ਨਵੀਂ ਦਿੱਲੀ : ਦੱਖਣ-ਪੱਛਮੀ ਦਿੱਲੀ ਦੇ ਸੱਤਿਆ ਨਿਕੇਤਨ ਵਿੱਚ ਇੱਕ ਪੰਜ ਮੰਜ਼ਿਲਾ ਇਮਾਰਤ ਦੇ ਢਹਿ ਜਾਣ ਤੋਂ ਬਾਅਦ ਹੁਣ ਤੱਕ 7 ਲੋਕਾਂ ਦੇ ਮਾਰੇ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਤੋਂ ਬਾਅਦ ਦਿੱਲੀ ਪੁਲਸ ਨੇ ਇਮਾਰਤ ਦੇ ਮਾਲਕ ਹਰੀ ਰਾਮ ਵਿਰੁੱਧ ਲੁੱਕਆਊਟ ਨੋਟਿਸ ਜਾਰੀ ਕਰ ਦਿੱਤਾ ਹੈ। ਅਧਿਕਾਰਤ ਸੂਤਰਾਂ ਨੇ ਸੋਮਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਇੱਕ ਪੁਲਸ ਸੂਤਰ ਨੇ ਦੱਸਿਆ ਕਿ ਘਟਨਾ ਲਈ ਕਥਿਤ ਤੌਰ 'ਤੇ ਜ਼ਿੰਮੇਵਾਰ ਲੋਕਾਂ ਦਾ ਪਤਾ ਲਗਾਉਣ ਦੀਆਂ ਕੋਸ਼ਿਸ਼ਾਂ ਦੌਰਾਨ ਹਰੀ ਰਾਮ ਵਿਰੁੱਧ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : 7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ 'ਤੀ ਵੱਡੀ ਭਵਿੱਖਬਾਣੀ
ਇਸ ਤੋਂ ਪਹਿਲਾਂ ਪੁਲਸ ਨੇ ਹਰੀ ਰਾਮ ਅਤੇ ਹੋਰਾਂ ਵਿਰੁੱਧ ਸਾਊਥ ਕੈਂਪਸ ਪੁਲਸ ਸਟੇਸ਼ਨ ਵਿੱਚ ਗੈਰ-ਇਰਾਦਤਨ ਹੱਤਿਆ, ਇਮਾਰਤ ਦੀ ਦੇਖਭਾਲ ਵਿੱਚ ਲਾਪਰਵਾਹੀ ਅਤੇ ਦੂਜਿਆਂ ਦੀ ਸੁਰੱਖਿਆ ਨੂੰ ਖਤਰੇ ਵਿੱਚ ਪਾਉਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਸੀ। ਪੁਲਸ ਨੇ ਦੱਸਿਆ ਕਿ ਹੁਣ ਤੱਕ 11 ਲੋਕਾਂ ਨੂੰ ਮਲਬੇ ਵਿੱਚੋਂ ਕੱਢਿਆ ਗਿਆ ਹੈ। ਸੋਮਵਾਰ ਨੂੰ ਦੂਜੇ ਦਿਨ ਵੀ ਖੋਜ ਅਤੇ ਬਚਾਅ ਕਾਰਜ ਜਾਰੀ ਰਿਹਾ। ਦੱਖਣੀ ਦਿੱਲੀ ਵਿੱਚ ਦਿੱਲੀ ਯੂਨੀਵਰਸਿਟੀ ਕੈਂਪਸ ਦੇ ਨੇੜੇ ਸਥਿਤ ਇਹ ਇਮਾਰਤ ਐਤਵਾਰ ਦੁਪਹਿਰ 1:30 ਵਜੇ ਦੇ ਕਰੀਬ ਮੁਰੰਮਤ ਦੇ ਕੰਮ ਦੌਰਾਨ ਢਹਿ ਗਈ। ਇਸ ਇਮਾਰਤ ਵਿੱਚ ਮੁੰਡਿਆਂ ਲਈ ਪੀਜੀ (ਪੇਇੰਗ ਗੈਸਟ) ਰਿਹਾਇਸ਼ ਸੀ।
ਇਹ ਵੀ ਪੜ੍ਹੋ : ਗਜ਼ਬ ਕਾਰਨਾਮਾ! ਕੋਟਾ ’ਚ ਭਗਵਾਨ ਹਨੂਮਾਨ ਜੀ ਦੀ ਬਣੀ ਵੋਟ, ਵੋਟਰ ਲਿਸਟ ’ਚ ਲੱਗੀ ਫੋਟੋ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਬੁੱਧ ਦੇ ਗੋਚਰ ਨਾਲ ਆਏਗਾ ਪੈਸਾ ! ਇਸ ਹਫ਼ਤੇ ਮਾਲਾਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ
NEXT STORY