ਨਵੀਂ ਦਿੱਲੀ- ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਦਿੱਲੀ ਪੁਲਸ ਨੇ 'ਜ਼ੈੱਡ' ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਹੈ। ਸੂਤਰਾਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਕੇਂਦਰੀ ਗ੍ਰਹਿ ਮੰਤਰਾਲਾ ਦੀ 'ਯੈਲੋ ਬੁੱਕ' 'ਚ ਲਿਖੇ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਮੰਤਰੀ ਨੂੰ ਇਹ ਸੁਰੱਖਿਆ ਦਿੱਤੀ ਗਈ ਹੈ। ਯੈਲੋ ਬੁੱਕ 'ਚ ਵਿਸ਼ੇਸ਼ ਵਿਅਕਤੀਆਂ ਅਤੇ ਬੇਹੱਦ ਵਿਸ਼ੇਸ਼ ਵਿਅਕਤੀਆਂ (ਵੀਆਈਪੀ ਅਤੇ ਵੀਵੀਆਈਪੀ) ਦੇ ਸੁਰੱਖਿਆ ਪ੍ਰੋਟੋਕਾਲ ਦਾ ਵੇਰਵਾ ਦਿੱਤਾ ਗਿਆ ਹੈ।
'ਜ਼ੈੱਡ' ਸ਼੍ਰੇਣੀ ਦੀ ਸੁਰੱਖਿਆ ਦੇ ਅਧੀਨ ਗੁਪਤਾ ਦੀ ਸੁਰੱਖਿਆ 'ਚ ਲਗਭਗ 22 ਸੁਰੱਖਿਆ ਕਰਮੀ ਤਾਇਨਾਤ ਰਹਿਣਗੇ, ਜਿਨ੍ਹਾਂ 'ਚ ਨਿੱਜੀ ਸੁਰੱਖਿਆ ਅਧਿਕਾਰੀ (ਪੀਐੱਸਓ), ਸੁਰੱਖਿਆ ਦਸਤੇ, ਨਿਗਰਾਨੀ ਦਲ ਤੋਂ ਇਲਾਵਾ ਅਤੇ ਲਗਭਗ 8 ਹਥਿਆਰਬੰਦ ਗਾਰਡ ਸ਼ਾਮਲ ਹੋਣਗੇ। ਪੁਲਸ ਸੂਤਰਾਂ ਅਨੁਸਾਰ ਇਹ ਸੁਰੱਖਿਆ ਆਮ ਤੌਰ 'ਤੇ ਸੀਨੀਅਰ ਪੱਧਰੀ ਰਾਜਨੀਤਕ ਹਸਤੀਆਂ ਨੂੰ ਦਿੱਤੀ ਜਾਂਦੀ ਹੈ। ਸਾਬਕਾ ਮੁੱਖ ਮੰਤਰੀ ਆਤਿਸ਼ੀ ਨੂੰ ਵੀ ਉਨ੍ਹਾਂ ਦੇ ਕਾਰਜਕਾਲ ਦੌਰਾਨ 'ਜ਼ੈੱਡ' ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਗਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਹ ਫਿਲਮ ਹੋਈ ਟੈਕਸ ਫ੍ਰੀ, ਦਰਸ਼ਕਾਂ 'ਚ ਖੁਸ਼ੀ ਦੀ ਲਹਿਰ
NEXT STORY