ਨਵੀਂ ਦਿੱਲੀ- ਦਿੱਲੀ ਵਿਚ ਵਿਧਾਨ ਸਭਾ ਚੋਣਾਂ ਦੇ ਨਤੀਜੇ ਦੀ ਘੜੀ ਆ ਗਈ ਹੈ। ਵੋਟਾਂ ਦੀ ਗਿਣਤੀ ਜਾਰੀ ਹੈ। ਰੁਝਾਨਾਂ ਵਿਚ ਭਾਜਪਾ ਅੱਗੇ ਚੱਲ ਰਹੀ ਹੈ ਅਤੇ ਆਮ ਆਦਮੀ ਪਾਰਟੀ (ਆਪ) ਨੂੰ ਟੱਕਰ ਦੇ ਰਹੀ ਹੈ। ਦਿੱਲੀ ਚੋਣ ਨਤੀਜਿਆਂ ਵਿਚ ਭਾਜਪਾ ਅਤੇ ਆਮ ਆਦਮੀ ਪਾਰਟੀ ਵਿਚ ਫਸਵਾ ਮੁਕਾਬਲਾ ਚੱਲ ਰਿਹਾ ਹੈ। ਅੰਕੜਿਆਂ ਮੁਤਾਬਕ ਭਾਜਪਾ ਬਹੁਮਤ ਦਾ ਅੰਕੜਾ ਪਾਰ ਕਰ ਚੁੱਕੀ ਹੈ। ਭਾਜਪਾ 38 ਸੀਟਾਂ 'ਤੇ ਅੱਗੇ ਚੱਲ ਰਹੀ ਹੈ, ਜਦਕਿ 'ਆਪ' 27 ਸੀਟਾਂ ਨਾਲ ਲੀਡ ਬਣਾਈ ਹੋਈ ਹੈ। ਜਦਕਿ ਕਾਂਗਰਸ ਨੇ ਆਪਣਾ ਖਾਤਾ ਵੀ ਨਹੀਂ ਖੋਲ੍ਹਿਆ ਹੈ।
![PunjabKesari](https://static.jagbani.com/multimedia/10_18_024449832arvind2-ll.jpg)
ਇਹ ਵੀ ਪੜ੍ਹੋ- ਦਿੱਲੀ ਚੋਣ ਨਤੀਜੇ: ਰੁਝਾਨਾਂ 'ਤ ਸੱਤਾ ਦਾ ਉਲਟਫੇਰ, ਖਿੜ ਰਿਹਾ 'ਕਮਲ'
ਉੱਥੇ ਹੀ ਹੁਣ ਬਾਜ਼ੀ ਪਲਟੀ ਨਜ਼ਰ ਰਹੀ ਹੈ। ਰੁਝਾਨਾਂ ਮੁਤਾਬਕ ਨਵੀਂ ਦਿੱਲੀ ਸੀਟ 'ਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ 343 ਵੋਟਾਂ ਨਾਲ ਅੱਗੇ ਚੱਲ ਰਹੇ ਹਨ, ਉਨ੍ਹਾਂ ਦਾ ਮੁਕਾਬਲਾ ਭਾਜਪਾ ਦੇ ਪ੍ਰਵੇਸ਼ ਵਰਮਾ ਅਤੇ ਕਾਂਗਰਸ ਦੇ ਸੰਦੀਪ ਦੀਕਸ਼ਿਤ ਨਾਲ ਹੈ। ਸਭ ਦੀਆਂ ਨਜ਼ਰਾਂ ਇਸ ਗੱਲ 'ਤੇ ਹਨ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਲਗਾਤਾਰ ਤੀਜੀ ਵਾਰ ਜਿੱਤ ਹਾਸਲ ਕਰਦੀ ਹੈ ਜਾਂ ਭਾਜਪਾ ਦਿੱਲੀ ਵਿਚ 27 ਸਾਲ ਦੇ ਸੱਤਾ ਦੇ ਸੋਕੇ ਨੂੰ ਖਤਮ ਕਰੇਗੀ। ਕਾਂਗਰਸ ਨੂੰ ਇਨ੍ਹਾਂ ਚੋਣਾਂ ਵਿਚ ਕਾਫੀ ਉਮੀਦਾਂ ਹਨ।
ਇਹ ਵੀ ਪੜ੍ਹੋ- ਰੁਝਾਨਾਂ ਨੇ ਪਲਟੀ ਦਿੱਲੀ ਦੀ ਬਾਜ਼ੀ, ਜਾਣੋ ਕਿਸ ਪਾਰਟੀ ਨੂੰ ਕਿੱਥੇ ਮਿਲ ਰਹੀ ਲੀਡ
ਦੱਸ ਦੇਈਏ ਕਿ 5 ਫਰਵਰੀ ਨੂੰ ਵੋਟਾਂ ਪਈਆਂ ਸਨ। ਚੋਣ ਕਮਿਸ਼ਨ ਮੁਤਾਬਕ ਕੁੱਲ 60.54 ਫ਼ੀਸਦੀ ਵੋਟਾਂ ਪਈਆਂ ਸਨ। ਦਿੱਲੀ ਵਿਧਾਨ ਸਭਾ ਚੋਣਾਂ 'ਚ ਕੁੱਲ 699 ਉਮੀਦਵਾਰ ਮੈਦਾਨ ਵਿਚ ਹੈ। 'ਆਪ' ਅਤੇ ਕਾਂਗਰਸ 70-70 ਸੀਟਾਂ 'ਤੇ, ਭਾਜਪਾ 68 ਸੀਟਾਂ 'ਤੇ ਚੋਣ ਲੜ ਰਹੀਆਂ ਹਨ। ਐਨਡੀਏ ਨੇ ਇੱਕ ਸੀਟ ਜੇਡੀਯੂ ਨੂੰ ਅਤੇ ਇਕ ਸੀਟ ਐਲਜੇਪੀ (ਆਰ) ਨੂੰ ਦਿੱਤੀ ਹੈ। ਇਸ ਵਾਰ ਵੀ ਆਮ ਆਦਮੀ ਪਾਰਟੀ (ਆਪ), ਭਾਜਪਾ ਅਤੇ ਕਾਂਗਰਸ ਵਿਚਾਲੇ ਮੁਕਾਬਲਾ ਹੈ। ਦੱਸ ਦੇਈਏ ਕਿ ਵੋਟਿੰਗ 5 ਫਰਵਰੀ ਨੂੰ ਇਕੋ ਪੜਾਅ ਵਿਚ ਹੋਈ ਸੀ। ਦਿੱਲੀ ਚੋਣਾਂ 'ਚ 699 ਉਮੀਦਵਾਰਾਂ ਦੀ ਕਿਸਮਤ ਦਾਅ 'ਤੇ ਲੱਗੀ ਹੋਈ ਹੈ, ਜਿਨ੍ਹਾਂ 'ਚ 602 ਪੁਰਸ਼, 96 ਔਰਤਾਂ ਅਤੇ 1 ਹੋਰ ਉਮੀਦਵਾਰ ਸ਼ਾਮਲ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿੱਲੀ ਚੋਣਾਂ 'ਚ ਭਾਜਪਾ ਨੇ ਕੀਤਾ ਹੈਰਾਨ, ਕਈ ਮੁਸਲਿਮ ਬਹੁਲ ਸੀਟਾਂ 'ਤੇ ਅੱਗੇ
NEXT STORY