ਨਵੀਂ ਦਿੱਲੀ, (ਭਾਸ਼ਾ)– ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਵੀਰਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਨੇ ਰਾਸ਼ਟਰੀ ਰਾਜਧਾਨੀ ’ਚ ‘ਕਲਾਊਡ ਸੀਡਿੰਗ’ (ਨਕਲੀ ਮੀਂਹ) ਮੁਹਿੰਮ ਨੂੰ ਮਨਜ਼ੂਰੀ ਦੇ ਦਿੱਤੀ ਹੈ ਤੇ ਸਰਕਾਰ ਪ੍ਰਦੂਸ਼ਣ ਨਾਲ ਨਜਿੱਠਣ ਲਈ ਪੂਰਾ ਤਰ੍ਹਾਂ ਤਿਆਰ ਹੈ।
ਅਧਿਕਾਰੀਆਂ ਨੇ ਬੁੱਧਵਾਰ ਨੂੰ ਦੱਸਿਆ ਕਿ ਸਿਵਲ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ (ਡੀ. ਜੀ. ਸੀ. ਏ.) ਨੇ ਭਾਰਤੀ ਤਕਨਾਲੋਜੀ ਸੰਸਥਾਨ (ਆਈ. ਆਈ. ਟੀ.) ਕਾਨਪੁਰ ਨੂੰ ਇਸ ਸਾਲ ਅਕਤੂਬਰ ਤੇ ਨਵੰਬਰ ਦਰਮਿਆਨ ਦਿੱਲੀ ’ਚ ‘ਕਲਾਊਡ ਸੀਡਿੰਗ’ ਮੁਹਿੰਮ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ।
ਚਾਂਦਨੀ ਚੌਕ ’ਚ ਇਕ ਪ੍ਰੋਗਰਾਮ ਦੌਰਾਨ ‘ਕਲਾਊਡ ਸੀਡਿੰਗ’ ਮੁਹਿੰਮ ਬਾਰੇ ਪੁੱਛੇ ਜਾਣ ’ਤੇ ਰੇਖਾ ਗੁਪਤਾ ਨੇ ਕਿਹਾ ਕਿ ਅਸੀਂ ਪ੍ਰਦੂਸ਼ਣ ਨਾਲ ਲੜਨ ਲਈ ਪੂਰੀ ਤਰ੍ਹਾਂ ਤਿਆਰ ਹਾਂ। ਸਰਕਾਰ ਲੋਕਾਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਆਮ ਆਦਮੀ ਪਾਰਟੀ (ਆਪ) ਨੇ ‘ਕਲਾਊਡ ਸੀਡਿੰਗ’ ਮੁਹਿੰਮ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਵਿਰੋਧੀ ਧਿਰ ’ਚ ਰਹਿੰਦੇ ਹੋਇਆਂ ਵੀ ਉਹ ਇਸ ਦਾ ਵਿਰੋਧ ਕਰਦੇ ਸਨ।
ਕਰਨਾਟਕ ਹਾਈ ਕੋਰਟ ਦਾ ਜਾਤੀ ਅਧਾਰਿਤ ਸਰਵੇਖਣ ’ਤੇ ਰੋਕ ਤੋਂ ਇਨਕਾਰ
NEXT STORY