ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਈਡੀ ਦੀ ਹਿਰਾਸਤ ਤੋਂ ਜਾਰੀ ਕੀਤੇ ਗਏ ਪਹਿਲੇ ਆਦੇਸ਼ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਸੀ. ਐੱਮ. ਵਲੋਂ ਹੁਣ ਇਕ ਨਵਾ ਆਦੇਸ਼ ਜਾਰੀ ਕਰ ਦਿੱਤਾ ਹੈ। ਆਮ ਆਦਮੀ ਪਾਰਟੀ (ਆਪ) ਦੇ ਸੂਤਰਾਂ ਨੇ ਪੁਸ਼ਟੀ ਕੀਤੀ ਹੈ ਕਿ ਆਦੇਸ਼ ਸਿਹਤ ਵਿਭਾਗ ਨਾਲ ਸਬੰਧਤ ਹੈ। ਮੁੱਖ ਮੰਤਰੀ ਨੇ ਇਸ ਨੂੰ ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ ਜੋ ਸਿਹਤ ਵਿਭਾਗ ਦੀ ਨਿਗਰਾਨੀ ਕਰਦੇ ਹਨ, ਨੂੰ ਇਕ ਮੈਮੋਰੰਡਮ ਰਾਹੀਂ ਜਾਣੂ ਕਰਵਾਇਆ । ਸੌਰਭ ਪ੍ਰੈੱਸ ਕਾਨਫਰੰਸ ਕਰ ਕੇ ਇਸ ਬਾਬਤ ਜਾਣਕਾਰੀ ਦੇਣਗੇ।
ਇਹ ਵੀ ਪੜ੍ਹੋ- ਦਿੱਲੀ 'ਚ ਹੁਣ ਜੇਲ੍ਹ ਤੋਂ ਚੱਲੀ ਸਰਕਾਰ, CM ਕੇਜਰੀਵਾਲ ਨੇ ਜਾਰੀ ਕੀਤਾ ਪਹਿਲਾ ਆਦੇਸ਼
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕੇਜਰੀਵਾਲ ਨੇ ਈਡੀ ਦੀ ਹਿਰਾਸਤ ਵਿਚ ਰਹਿੰਦੇ ਹੋਏ ਪਹਿਲਾ ਆਦੇਸ਼ ਜਾਰੀ ਕੀਤਾ ਸੀ। ਇਸ ਵਿਚ ਜਲ ਮੰਤਰੀ ਆਤਿਸ਼ੀ ਨੂੰ ਦਿੱਲੀ ਵਿਚ ਪਾਣੀ ਅਤੇ ਸੀਵਰੇਜ ਦੇ ਮੁੱਦਿਆਂ ਨੂੰ ਹੱਲ ਕਰਨ ਦੇ ਆਦੇਸ਼ ਦਿੱਤਾ ਸੀ। ਕੇਜਰੀਵਾਲ ਨੇ ਲਿਖਤੀ ਆਦੇਸ਼ ਵਿਚ ਕਿਹਾ ਸੀ ਕਿ ਮੈਂ ਜੇਲ੍ਹ ਵਿਚ ਹੋ ਸਕਦਾ ਹਾਂ ਪਰ ਦਿੱਲੀ ਦੇ ਲੋਕਾਂ ਨੂੰ ਕੋਈ ਪਰੇਸ਼ਾਨੀ ਨਹੀਂ ਹੋਣੀ ਚਾਹੀਦੀ। ਜਨਤਾ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਯਕੀਨੀ ਕੀਤਾ ਜਾਵੇ। ਜੇਕਰ ਜ਼ਰੂਰੀ ਹੋਵੇ ਤਾਂ ਉਪ ਰਾਜਪਾਲ ਦਾ ਵੀ ਸਹਿਯੋਗ ਲਓ। ਉਹ ਜ਼ਰੂਰ ਤੁਹਾਡੀ ਮਦਦ ਕਰਨਗੇ।
ਇਹ ਵੀ ਪੜ੍ਹੋ- CM ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ 'ਆਪ' ਕਰੇਗੀ ਪੀ. ਐੱਮ. ਦੀ ਰਿਹਾਇਸ਼ ਦਾ ਘਿਰਾਓ
ਦੱਸ ਦੇਈਏ ਕਿ ਮੁੱਖ ਮੰਤਰੀ ਕੇਜਰੀਵਾਲ ਨੂੰ 21 ਮਾਰਚ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਬਾਅਦ ਵਿਚ ਦਿੱਲੀ ਦੀ ਇਕ ਅਦਾਲਤ ਵਲੋਂ 28 ਮਾਰਚ ਤੱਕ ਈਡੀ ਦੀ ਹਿਰਾਸਤ ਵਿਚ ਭੇਜ ਦਿੱਤਾ ਗਿਆ ਸੀ। ਕੇਜਰੀਵਾਲ ਆਬਕਾਰੀ ਨੀਤੀ ਬਣਾਉਣ ਨਾਲ ਸਬੰਧਤ ਇਕ ਸਾਜ਼ਿਸ਼ ਵਿਚ ਸਿੱਧੇ ਤੌਰ 'ਤੇ ਸ਼ਾਮਲ ਹੋਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CM ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ 'ਆਪ' ਕਰੇਗੀ ਪੀ. ਐੱਮ. ਦੀ ਰਿਹਾਇਸ਼ ਦਾ ਘਿਰਾਓ
NEXT STORY