ਨਵੀਂ ਦਿੱਲੀ- ਸ਼ਰਾਬ ਘਪਲੇ ਨਾਲ ਜੁੜੇ ਮਾਮਲੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਊਜ਼ ਐਵੇਨਿਊ ਕੋਰਟ ਨੇ ਸੰਮਨ ਭੇਜਿਆ ਹੈ। ਇਹ ਸੰਮਨ ਇਨਫੋਰਸਮੈਂਟ ਡਾਇਰੈਕਟਰੋਟ (ED) ਦੀ ਅਰਜ਼ੀ 'ਤੇ ਭੇਜਿਆ ਗਿਆ ਹੈ। ਅਦਾਲਤ ਨੇ ਕੇਜਰੀਵਾਲ ਨੂੰ 16 ਮਾਰਚ ਨੂੰ ਪੇਸ਼ ਹੋਣ ਲਈ ਕਿਹਾ ਹੈ।ਇਸ ਤੋਂ ਪਹਿਲਾਂ ਈ. ਡੀ ਨੇ ਮੁੱਖ ਮੰਤਰੀ ਕੇਜਰੀਵਾਲ ਨੂੰ 8 ਸੰਮਨ ਭੇਜੇ ਹਨ। ਉਹ ਇਨ੍ਹਾਂ ਸੰਮਨਾਂ ਨੂੰ ਗੈਰ-ਕਾਨੂੰਨੀ ਦੱਸਦੇ ਰਹੇ ਹਨ। ਉਨ੍ਹਾਂ ਕਿਹਾ ਸੀ ਕਿ ਇਹ ਸੰਮਨ ਗੈਰ-ਕਾਨੂੰਨੀ ਹਨ ਪਰ ਫਿਰ ਵੀ ਉਹ ਈਡੀ ਦੇ ਸਵਾਲਾਂ ਦਾ ਜਵਾਬ ਦੇਣ ਲਈ ਤਿਆਰ ਹਨ। ਉਨ੍ਹਾਂ ਨੇ ਈ. ਡੀ ਤੋਂ 12 ਮਾਰਚ ਤੋਂ ਬਾਅਦ ਦੀ ਤਾਰੀਖ਼ ਮੰਗੀ ਸੀ। ਕੇਜਰੀਵਾਲ ਨੇ ਕਿਹਾ ਸੀ ਕਿ ਉਹ ਵੀਡੀਓ ਕਾਨਫਰੈਂਸਿੰਗ ਰਾਹੀਂ ਸਵਾਲਾਂ ਦੇ ਜਵਾਬ ਦੇਣਗੇ।
ਇਹ ਵੀ ਪੜ੍ਹੋ- ਸਕੂਲ 'ਚ ਲੱਗੀ ਭਿਆਨਕ ਅੱਗ, 4 ਸਾਲ ਦੀ ਬੱਚੀ ਨੇ ਤੋੜਿਆ ਦਮ
ਈਡੀ ਵੱਲੋਂ ਕੇਜਰੀਵਾਲ ਨੂੰ ਵਾਰ-ਵਾਰ ਸੰਮਨ ਭੇਜੇ ਜਾਣ 'ਤੇ ਆਮ ਆਦਮੀ ਪਾਰਟੀ ਨੇ ਸਵਾਲ ਚੁੱਕਿਆ ਸੀ ਕਿ ਈ. ਡੀ ਇਹ ਸੰਮਨ ਕਿਸ ਆਧਾਰ 'ਤੇ ਭੇਜ ਰਹੀ ਹੈ। ਜਦੋਂ ਈ.ਡੀ ਖੁਦ ਇਸ ਮਾਮਲੇ ਨੂੰ ਲੈ ਕੇ ਅਦਾਲਤ ਗਈ ਹੈ ਤਾਂ ਉਡੀਕ ਕਿਉਂ ਨਹੀਂ ਕਰ ਰਹੀ। ਈ. ਡੀ ਸਿਰਫ਼ ਅਰਵਿੰਦ ਕੇਜਰੀਵਾਲ ਨੂੰ ਡਰਾਉਣਾ ਚਾਹੁੰਦੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਈਡੀ ਨੇ ਸੀਐਮ ਕੇਜਰੀਵਾਲ ਨੂੰ 8 ਸੰਮਨ ਜਾਰੀ ਕੀਤੇ ਹਨ ਪਰ ਕੇਜਰੀਵਾਲ ਅਜੇ ਤੱਕ ਕਿਸੇ ਨੋਟਿਸ ਦੇ ਜਵਾਬ ਵਿਚ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਨਹੀਂ ਹੋਏ ਹਨ। ਅਜਿਹੀ ਸਥਿਤੀ 'ਚ ਇਨ੍ਹਾਂ ਸੰਮਨਾਂ ਨੂੰ ਛੱਡਣਾ ਉਨ੍ਹਾਂ ਲਈ ਮੁਸ਼ਕਲਾਂ ਵਧਾ ਸਕਦਾ ਹੈ, ਕਿਉਂਕਿ ਸੰਮਨ ਨੂੰ ਲਗਾਤਾਰ ਛੱਡਣਾ ਈਡੀ ਦੀ ਧਾਰਾ 19 ਦੇ ਤਹਿਤ ਅਸਹਿਯੋਗ ਲਈ ਮੁਕੱਦਮਾ ਚਲਾਉਣ ਲਈ ਜ਼ਮੀਨ ਨੂੰ ਮਜ਼ਬੂਤ ਕਰ ਰਿਹਾ ਹੈ।
ਇਹ ਵੀ ਪੜ੍ਹੋ- ਚਮਤਕਾਰ! ਡਾਕਟਰਾਂ ਨੇ ਸ਼ਖ਼ਸ ਨੂੰ ਲਾਏ ਔਰਤ ਦੇ ਹੱਥ, 12 ਘੰਟੇ ਚੱਲੀ ਸਰਜਰੀ
ਕੀ ਹੈ ਪੂਰਾ ਮਾਮਲਾ
22 ਮਾਰਚ 2021 ਨੂੰ ਮਨੀਸ਼ ਸਿਸੋਦੀਆ ਨੇ ਦਿੱਲੀ 'ਚ ਨਵੀਂ ਸ਼ਰਾਬ ਨੀਤੀ ਦਾ ਐਲਾਨ ਕੀਤਾ ਸੀ। 17 ਨਵੰਬਰ 2021 ਨੂੰ ਨਵੀਂ ਸ਼ਰਾਬ ਨੀਤੀ ਭਾਵ ਆਬਕਾਰੀ ਨੀਤੀ 2021-22 ਲਾਗੂ ਕੀਤੀ ਗਈ ਸੀ। ਨਵੀਂ ਨੀਤੀ ਆਉਣ ਤੋਂ ਬਾਅਦ ਸਰਕਾਰ ਸ਼ਰਾਬ ਦੇ ਕਾਰੋਬਾਰ ਤੋਂ ਬਾਹਰ ਆ ਗਈ, ਜਿਸ ਤੋਂ ਬਾਅਦ ਸਾਰੀਆਂ ਸ਼ਰਾਬ ਦੀਆਂ ਦੁਕਾਨਾਂ ਨਿੱਜੀ ਹੱਥਾਂ 'ਚ ਚਲੀਆਂ ਗਈਆਂ। ਇਸ ਨੀਤੀ ਨੂੰ ਲਿਆਉਣ ਪਿੱਛੇ ਸਰਕਾਰ ਦਾ ਤਰਕ ਸੀ ਕਿ ਇਸ ਨਾਲ ਮਾਫੀਆ ਰਾਜ ਖਤਮ ਹੋਵੇਗਾ ਅਤੇ ਸਰਕਾਰ ਦਾ ਮਾਲੀਆ ਵਧੇਗਾ। ਹਾਲਾਂਕਿ ਨਵੀਂ ਨੀਤੀ ਸ਼ੁਰੂ ਤੋਂ ਹੀ ਵਿਵਾਦਾਂ ਵਿਚ ਰਹੀ। ਜਦੋਂ ਵਿਵਾਦ ਜ਼ਿਆਦਾ ਵਧਿਆ ਤਾਂ 28 ਜੁਲਾਈ 2022 ਨੂੰ ਸਰਕਾਰ ਨੇ ਨਵੀਂ ਸ਼ਰਾਬ ਨੀਤੀ ਰੱਦ ਕਰ ਦਿੱਤੀ ਅਤੇ ਪੁਰਾਣੀ ਨੀਤੀ ਨੂੰ ਮੁੜ ਲਾਗੂ ਕਰ ਦਿੱਤਾ।
ਇਹ ਵੀ ਪੜ੍ਹੋ- ਭਗੌੜਿਆਂ ਦੀਆਂ ਤਸਵੀਰਾਂ ਨਾਲ ਲੱਗੇ PM ਮੋਦੀ ਦੇ ਪੋਸਟਰ, ਲਿਖਿਆ- 'ਮੋਦੀ ਦਾ ਅਸਲੀ ਪਰਿਵਾਰ'
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਗੌੜਿਆਂ ਦੀਆਂ ਤਸਵੀਰਾਂ ਨਾਲ ਲੱਗੇ PM ਮੋਦੀ ਦੇ ਪੋਸਟਰ, ਲਿਖਿਆ- 'ਮੋਦੀ ਦਾ ਅਸਲੀ ਪਰਿਵਾਰ'
NEXT STORY