ਨਵੀਂ ਦਿੱਲੀ, (ਭਾਸ਼ਾ)- ਰਾਸ਼ਟਰੀ ਰਾਜਧਾਨੀ ਦੀ ਇਕ ਅਦਾਲਤ ਨੇ ਮੰਗਲਵਾਰ ਕਸ਼ਮੀਰੀ ਨੇਤਾ ਸ਼ੇਖ ਅਬਦੁਲ ਰਾਸ਼ਿਦ ਜਿਨ੍ਹਾਂ ਨੂੰ ‘ਇੰਜੀਨੀਅਰ ਰਾਸ਼ਿਦ’ ਵਜੋਂ ਵੀ ਜਾਣਿਆ ਜਾਂਦਾ ਹੈ, ਨੂੰ 5 ਜੁਲਾਈ ਨੂੰ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕਣ ਲਈ 2 ਘੰਟੇ ਦੀ ਪੈਰੋਲ ਦਿੱਤੀ ਹੈ। ਇਸ ਦੌਰਾਨ ਪੁਲਸ ਮੁਲਾਜ਼ਮ ਉਨ੍ਹਾਂ ਨਾਲ ਹੋਣਗੇ।
ਉਹ ਤਾਜ਼ਾ ਹੋਈਆਂ ਲੋਕ ਸਭਾ ਦੀਆਂ ਚੋਣਾਂ ’ਚ ਨੈਸ਼ਨਲ ਕਾਨਫਰੰਸ ਦੇ ਆਗੂ ਉਮਰ ਅਬਦੁੱਲਾ ਨੂੰ ਹਰਾ ਕੇ ਬਾਰਾਮੁੱਲਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੁਣੇ ਗਏ ਸਨ। ਰਾਸ਼ਿਦ ਨੂੰ 2017 ’'ਚ ਜੰਮੂ-ਕਸ਼ਮੀਰ ’ਚ ਟੈਰਰ ਫੰਡਿੰਗ ਮਾਮਲੇ ’ਚ ਗ੍ਰਿਫਤਾਰ ਕੀਤਾ ਗਿਆ ਸੀ।
ਰਾਸ਼ਿਦ ਨੇ ਸਹੁੰ ਚੁੱਕਣ ਤੇ ਆਪਣੀ ਸੰਸਦ ਮੈਂਬਰ ਵਜੋਂ ਡਿਊਟੀ ਨਿਭਾਉਣ ਲਈ ਅੰਤ੍ਰਿਮ ਜ਼ਮਾਨਤ ਜਾਂ ਹਿਰਾਸਤੀ ਪੈਰੋਲ ਦੀ ਮੰਗ ਲਈ ਅਦਾਲਤ ਤੱਕ ਪਹੁੰਚ ਕੀਤੀ ਸੀ। ਵਧੀਕ ਸੈਸ਼ਨ ਜੱਜ ਚੰਦਰਜੀਤ ਸਿੰਘ ਨੇ 5 ਜੁਲਾਈ ਨੂੰ ਰਾਸ਼ਿਦ ਨੂੰ ਸਹੁੰ ਚੁੱਕਣ ਲਈ ਦੋ ਘੰਟੇ ਦੀ ਪੈਰੋਲ ਦਿੱਤੀ ਹੈ।
ਇਨ੍ਹਾਂ ਚੀਜ਼ਾਂ ਦੀ ਨਹੀਂ ਮਿਲੀ ਛੋਟ
ਕੋਰਟ ਨੇ ਕਿਹਾ ਕਿ ਰਾਸ਼ਿਦ ਦੀ ਪਤਨੀ ਅਤੇ ਬੱਚਿਆਂ ਨੂੰ ਉਨ੍ਹਾਂ ਦੇ ਪਛਾਣ ਪੱਤਰ ਦਿਖਾ ਕੇ ਸਹੁੰ ਚੁੱਕਣ ਦੇ ਦੌਰਾਨ ਮੌਜੂਦ ਰਹਿਣ ਦੀ ਇਜਾਜ਼ਤ ਦਿੱਤੀ ਗਈ ਸੀ। ਉਨ੍ਹਾਂ ਨੂੰ ਫ਼ੋਨ ਅਤੇ ਇੰਟਰਨੈੱਟ ਤੱਕ ਪਹੁੰਚ ਦੀ ਇਜਾਜ਼ਤ ਨਹੀਂ ਦਿੱਤੀ ਗਈ। ਅਦਾਲਤ ਨੇ ਇਹ ਵੀ ਕਿਹਾ ਕਿ ਉਹ ਕਿਸੇ ਵੀ ਮੁੱਦੇ 'ਤੇ ਮੀਡੀਆ ਨਾਲ ਗੱਲ ਨਹੀਂ ਕਰਨਗੇ। ਇਸ ਦੇ ਨਾਲ ਹੀ ਉਹ ਸਬੰਧਤ ਅਧਿਕਾਰੀਆਂ ਤੋਂ ਇਲਾਵਾ ਕਿਸੇ ਹੋਰ ਨਾਲ ਹੀ ਗੱਲ ਨਹੀਂ ਕਰਨਗੇ।
ਕੋਰਟ ਨੇ ਕਿਹਾ ਕਿ ਉਸ ਦੇ ਪਰਿਵਾਰ ਨੂੰ ਸਮਾਰੋਹ ਦੀਆਂ ਤਸਵੀਰਾਂ ਨਾ ਲੈਣ ਅਤੇ ਸੋਸ਼ਲ ਮੀਡੀਆ 'ਤੇ ਪੋਸਟ ਨਾ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ। ਸੋਮਵਾਰ ਨੂੰ ਐੱਨ.ਆਈ.ਏ. ਦੇ ਵਕੀਲ ਨੇ ਰਾਸ਼ਿਦ ਦੀ ਪਟੀਸ਼ਨ ਦਾ ਵਿਰੋਧ ਨਹੀਂ ਕੀਤਾ ਅਤੇ ਕਿਹਾ ਕਿ ਉਨ੍ਹਾਂ ਦਾ ਸਹੁੰ ਚੁੱਕ ਕੁਝ ਸ਼ਰਤਾਂ ਤਹਿਤ ਹੋਣਾ ਚਾਹੀਦਾ ਹੈ।
ਰੂਹ ਕੰਬਾਊ ਵਾਰਦਾਤ: ਲਾਅ ਕਾਲਜ ਦੇ ਪ੍ਰੋਫੈਸਰ ਨੇ ਮਾਂ ਦੇ ਸਾਹਮਣੇ ਵੱਢ ਦਿੱਤਾ ਪਿਓ
NEXT STORY