ਕੋਲਕਾਤਾ—ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ 'ਤੇ ਵੋਟਾਂ ਦੀ ਗਿਣਤੀ ਜਾਰੀ ਹੈ। ਆਮ ਆਦਮੀ ਪਾਰਟੀ ਹੁਣ ਤੱਕ ਰੁਝਾਨਾਂ 'ਚ ਅੱਗੇ ਚੱਲ ਰਹੀ ਹੈ। ਇਸਨੂੰ ਦੇਖਦੇ ਹੋਏ ਅਰਵਿੰਦ ਕੇਜਰੀਵਾਲ ਨੂੰ ਹੁਣ ਤੋਂ ਵਧਾਈਆਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ। ਦਿੱਲੀ ਚੋਣ ਨਤੀਜਿਆਂ 'ਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅਰਵਿੰਦ ਕੇਜਰੀਵਾਲ ਨੂੰ ਫੋਨ 'ਤੇ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ , ''ਮੈਂ ਅਰਵਿੰਦ ਕੇਜਰੀਵਾਲ ਨੂੰ ਵਧਾਈ ਦਿੱਤੀ ਹੈ। ਲੋਕਾਂ ਨੇ ਭਾਜਪਾ ਨੂੰ ਨਕਾਰ ਦਿੱਤਾ ਹੈ। ਸਿਰਫ ਵਿਕਾਸ ਹੀ ਕੰਮ ਕਰੇਗਾ, ਸੀ.ਏ.ਏ, ਐੱਨ.ਆਰ.ਸੀ ਅਤੇ ਐੱਨ.ਪੀ.ਆਰ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ।'

ਦੱਸਣਯੋਗ ਹੈ ਕਿ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਇਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦੀ ਪਾਰੀ ਖੇਡਣ ਲਈ ਤਿਆਰ ਹੈ। ਅੱਜ ਭਾਵ ਮੰਗਲਵਾਰ ਨੂੰ ਆਏ ਨਤੀਜਿਆਂ ਤੋਂ ਬਾਅਦ ਪਾਰਟੀ ਤੀਜੀ ਵਾਰ ਜਿੱਤ ਹਾਸਲ ਕਰਨ 'ਚ ਸਫਲ ਹੋਈ ਹੈ।
ਦਿੱਲੀ ਚੋਣਾਂ 2020 : ਜਾਣੋ ਕੀ ਹੈ ਵੈਲਨਟਾਈਨ ਡੇਅ ਅਤੇ ਅਰਵਿੰਦ ਕੇਜਰੀਵਾਲ ਦਾ ਕੁਨੈਕਸ਼ਨ
NEXT STORY