ਨਵੀਂ ਦਿੱਲੀ— ਦਿੱਲੀ 'ਚ ਕੋਰੋਨਾ ਵਾਇਰਸ ਦਾ ਨਵਾਂ ਮਾਮਲਾ ਸਾਹਮਣੇ ਆਇਆ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਇਸ ਗੱਲ ਦੀ ਜਾਣਕਾਰੀ ਦਿੱਤੀ ਗਈ ਹੈ। ਮੰਤਰਾਲੇ ਦੇ ਵਿਸ਼ੇਸ਼ ਸਕੱਤਰ ਸੰਜੀਵਾ ਕੁਮਾਰ ਨੇ ਕਿਹਾ ਕਿ ਦਿੱਲੀ ਦੇ ਉੱਤਮ ਨਗਰ 'ਚ ਇਕ ਸ਼ਖਸ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਕੀਤੀ ਗਈ ਹੈ। ਹੁਣ ਤੱਕ ਦੇਸ਼ 'ਚ 31 ਲੋਕਾਂ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋ ਚੁਕੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਸ਼ਖਸ ਥਾਈਲੈਂਡ ਅਤੇ ਮਲੇਸ਼ੀਆ ਦੀ ਯਾਤਰਾ ਕਰ ਚੁਕਿਆ ਹੈ।
ਉੱਥੇ ਹੀ ਇਸ ਤੋਂ ਪਹਿਲਾਂ ਦਿੱਲੀ ਨਾਲ ਲੱਗਦੇ ਗਾਜ਼ੀਆਬਾਦ 'ਚ ਵੀ ਇਕ ਸ਼ਖਸ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਕੀਤੀ ਗਈ ਸੀ। ਇੱਥੇ ਰਾਜਨਗਰ ਐਕਸਟੇਂਸ਼ਨ 'ਚ ਤੇਹਰਾਨ ਦੀ ਯਾਤਰਾ ਕਰ ਕੇ ਆਏ ਇਕ ਕਾਰੋਬਾਰੀ 'ਚ ਵਾਇਰਸ ਦੀ ਪੁਸ਼ਟੀ ਕੀਤੀ ਗਈ ਸੀ। ਹਾਲਾਂਕਿ ਸਿਹਤ ਵਿਭਾਗ ਨੇ ਇਹ ਵੀ ਦੱਸਿਆ ਕਿ ਮਰੀਜ਼ ਦੀ ਹਾਲਤ 'ਚ ਹੁਣ ਸੁਧਾਰ ਹੈ। ਪਰਿਵਾਰ ਦੇ ਮੈਂਬਰਾਂ ਨੂੰ ਵੀ ਆਈਸੋਲੇਸ਼ਨ 'ਚ ਰੱਖਣ ਦੀ ਗੱਲ ਕਹੀ ਗਈ ਸੀ। ਇਸ ਤੋਂ ਇਲਾਵਾ ਦੁਕਾਨ 'ਤੇ ਕੰਮ ਕਰਨ ਵਾਲੇ ਤਿੰਨ ਕਰਮਚਾਰੀਆਂ ਨੂੰ ਵੀ ਹੋਮ ਆਈਸੋਲੇਸ਼ਨ 'ਚ ਰੱਖਣ ਲਈ ਕਿਹਾ ਗਿਆ ਹੈ।
ਦਰਦ ਨਾਲ ਤੜਫ ਰਿਹਾ ਸੀ ਬੱਚਾ, ਜਦੋਂ ਐਕਸਰੇਅ ਹੋਇਆ ਤਾਂ ਹੈਰਾਨ ਰਹਿ ਗਏ ਡਾਕਟਰ
NEXT STORY