ਨਵੀਂ ਦਿੱਲੀ— ਦਿੱਲੀ ਦੇ ਵਕੀਲਾਂ ਲਈ ਇਕ ਵੱਡੀ ਖਬਰ ਆਈ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤੀਸ ਹਜਾਰੀ ਅਦਾਲਤ 'ਚ ਆਯੋਜਿਤ ਇਕ ਪ੍ਰੋਗਰਾਮ 'ਚ ਵਕੀਲਾਂ ਦੇ ਕਲਿਆਣ ਲਈ 50 ਕਰੋੜ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਬਾਰ ਕਾਊਂਸਿਲ ਆਫ ਇੰਡੀਆ ਤੇ ਦਿੱਲੀ ਬਾਰ ਐਸੋਸੀਏਸ਼ਨ ਵੱਲੋਂ ਆਯੋਜਿਤ ਪ੍ਰੋਗਰਾਮ 'ਚ ਕੇਜਰੀਵਾਲ ਨੇ ਕਿਹਾ ਕਿ ਆਉਣ ਵਾਲੇ ਬਜਟ ਸੈਸ਼ਨ 'ਚ ਵਕੀਲਾਂ ਲਈ 50 ਕਰੋੜ ਰੁਪਏ ਦਾ ਪ੍ਰਬੰਧ ਕਰਨ ਜਾ ਰਹੇ ਹਨ।
ਦੱਸਣਯੋਗ ਹੈ ਕਿ 12 ਫਰਵਰੀ ਨੂੰ ਦੇਸ਼ ਭਰ ਦੇ ਵਕੀਲਾਂ ਨੇ ਕਲਿਆਣਕਾਰੀ ਯੋਜਨਾਵਾਂ ਦੀ ਮੰਗ ਨੂੰ ਲੈ ਕੇ ਅਦਾਲਤਾਂ 'ਚ ਹੜਤਾਲ ਰੱਖੀ ਸੀ। ਉਥੇ ਹੀ ਆਪਣੀਆਂ ਮੰਗਾਂ ਨੂੰ ਲੈ ਕੇ ਵਕੀਲਾਂ ਦੇ ਇਕ ਸਮੂਹ ਨੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ।
ਮਹਾਰਾਸ਼ਟਰ ਬੋਰਡ : iPad ਨਾਲ ਪ੍ਰੀਖਿਆ ਦੇਵੇਗੀ ਇਹ ਲੜਕੀ
NEXT STORY