ਨਵੀਂ ਦਿੱਲੀ— ਨਾਗਰਿਕਤਾ ਸੋਧ ਕਾਨੂੰਨ ਅਤੇ ਐੱਨ.ਆਰ.ਸੀ. ਦੇ ਵਿਰੋਧ 'ਚ ਸ਼ੁੱਕਰਵਾਰ ਨੂੰ ਦਿੱਲੀ ਦੇ ਦਰਿਆਗੰਜ 'ਚ ਪ੍ਰਦਰਸ਼ਨਕਾਰੀਆਂ ਨੇ ਜੰਮ ਕੇ ਬਵਾਲ ਕੀਤਾ। ਇਸ ਪ੍ਰਦਰਸ਼ਨ ਦੌਰਾਨ ਪੁਲਸ ਨੇ 15 ਲੋਕਾਂ ਨੂੰ ਗ੍ਰਿਫਤਾਰ ਕੀਤਾ, ਜਕਿ 40 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ ਸੀ। ਹਿਰਾਸਤ 'ਚ ਲਏ ਗਏ ਲੋਕਾਂ 'ਚ 8 ਨਾਬਾਲਗ ਦੱਸੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਪ੍ਰਦਰਸ਼ਨਕਾਰੀਆਂ, ਵਕੀਲਾਂ ਅਤੇ ਡਾਕਟਰਾਂ ਦੀ ਭੀੜ ਥਾਣੇ ਦੇ ਬਾਹਰ ਜਮ੍ਹਾ ਹੋਣ ਤੋਂ ਬਾਅਦ ਸ਼ੁੱਕਰਵਾਰ ਦੇਰ ਰਾਤ ਨਾਬਾਲਗਾਂ ਨੂੰ ਰਿਹਾਅ ਕਰ ਦਿੱਤਾ ਗਿਆ। ਹਾਲਾਂਕਿ ਇਹ ਹੁਣ ਤੱਕ ਸਪੱਸ਼ਟ ਨਹੀਂ ਹੈ ਕਿ ਹਿਰਾਸਤ 'ਚ ਲਏ ਗਏ ਸਾਰੇ ਲੋਕਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ ਜਾਂ ਨਹੀਂ।
ਪੁਲਸ ਨੇ ਸ਼ਨੀਵਾਰ ਨੂੰ ਦੱਸਿਆ ਕਿ ਉਨ੍ਹਾਂ 'ਤੇ ਦੰਗਾ ਕਰਨ ਅਤੇ ਪੁਲਸ ਕਰਮਚਾਰੀਆਂ ਨੂੰ ਡਿਊਟੀ ਨਿਭਾਉਣ ਤੋਂ ਰੋਕਣ ਲਈ ਬਲ ਦੀ ਵਰਤੋਂ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਪੁਲਸ ਅਨੁਸਾਰ ਪ੍ਰਦਰਸ਼ਨਕਾਰੀਆਂ ਨੇ ਸ਼ੁੱਕਰਵਾਰ ਸ਼ਾਮ ਨੂੰ ਸੁਭਾਸ਼ ਮਾਰਗ ਇਲਾਕੇ 'ਚ ਖੜ੍ਹੀ ਇਕ ਨਿੱਜੀ ਕਾਰ 'ਚ ਅੱਗ ਲੱਗਾ ਦਿੱਤੀ ਸੀ। ਅੱਗ 'ਤੇ ਤੁਰੰਤ ਕਾਬੂ ਪਾ ਲਿਆ ਗਿਆ ਸੀ। ਹਿਰਾਸਤ 'ਚ ਲਏ ਗਏ ਲੋਕਾਂ ਨੂੰ ਦਰਿਆਗੰਜ ਪੁਲਸ ਸਟੇਸ਼ਨ ਦੇ ਅੰਦਰ ਰੱਖਿਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਲਗਭਗ ਇਕ ਘੰਟੇ ਤੱਕ ਕਿਸੇ ਨਾਲ ਵੀ ਮਿਲਣ ਨਹੀਂ ਦਿੱਤਾ ਗਿਆ। ਜਿਸ ਤੋਂ ਬਾਅਦ ਕਈ ਪ੍ਰਦਰਸ਼ਨਕਾਰੀਆਂ ਅਤੇ ਵਕੀਲਾਂ ਨੇ ਪੁਲਸ ਸਟੇਸ਼ਨ ਨੂੰ ਘੇਰ ਲਿਆ।
ਇਸ ਦੇ ਨਾਲ ਹੀ ਪ੍ਰਦਰਸ਼ਨਕਾਰੀ ਅਤੇ ਵਕੀਲ ਮੰਗ ਕਰਨ ਲੱਗੇ ਕਿ ਲੋਕਾਂ ਨਾਲ ਗੱਲ ਕਰਨ ਦੀ ਮਨਜ਼ੂਰੀ ਦਿੱਤੀ ਜਾਵੇ। ਜਵਾਹਰਲਾਲ ਨਹਿਰੂ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਉਮਰ ਖਾਲਿਦ ਉਨ੍ਹਾਂ ਲੋਕਾਂ 'ਚ ਸ਼ਾਮਲ ਹਨ, ਜੋ ਹਿਰਾਸਤ 'ਚ ਲਏ ਗਏ ਲੋਕਾਂ ਦੀ ਰਿਹਾਈ ਦੀ ਮੰਗ ਕਰ ਰਹੇ ਹਨ। ਉੱਥੇ ਹੀ ਦਿੱਲੀ ਯੂਨੀਵਰਸਿਟੀ ਦੀ ਵਿਦਿਆਰਥਣ ਸਾਰਾ ਜਾਵੇਦ ਚਾਵਲਾ ਨੇ ਕਿਹਾ ਕਿ ਉਹ ਹਿਰਾਸਤ 'ਚ ਲਏ ਗਏ ਲੋਕਾਂ ਦੀ ਰਿਹਾਈ ਤੱਕ ਦਿੱਲੀ ਪੁਲਸ ਹੈੱਡ ਕੁਆਰਟਰ ਦੇ ਸਾਹਮਣੇ ਖੜ੍ਹੇ ਰਹਿਣਗੇ।
ਯੂ.ਪੀ. 'ਚ CAA ਖਿਲਾਫ ਹਿੰਸਾ ਤੇਜ਼, ਇੰਟਰਨੈੱਟ ਬੰਦ, 3,600 ਲੋਕਾਂ 'ਤੇ ਕੇਸ ਦਰਜ
NEXT STORY