ਨਵੀਂ ਦਿੱਲੀ, (ਭਾਸ਼ਾ)- ਦਿੱਲੀ ਦੀ ਇਕ ਅਦਾਲਤ ਨੇ ਸਾਕਰੀਆ ਰਾਜੇਸ਼ਭਾਈ ਖੀਮਜੀਭਾਈ ਤੇ ਤਹਿਸੀਨ ਰਜ਼ਾ ਵਿਰੁੱਧ ਮੁੱਖ ਮੰਤਰੀ ਰੇਖਾ ਗੁਪਤਾ ਦੀ ਹੱਤਿਆ ਤੇ ਹਮਲੇ ਦੀ ਸਾਜ਼ਿਸ਼ ਰਚਣ ਦੇ ਸ਼ਨੀਵਾਰ ਦੋਸ਼ ਤੈਅ ਕੀਤੇ।
ਅਦਾਲਤ ਨੇ ਦੋਵਾਂ ਮੁਲਜ਼ਮਾਂ ’ਤੇ ਕਤਲ ਦੀ ਕੋਸ਼ਿਸ਼, ਇਕ ਸਰਕਾਰੀ ਸੇਵਕ ਨੂੰ ਉਸ ਦੀ ਡਿਊਟੀ ਤੋਂ ਰੋਕਣ ਲਈ ਹਮਲਾ ਕਰਨ ਤੇ ਅਪਰਾਧਿਕ ਸਾਜ਼ਿਸ਼ ਰਚਣ ਦੇ ਦੋਸ਼ ਲਾਏ। ਇਸ ਤੋਂ ਇਲਾਵਾ ਸਾਕਰੀਆ ’ਤੇ ਜਾਣਬੁੱਝ ਕੇ ਸੱਟ ਮਾਰਨ ਦਾ ਦੋਸ਼ ਵੀ ਲਾਇਆ ਗਿਆ ਹੈ।
ਬਚਾਅ ਪੱਖ ਨੇ ਦਲੀਲ ਦਿੱਤੀ ਸੀ ਕਿ ਇਸ ਮਾਮਲੇ ’ਚ ਕਤਲ ਦੀ ਕੋਸ਼ਿਸ਼ ਤੇ ਅਪਰਾਧਿਕ ਸਾਜ਼ਿਸ਼ ਦੇ ਦੋਸ਼ ਲਾਗੂ ਨਹੀਂ ਹੁੰਦੇ ਹਨ। ਇਸ ਦੇ ਉਲਟ ਵਿਸ਼ੇਸ਼ ਸਰਕਾਰੀ ਵਕੀਲ ਨੇ ਸਬੂਤ ਪੇਸ਼ ਕੀਤੇ ਜੋ ਇਹ ਦਰਸਾਉਂਦੇ ਹਨ ਕਿ ਮੁਲਜ਼ਮ ਮੁੱਖ ਮੰਤਰੀ ਦੀ ਹੱਤਿਆ ਦਾ ਇਰਾਦਾ ਰੱਖਦਾ ਸੀ । ਉਹ ਚਾਕੂ ਦੀ ਵਰਤੋਂ ਕਰਨ ਦੀ ਯੋਜਨਾ ਬਣਾ ਰਿਹਾ ਸੀ।
ਛੇਤੀ ਹੀ ਦੇਸ਼ ਦੀ ਹਰ ਭਾਸ਼ਾ ’ਚ ਮਿਲਣਗੇ ਸੁਪਰੀਮ ਕੋਰਟ ਦੇ ਫੈਸਲੇ : CJI ਸੂਰਿਆਕਾਂਤ
NEXT STORY