ਨਵੀਂ ਦਿੱਲੀ- ਦੱਖਣੀ ਦਿੱਲੀ ਦੇ ਪਾਸ਼ ਇਲਾਕੇ ਸਾਕੇਤ ਵਿੱਚ ਬਦਮਾਸ਼ਾਂ ਦੇ ਹੌਸਲੇ ਬੁਲੰਦ ਹਨ। ਸਾਕੇਤ ਥਾਣਾ ਖੇਤਰ ਦੇ ਲਾਡੋ ਸਰਾਏ ਵਿੱਚ ਇੱਕ ਸਥਾਨਕ ਬਿਲਡਰ ਵੱਲੋਂ ਫ਼ਿਰੌਤੀ ਦੇਣ ਤੋਂ ਇਨਕਾਰ ਕਰਨ 'ਤੇ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਉਸ ਦੇ ਘਰ ਦੇ ਬਾਹਰ ਤਾਬੜਤੋੜ ਗੋਲੀਬਾਰੀ ਕਰ ਦਿੱਤੀ। ਪੁਲਸ ਮੁਤਾਬਕ, ਹਮਲਾਵਰਾਂ ਨੇ ਦਹਿਸ਼ਤ ਫੈਲਾਉਣ ਦੇ ਮਕਸਦ ਨਾਲ ਬਿਲਡਰ ਦੇ ਘਰ 'ਤੇ 7 ਗੋਲੀਆਂ ਚਲਾਈਆਂ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਰਾਹਤ ਦੀ ਗੱਲ ਇਹ ਰਹੀ ਕਿ ਇਸ ਘਟਨਾ ਵਿੱਚ ਕੋਈ ਜ਼ਖ਼ਮੀ ਨਹੀਂ ਹੋਇਆ।
ਦਿੱਲੀ ਪੁਲਸ ਦੇ ਸੂਤਰਾਂ ਅਤੇ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਪੀੜਤ ਬਿਲਡਰ ਦੀ ਪਛਾਣ 'ਮਹਾਵੀਰ' ਵਜੋਂ ਹੋਈ ਹੈ। ਕੁਝ ਦਿਨ ਪਹਿਲਾਂ ਉਸ ਦੇ ਹੀ ਇੱਕ ਜਾਣਕਾਰ ਵਿਅਕਤੀ ਨੇ ਉਸ ਤੋਂ ਮੋਟੀ ਰਕਮ ਦੀ ਮੰਗ ਕੀਤੀ ਸੀ। ਬਿਲਡਰ ਵੱਲੋਂ ਪੈਸੇ ਦੇਣ ਤੋਂ ਸਾਫ਼ ਮਨਾ ਕਰਨ ਤੋਂ ਬਾਅਦ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਪੁਲਸ ਮੁਤਾਬਕ, ਇਸ ਘਟਨਾ ਦਾ ਮੁੱਖ ਸਾਜ਼ਿਸ਼ਕਰਤਾ ਦਿੱਲੀ ਦੇ ਇੱਕ ਸਥਾਨਕ ਅਪਰਾਧਿਕ ਗਿਰੋਹ ਨਾਲ ਜੁੜਿਆ ਹੋਇਆ ਹੈ, ਜੋ ਇਲਾਕੇ ਦੇ ਵਪਾਰੀਆਂ ਨੂੰ ਡਰਾ-ਧਮਕਾ ਕੇ ਵਸੂਲੀ ਕਰਦਾ ਹੈ।
ਵਾਰਦਾਤ ਦੀ ਸੂਚਨਾ ਮਿਲਦੇ ਹੀ ਦਿੱਲੀ ਪੁਲਸ ਦੀਆਂ ਕਈ ਟੀਮਾਂ ਅਤੇ ਫੋਰੈਂਸਿਕ ਮਾਹਿਰ ਮੌਕੇ 'ਤੇ ਪਹੁੰਚ ਗਏ। ਜਾਂਚ ਅਧਿਕਾਰੀਆਂ ਨੇ ਘਟਨਾ ਸਥਾਨ ਤੋਂ ਗੋਲੀਆਂ ਦੇ ਖ਼ਾਲੀ ਖੋਲ ਬਰਾਮਦ ਕੀਤੇ ਹਨ। ਪੁਲਸ ਨੇ ਲਾਡੋ ਸਰਾਏ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੀ ਨਾਕਾਬੰਦੀ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਹਮਲਾਵਰਾਂ ਦੇ ਬਾਈਕ ਨੰਬਰ ਅਤੇ ਉਨ੍ਹਾਂ ਦੇ ਭੱਜਣ ਦੇ ਰੂਟ ਦਾ ਪਤਾ ਲਗਾਉਣ ਲਈ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਬਾਰੀਕੀ ਨਾਲ ਖੰਗਾਲਿਆ ਜਾ ਰਿਹਾ ਹੈ।
31 ਅਗਸਤ ਤੋਂ ਲੱਗਣੇ ਸ਼ੁਰੂ ਹੋਣਗੇ ਸਮਾਰਟ ਮੀਟਰ ! ਹਰਿਆਣਾ ਲਈ ਹੋ ਗਿਆ ਵੱਡਾ ਐਲਾਨ
NEXT STORY