ਨਵੀਂ ਦਿੱਲੀ, (ਭਾਸ਼ਾ)– ਦਿੱਲੀ ਦੀ ਇਕ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਖਿਲਾਫ ਕਾਂਗਰਸ ਨੇਤਾ ਸੰਦੀਪ ਦੀਕਸ਼ਿਤ ਵਲੋਂ ਦਾਖਲ ਕੀਤੀ ਗਈ ਮਾਣਹਾਨੀ ਪਟੀਸ਼ਨ ’ਤੇ ਨੋਟਿਸ ਲੈਣ ਨੂੰ ਲੈ ਕੇ ਸ਼ਨੀਵਾਰ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ। ਐਡੀਸ਼ਨਲ ਮੁੱਖ ਨਿਆਇਕ ਮੈਜਿਸਟ੍ਰੇਟ ਪਾਰਸ ਦਲਾਲ 3 ਅਪ੍ਰੈਲ ਨੂੰ ਮਾਮਲੇ ਵਿਚ ਫੈਸਲਾ ਸੁਣਾ ਸਕਦੇ ਹਨ।
ਸ਼ਿਕਾਇਤ ਵਿਚ ਦੋਸ਼ ਲਾਇਆ ਗਿਆ ਹੈ ਕਿ ਆਤਿਸ਼ੀ ਅਤੇ ਸੰਜੇ ਸਿੰਘ ਜਾਣਬੁੱਝ ਕੇ ਦੀਕਸ਼ਿਤ ਦੀ ਸਾਖ ਨੂੰ ਨੁਕਸਾਨ ਪਹੁੰਚਾ ਰਹੇ ਹਨ। ਸ਼ਿਕਾਇਤ ਵਿਚ ਦਾਅਵਾ ਕੀਤਾ ਗਿਆ ਹੈ ਕਿ ਪੱਤਰਕਾਰ ਸੰਮੇਲਨ ਵਿਚ ਆਤਿਸ਼ੀ ਅਤੇ ਸਿੰਘ ਨੇ ਦੋਸ਼ ਲਾਇਆ ਸੀ ਕਿ ਪਿਛਲੇ ਮਹੀਨੇ ਸੰਪੰਨ ਹੋਈਆਂ ਦਿੱਲੀ ਵਿਧਾਨ ਸਭਾ ਚੋਣਾਂ ਵਿਚ ‘ਆਪ’ ਨੂੰ ਹਰਾਉਣ ਲਈ ਦੀਕਸ਼ਿਤ ਨੇ ਨਾ ਸਿਰਫ ਭਾਜਪਾ ਕੋਲੋਂ ਕਰੋੜਾਂ ਰੁਪਏ ਲਏ ਸਗੋਂ ਕਾਂਗਰਸ ਨੇ ਭਾਜਪਾ ਨਾਲ ਮਿਲੀਭੁਗਤ ਵੀ ਕੀਤੀ।
ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾਵਾਂ ਸਣੇ 9 ਖਿਲਾਫ FIR ਦਰਜ, ਜਾਣੋ ਪੂਰਾ ਮਾਮਲਾ
NEXT STORY