ਨਵੀਂ ਦਿੱਲੀ, (ਭਾਸ਼ਾ)- ਰਾਸ਼ਟਰੀ ਰਾਜਧਾਨੀ ਵਿਚ ਸ਼ੁੱਕਰਵਾਰ ਨੂੰ ਹੋਈ ਬਾਰਿਸ਼ ਤੋਂ ਬਾਅਦ ਭਾਵੇਂ ਦਿੱਲੀ ਵਾਸੀਆਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲੀ, ਪਰ ਸੜਕਾਂ ਉੱਤੇ ਥਾਂ-ਥਾਂ ’ਤੇ ਪਾਣੀ ਭਰ ਜਾਣ ਅਤੇ ਕਈ ਥਾਵਾਂ ਉੱਤੇ ਮੀਂਹ ਨਾਲ ਵਾਪਰੇ ਹਾਦਸਿਆਂ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ।
ਇਹ ਵੀ ਪੜ੍ਹੋ- ਸਸਕਾਰ ਤੋਂ ਪਹਿਲਾਂ ਬੰਦਾ ਹੋਇਆ ਜ਼ਿੰਦਾ! ਧਾਹਾਂ ਮਾਰ ਰੋਂਦੇ ਪਰਿਵਾਰ ਤੋਂ ਨਹੀਂ ਸਾਂਭੀ ਜਾ ਰਹੀ ਖੁਸ਼ੀ
ਸੜਕਾਂ ’ਤੇ ਆਵਾਜਾਈ ’ਚ ਰੁਕਾਵਟ ਪੈਣ ਕਾਰਨ ਦਫ਼ਤਰ, ਸਕੂਲ, ਕਾਲਜ ਜਾਂ ਹੋਰ ਜ਼ਰੂਰੀ ਕੰਮਾਂ ’ਤੇ ਜਾਣ ਵਾਲੇ ਹਜ਼ਾਰਾਂ ਲੋਕ ਘੰਟਿਆਂਬੱਧੀ ਫਸੇ ਰਹੇ। ‘ਇੰਡੀਗੋ’ ਦੇ ਬੁਲਾਰੇ ਨੇ ਇਕ ਬਿਆਨ ’ਚ ਕਿਹਾ ਕਿ ਖਰਾਬ ਮੌਸਮ ਕਾਰਨ ਟੀ-1 ’ਤੇ ਫਲਾਈਟ ਸੰਚਾਲਨ ਪ੍ਰਭਾਵਿਤ ਹੋਇਆ ਹੈ। ਏਅਰਲਾਈਨ ਨੇ ਇਕ ਬਿਆਨ ’ਚ ਕਿਹਾ ਕਿ ਇਸ ਕਾਰਨ ਦਿੱਲੀ ’ਚ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ ਕਿਉਂਕਿ ਯਾਤਰੀ ਟਰਮੀਨਲ ’ਚ ਦਾਖਲ ਨਹੀਂ ਹੋ ਪਾ ਰਹੇ ਹਨ।
ਇਹ ਵੀ ਪੜ੍ਹੋ- ਹੋ ਜਾਓ ਸਾਵਧਾਨ! ਫਿਰ ਆ ਗਿਆ ਖ਼ਤਰਨਾਕ ਵਾਇਰਸ, ਦੇਖ ਲਓ ਕਿਤੇ ਤੁਹਾਨੂੰ ਤਾਂ ਨਹੀਂ ਇਹ ਲੱਛਣ
ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਅਧਿਕਾਰੀਆਂ ਨੂੰ ਇਕ ਐਮਰਜੈਂਸੀ ਕੰਟਰੋਲ ਰੂਮ ਸਥਾਪਤ ਕਰਨ ਅਤੇ ਭਰੇ ਹੋਏ ਪਾਣੀ ਨੂੰ ਕੱਢਣ ਲਈ ਪੰਪ ਲਗਾਉਣ ਦੇ ਨਿਰਦੇਸ਼ ਦਿੱਤੇ ਹਨ। ਲੈਫਟੀਨੈਂਟ ਗਵਰਨਰ ਦੇ ਦਫਤਰ ਮੁਤਾਬਕ ਹੰਗਾਮੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਉਪ ਰਾਜਪਾਲ ਨੇ ਛੁੱਟੀ ਗਏ ਸਾਰੇ ਸੀਨੀਅਰ ਅਧਿਕਾਰੀਆਂ ਨੂੰ ਤੁਰੰਤ ਡਿਊਟੀ ’ਤੇ ਪਰਤਣ ਅਤੇ ਅਗਲੇ 2 ਮਹੀਨਿਆਂ ਤੱਕ ਕੋਈ ਛੁੱਟੀ ਨਾ ਲੈਣ ਦੇ ਨਿਰਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ- ਪਤੀ ਦੀ ਬਰਾਤ 'ਚ ਰੱਜ ਕੇ ਨੱਚੀ ਪਤਨੀ, ਖ਼ੁਸ਼ੀ-ਖ਼ੁਸ਼ੀ ਘਰ ਲਿਆਈ ਸੌਂਕਣ, ਹੈਰਾਨ ਕਰ ਦੇਵੇਗੀ ਵਜ੍ਹਾ
'ਆਪ' ਨੇ ਹਵਾਈ ਅੱਡਾ ਹਾਦਸੇ 'ਚ ਜਾਨ ਗੁਆਉਣ ਵਾਲੇ ਵਿਅਕਤੀ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੇਣ ਦੀ ਕੀਤੀ ਮੰਗ
NEXT STORY