵੀ ਕੋਸ਼ਿਸ਼ ਕੀਤੀ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
31,164 ਕਿਲੋ ਸੋਨਾ ਜਮ੍ਹਾ ਕਰਨ ਤੋਂ ਬਾਅਦ ਮੋਦੀ ਸਰਕਾਰ ਨੇ ਬੰਦ ਕੀਤੀ ਇਹ ਵੱਡੀ ਗੋਲਡ ਸਕੀਮ, ਜਾਣੋ ਕਿਉਂ?
NEXT STORY